• Latest
  • Trending
ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

2 years ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

8 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

40 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

58 minutes ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

ਗੁਰਦੀਪ ਸਿੰਘ ਸੱਪਲ ਨੇ ਬਰਾਡਕਾਸਟਿੰਗ ਬਿਲ ਨੂੰ ਰੱਦ ਕਰਨ, ਪੱਤਰਕਾਰਾਂ ਲਈ ਮਜ਼ਬੂਤ ਸੁਰੱਖਿਆ ਲਿਆਉਣ ਅਤੇ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਲਈ 50% ਅਰਕਸ਼ਣ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ।

May 20, 2024
in ਖਬਰਾਂ, ਪੰਜਾਬ
ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

ਚੰਡੀਗੜ੍ਹ, 20 ਮਈ 2024: ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਅਤੇ ਭਾਰਤੀ ਰਾਸ਼ਟਰੀ ਕਾਂਗਰਸ (INC) ਦੇ ਪ੍ਰਧਾਨ ਨਾਲ ਜੁੜੇ ਸ੍ਰੀ ਗੁਰਦੀਪ ਸਿੰਘ ਸੱਪਲ ਜੀ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ:

“ਜੋ ਵੀ ਅਖਬਾਰ, ਨਿਊਜ਼ ਚੈਨਲ, ਰੇਡਿਓ ਚਲਾਏਗਾ, ਉਸ ਦੇ ਮਾਲਕ ਨੂੰ ਆਪਣੀ ਪਛਾਣ ਦੱਸਣਾ ਲਾਜ਼ਮੀ ਹੋਵੇਗਾ। ਚੋਰੀ-ਛੁਪੇ ਦੇਸ਼ ਨੂੰ ਗੁੰਮਰਾਹ ਕਰਨ ਦਾ ਸਿਸਟਮ ਖਤਮ ਕਰਨਾ ਹੋਵੇਗਾ। ਬਰਾਡਕਾਸਟਿੰਗ ਬਿਲ ਨੂੰ ਰੱਦ ਕੀਤਾ ਜਾਵੇਗਾ। ਡਿਜ਼ੀਟਲ ਡਾਟਾ ਪ੍ਰੋਟੈਕਸ਼ਨ ਬਿਲ ਨੂੰ ਪੱਤਰਕਾਰਾਂ ਦੇ ਹਿਤ ਵਿਚ ਲਿਆ ਜਾਵੇਗਾ। ਅਕਸਰ ਦੇਖਿਆ ਜਾਂਦਾ ਹੈ ਕਿ ਜੇਕਰ ਕੋਈ ਪੱਤਰਕਾਰ ਸਰਕਾਰ ਦੇ ਖ਼ਿਲਾਫ਼ ਕੋਈ ਖ਼ਬਰ ਚਲਾਉਂਦਾ ਹੈ ਤਾਂ ਉਸ ਪੱਤਰਕਾਰ ਨੂੰ ਨੌਕਰੀ ਤੋਂ ਕੱਢਿਆ ਜਾਂਦਾ ਹੈ। ਅਸੀਂ ਵਾਅਦਾ ਕਰਦੇ ਹਾਂ ਕਿ ਜਿਵੇਂ ਹੀ ਅਸੀਂ ਸੱਤਾ ਵਿਚ ਆਵਾਂਗੇ, ਸਭ ਤੋਂ ਪਹਿਲਾਂ ਪੱਤਰਕਾਰਾਂ ਲਈ ਪ੍ਰੈਸ ਕੌਂਸਿਲ ਐਕਟ ਲਿਆਵਾਂਗੇ, ਜਿਸ ਨਾਲ ਪੱਤਰਕਾਰਾਂ ਨੂੰ ਤਾਕ਼ਤ ਅਤੇ ਆਜ਼ਾਦੀ ਮਿਲੇਗੀ।”

ਸ੍ਰੀ ਸੱਪਲ ਨੇ ਅੱਗੇ ਕਿਹਾ, “ਅੱਜ ਦਾ ਅਖਬਾਰ ਪੜ੍ਹਦੇ ਸਮੇਂ ਮੈਂ ਰਾਜਨਾਥ ਸਿੰਘ ਦਾ ਬਿਆਨ ਪੜ੍ਹਿਆ ਕਿ ਅਰਕਸ਼ਣ ਗਰੀਬੀ ਦੇ ਅਧਾਰ ‘ਤੇ ਦੇਵਾਂਗੇ। ਉਨ੍ਹਾਂ ਦੇ ਬਿਆਨ ਨਾਲ ਇਹ ਸਾਫ਼ ਹੁੰਦਾ ਹੈ ਕਿ ਉਹ ਜਾਤੀਵਾਦਕ ਅਰਕਸ਼ਣ ਨੂੰ ਖਤਮ ਕਰਕੇ ਆਰਥਿਕ ਅਰਕਸ਼ਣ ਲਿਆਉਣਾ ਚਾਹੁੰਦੇ ਹਨ। ਕੀ ਇਸ ਲਈ ਉਹ 400 ਤੋਂ ਵੱਧ ਵੋਟਾਂ ਮੰਗ ਰਹੇ ਹਨ? ਹੋਰ ਬਿਆਨ ਵਿੱਚ ਜੇ ਪੀ ਨੱਡਾ ਨੇ ਕਿਹਾ ਕਿ BJP ਨੂੰ RSS ਦੀ ਲੋੜ ਨਹੀਂ ਹੈ। ਅਸੀਂ ਭਾਰਤੀ ਜਨਤਾ ਪਾਰਟੀ ਤੋਂ ਪੁੱਛਦੇ ਹਾਂ ਕਿ ਕੀ ਉਹ RSS ਮੁਕਤ BJP ਅਤੇ ਅਰਕਸ਼ਣ ਮੁਕਤ ਭਾਰਤ ਬਣਾਉਣਾ ਚਾਹੁੰਦੇ ਹਨ?”

ਸ੍ਰੀ ਸੱਪਲ ਨੇ ਕਿਹਾ, “ਮੇਅਰ ਚੋਣਾਂ ਵਿੱਚ ਜੋ ਹੋਇਆ, ਉਹ ਅਸੀਂ ਸਭ ਨੇ ਦੇਖਿਆ। ਇਸ ਨੂੰ ਵੇਖਦੇ ਹੋਏ ਅਸੀਂ ਫੈਸਲਾ ਕੀਤਾ ਹੈ ਕਿ ਸਿਟੀ ਸਟੇਟ ਦਾ ਕਾਨਸੈਪਟ ਲਿਆਵਾਂਗੇ, ਜਿਸ ਵਿੱਚ ਮੇਅਰ ਦੀ ਚੋਣ 5 ਸਾਲ ਲਈ ਹੋਵੇਗੀ। ਸਾਰੀ ਦੁਨੀਆ ਵਿੱਚ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸਿਰਫ਼ ਭਾਰਤ ਵਿੱਚ ਹੋ ਗਏ ਹਨ। ਜਿਵੇਂ ਹੀ ਅਸੀਂ ਸੱਤਾ ਵਿੱਚ ਆਵਾਂਗੇ, ਅਸੀਂ ਪ੍ਰਦੂਸ਼ਣ ਅਤੇ ਵਾਤਾਵਰਣ ‘ਤੇ ਕੰਮ ਕਰਾਂਗੇ। ਭਾਰਤ ਵਿੱਚ ਨੌਜਵਾਨਾਂ ਲਈ ਨੌਕਰੀਆਂ ਨਹੀਂ ਹਨ ਅਤੇ ਜੋ ਨੌਜਵਾਨ ਡਿਲਿਵਰੀ ਬੁਏ ਦੇ ਰੂਪ ਵਿੱਚ ਕੰਮ ਕਰਦੇ ਹਨ, ਅਕਸਰ ਦੇਖਿਆ ਗਿਆ ਹੈ ਕਿ ਡਿਲਿਵਰੀ ਲੇਟ ਹੋਣ ‘ਤੇ ਉਨ੍ਹਾਂ ਦੇ ਪੈਸੇ ਕੱਟੇ ਜਾਂਦੇ ਹਨ। ਜਿਵੇਂ ਅਸੀਂ ਕਰਨਾਟਕ ਵਿੱਚ ਕੀਤਾ, ਉਸੇ ਤਰ੍ਹਾਂ ਅਸੀਂ ਵਾਅਦਾ ਕਰਦੇ ਹਾਂ ਕਿ ਜਿਵੇਂ ਹੀ ਸੱਤਾ ਵਿੱਚ ਆਵਾਂਗੇ, ਅਸੀਂ ਉਨ੍ਹਾਂ ਲਈ ਸੋਸ਼ਲ ਸਿਕਿਉਰਿਟੀ ਸਕੀਮ ਲਿਆਵਾਂਗੇ ਤਾਂ ਕਿ ਉਨ੍ਹਾਂ ਦਾ ਸ਼ੋਸ਼ਣ ਨਾ ਹੋਵੇ।”

ਉਹਨਾਂ ਨੇ ਅੱਗੇ ਕਿਹਾ, “ਜਦੋਂ ਚੋਣਾਂ ਦੀ ਸ਼ੁਰੂਆਤ ਹੋਈ ਸੀ ਤਾਂ ਵਿਰੋਧੀ ਪਾਰਟੀ ਨੇ ਕਿਹਾ ਸੀ ਕਿ ਤੁਹਾਡੇ ਕੋਲ ਕੋਈ ਚਿਹਰਾ ਨਹੀਂ ਹੈ। ਹੁਣ ਜਦੋਂ ਪੰਜ ਚਰਣਾਂ ਦੀਆਂ ਚੋਣਾਂ ਹੋ ਚੁੱਕੀਆਂ ਹਨ, ਤਾਂ ਇੰਡੀਆ ਅਲਾਇੰਸ 300 ਪਾਰ ਹੈ ਅਤੇ ਇਹ ਤੁਸੀਂ ਸਭ ਜਾਣਦੇ ਹੋ ਕਿ ਇੰਡੀਆ ਅਲਾਇੰਸ ਜਿੱਤ ਰਿਹਾ ਹੈ। ਕਿਸਾਨਾਂ ਦਾ ਸੰਘਰਸ਼, ਮਹਿਲਾਵਾਂ ਨਾਲ ਹੋਇਆ ਅਤਿਆਚਾਰ, ਇਹਨਾਂ ਨੂੰ ਲੈ ਕੇ ਅੱਜ ਵੋਟ ਪੈ ਰਹੇ ਹਨ। ਸੰਵਿਧਾਨ ਦਾ ਮਸਲਾ ਹੁਣ ਜਨਤਾ ਦੇ ਮਨ ਵਿੱਚ ਆ ਗਿਆ ਹੈ ਅਤੇ ਇਹ ਬੀਜੇਪੀ ਲਈ ਜਵਾਬ ਹੈ।”

ਸ੍ਰੀ ਸੱਪਲ ਨੇ ਦੱਸਿਆ ਕਿ “ਕੱਲ੍ਹ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਚੰਡੀਗੜ੍ਹ ਆਉਣਗੇ ਅਤੇ ਪ੍ਰੈਸ ਕਾਨਫਰੰਸ ਕਰਾਂਗੇ। ਅਗਲੇ ਦਿਨ ਰਾਹੁਲ ਗਾਂਧੀ ਵੀ ਪੰਜਾਬ ਆਉਣਗੇ ਅਤੇ ਪੰਚਕੁਲਾ ਦੇ ਇੰਦਰਧਨੁਸ਼ ਸਟੇਡਿਅਮ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਰਹੇਗਾ।”

ਉਹਨਾਂ ਕਿਹਾ, “ਜੇ ਅਸੀਂ ਕਿਸਾਨਾਂ ਨੂੰ MSP ਦੇਣ ਦੀ ਗੱਲ ਕਰੀਏ ਤਾਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾ ਵਾਅਦਾ ਕੀਤਾ ਸੀ, ਫਿਰ ਬਾਅਦ ਵਿੱਚ ਉਹ ਇਸ ਦੇ ਖਿਲਾਫ ਹੋ ਗਏ। ਜੇ ਅਸੀਂ ਅਗਨਿਵੀਰ ਦੀ ਗੱਲ ਕਰੀਏ ਤਾਂ ਨੌਜਵਾਨਾਂ ਦਾ ਰਸਤਾ ਫੌਜ ਵਿੱਚ ਜਾਣ ਲਈ ਬੰਦ ਕਰ ਦਿੱਤਾ ਗਿਆ ਹੈ। ਪਹਿਲਾਂ ‘ਵਨ ਰੈਂਕ ਵਨ ਪੈਨਸ਼ਨ’ ਦੀ ਗੱਲ ਹੁੰਦੀ ਸੀ, ਅੱਜ ‘ਨੋ ਰੈਂਕ ਨੋ ਪੈਨਸ਼ਨ’ ਤੱਕ ਆ ਗਏ ਹਨ। ਆਪਣੇ ਵਾਅਦਿਆਂ ਤੋਂ ਖੁਦ ਹੀ ਭੱਜ ਰਹੇ ਹਨ। BJP ਸਰਕਾਰ ਨੇ ਲਗਾਤਾਰ ਨੌਜਵਾਨਾਂ ਨੂੰ ਦਬਾਉਣ ਅਤੇ ਬੇਰੁਜ਼ਗਾਰ ਕਰਨ ਦਾ ਕੰਮ ਕੀਤਾ ਹੈ। ਜਿਵੇਂ ਹੀ ਸਾਡੀ ਇੰਡੀਆ ਬਲਾਕ ਸਰਕਾਰ ਆਵੇਗੀ, ਅਸੀਂ ਅਗਨਿਵੀਰ ਨੂੰ ਖਤਮ ਕਰਾਂਗੇ, ਅਸੀਂ ਕਾਨਟਰੈਕਟ ਕੰਮ ਨੂੰ ਖਤਮ ਕਰਾਂਗੇ ਅਤੇ ਸਰਕਾਰੀ ਭਰਤੀਆਂ ਵਧਾਵਾਂਗੇ।”

ਸ੍ਰੀ ਸੱਪਲ ਨੇ ਕਾਂਗਰਸ ਪਾਰਟੀ ਦੀ ਤਰਫੋਂ ਇੱਕ ਖਾਸ ਵਾਅਦਾ ਕੀਤਾ ਕਿ “ਜਿਵੇਂ ਹੀ ਸਰਕਾਰੀ ਭਰਤੀਆਂ ਖੁਲ੍ਹਣਗੀਆਂ, ਉਸ ਵਿੱਚ 50 ਪ੍ਰਤੀਸ਼ਤ ਅਰਕਸ਼ਣ ਲੜਕੀਆਂ ਲਈ ਰੱਖਿਆ ਜਾਵੇਗਾ।”

Tags: CongressLOK SABHA ELECTIONS 2024LS POLLSNEW REPORTERRAJA WARRINGWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 