• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 hour ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

May 21, 2024
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਰੋਡ ਸ਼ੋਅ ‘ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਲੁਧਿਆਣਾ/ਚੰਡੀਗੜ੍ਹ, 21 ਮਈ(ਵਿਸ਼ਵ ਵਾਰਤਾ)-  ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ‘ਆਪ’ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਮਾਨ ਨੇ ਕਿਹਾ ਕਿ ਲੁਧਿਆਣਾ ਉਨ੍ਹਾਂ ਦੀ ਕਰਮਭੂਮੀ ਹੈ ਅਤੇ ਉਹ ਇਸ ਨੂੰ ਸੁੰਦਰ ਬਣਾਉਣ ਅਤੇ ਇਸ ਨੂੰ ਸਹੀ ਅਰਥਾਂ ਵਿੱਚ ਪੰਜਾਬ ਦਾ ਮਾਨਚੈਸਟਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਮਾਨ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਲੁਧਿਆਣਾ ਦੀ ਤਰੱਕੀ ਦਾ ਮਤਲਬ ਪੰਜਾਬ ਦੀ ਤਰੱਕੀ ਕਰਨਾ ਹੈ।

ਮਾਨ ਨੇ ਲੁਧਿਆਣਾ ਲੋਕ ਸਭਾ ਹਲਕੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਦੀ ਭਾਰੀ ਭੀੜ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਦੇ ਨਾਲ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ‘ਭੋਲਾ’ ਗਰੇਵਾਲ ਵੀ ਮੌਜੂਦ ਸਨ।

ਮਾਨ ਨੇ ਲੁਧਿਆਣਾ ਪੂਰਬੀ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕੜਕਦੀ ਗਰਮੀ ਦੇ ਬਾਵਜੂਦ ਰੋਡ ਸ਼ੋਅ ‘ਚ ਸ਼ਾਮਿਲ ਹੋਏ ਲੁਧਿਆਣਾ ਵਾਸੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਨੂੰ ਯਕੀਨ ਹੈ ਕਿ ਇਹ ਲੋਕ ਸਭਾ ਸੀਟ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਹਲਕੇ ਵਿੱਚ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ, ਪੰਜਾਬ ਦੇ ਵੋਟਰ ਇੱਕਮੁੱਠ ਹੋ ਕੇ ਕਹਿ ਰਹੇ ਹਨ ਕਿ ‘ਪੰਜਾਬ ਬਣੇਗਾ ਹੀਰੋ, ਇਸ ਵਾਰ 13-0’।

ਮਾਨ ਨੇ ਕਿਹਾ ਕਿ ਅਸੀਂ ਪੜ੍ਹਦੇ ਸੀ ਕਿ ਲੁਧਿਆਣਾ ਪੰਜਾਬ ਦਾ ਮਾਨਚੈਸਟਰ ਹੈ, ਇਹ ਸਾਡੇ ਸੂਬੇ ਦਾ ਦਿਲ ਹੈ, ਪਰ ਪਿਛਲੇ ਕੁਝ ਸਮੇਂ ਤੋਂ ਇਹ ਦਿਲ ਕਈ ਬਿਮਾਰੀਆਂ ਨਾਲ ਜੂਝ ਰਿਹਾ ਹੈ ਜੋ ਕਿ ਕੁਝ ਭ੍ਰਿਸ਼ਟ ਆਗੂਆਂ ਦੀ ਦੇਣ ਹੈ। ਮਾਨ ਨੇ ਕਿਹਾ ਕਿ ਲੁਧਿਆਣਾ ਉਨ੍ਹਾਂ ਦੀ ਕਰਮਭੂਮੀ ਹੈ, ਜੇਕਰ ਉਨ੍ਹਾਂ ਵਿਚ ਕੁਝ ਚੰਗਾ ਕਰਨ ਦੀ ਤਾਕਤ ਹੈ ਤਾਂ ਉਹ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਨੂੰ ਇੱਕ ਸੁੰਦਰ ਸ਼ਹਿਰ ਬਣਾਉਣਾ ਚਾਹੁੰਦੇ ਹਨ, ਉਨ੍ਹਾਂ ਕੋਲ ਇਸ ਖੇਤਰ ਲਈ ਵੱਡੀਆਂ ਵਿਕਾਸ ਯੋਜਨਾਵਾਂ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਲੁਧਿਆਣਾ ਨੂੰ ਸਹੀ ਅਰਥਾਂ ਵਿੱਚ ਪੰਜਾਬ ਦਾ ਮਾਨਚੈਸਟਰ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਨਅਤਕਾਰ ਨਾ ਸਿਰਫ਼ ਖ਼ੁਦ ਲੁਧਿਆਣਾ ਆਉਣ, ਜਦੋਂ ਕਿ ਇੱਥੇ ਅਜਿਹਾ ਸੁਖਾਵਾਂ ਮਾਹੌਲ ਹੋਵੇ ਕਿ ਉਹ ਹੋਰਨਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਆਉਣ ਲਈ ਪ੍ਰੇਰਿਤ ਕਰਨ।

ਰੋਡ ਸ਼ੋਅ ਵਿੱਚ ਸ਼ਾਮਲ ਨੌਜਵਾਨਾਂ ਨੇ ਮਾਨ ਨੂੰ ‘ਬਾਈ ਜੀ’ (ਵੱਡੇ ਭਰਾ ਲਈ ਮਲਵਈ ਸ਼ਬਦ) ਕਹਿ ਕੇ ਸੰਬੋਧਨ ਕੀਤਾ। ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਹਿਲੀ ਵਾਰ ਤੁਹਾਡਾ ਮੁੱਖ ਮੰਤਰੀ ਤੁਹਾਡਾ ‘ਬਾਈ ਜੀ’ ਹੈ, ਪਹਿਲਾਂ ਪੰਜਾਬੀਆਂ ਨੂੰ ਕਾਕਾ ਜੀ, ਰਾਜਾ ਸਾਹਿਬ, ਮਹਾਰਾਜਾ ਜੀ, ਬੀਬਾ ਜੀ, ਛੋਟੀ ਬੀਬਾ ਜੀ ਹੀ ਕਿਹਾ ਜਾਂਦਾ ਸੀ। ਮਾਨ ਨੇ ਕਿਹਾ ਕਿ ਲੁਧਿਆਣਾ ‘ਚ ਉਨ੍ਹਾਂ ਦੇ ਵਿਰੋਧੀਆਂ ‘ਚੋਂ ਇਕ (ਰਵਨੀਤ ਬਿੱਟੂ) ਨੂੰ ਅਜੇ ਵੀ ਆਪਣੀ ਸਿਆਸੀ ਪਾਰਟੀ ਯਾਦ ਨਹੀਂ ਹੈ ਅਤੇ ਦੂਜਾ ਬਠਿੰਡਾ ਤੋਂ ਪੈਰਾਸ਼ੂਟ ਉਮੀਦਵਾਰ ਹੈ। ਇਸ ਲਈ ‘ਆਪ’ ਨੂੰ ਕਿਸੇ ਦੀ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਮੈਂ ਇੱਥੇ ਸਕੂਲਾਂ, ਸਰਕਾਰੀ ਹਸਪਤਾਲਾਂ, ਬੁਨਿਆਦੀ ਢਾਂਚੇ, ਵਿਕਾਸ ਪ੍ਰੋਜੈਕਟਾਂ ਦੀ ਗੱਲ ਕਰਨ ਆਇਆ ਹਾਂ, ਮੈਂ ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੀ ਗੱਲ ਕਰਨ ਆਇਆ ਹਾਂ।

ਸੀਐਮ ਮਾਨ ਨੇ ਕਿਹਾ ਕਿ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਖ਼ਰੀ ਗਰੰਟੀ ਨੂੰ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਕੁਝ ਮਹੀਨਿਆਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ,ਪੰਜਾਬ ਸਰਕਾਰ ਨੂੰ ਨਹਿਰੀ ਪਾਣੀ, ਡੀਆਰਐਸ ਅਤੇ ਫ਼ਸਲੀ ਵਿਭਿੰਨਤਾ ਨਾਲ 7000 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਉਸ ਪੈਸੇ ਨਾਲ ਉਹ ਇਸ ਸਕੀਮ ਨੂੰ ਸ਼ੁਰੂ ਕਰਨਗੇ। ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ ਦੀ ਤਰ੍ਹਾਂ ਇਹ ਸਕੀਮ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਮਿਲਣਗੇ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਲਦੀ ਹੀ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਉਣਗੇ। ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਭਾਜਪਾ ਸੋਚ ਰਹੀ ਸੀ ਕਿ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਵੇਗੀ ਪਰ ‘ਆਪ’ ਨੂੰ ਰੋਕਿਆ ਜਾਂ ਡਰਾਇਆ ਨਹੀਂ ਜਾ ਸਕਦਾ। ਮੈਂ ਰੋਜ਼ਾਨਾ ਕੇਜਰੀਵਾਲ ਜੀ ਨਾਲ ਆਪਣੀ ਚੋਣ ਮੁਹਿੰਮ ਬਾਰੇ ਗੱਲ ਕਰਦਾ ਹਾਂ ਅਤੇ ਨਾਅਰੇ ਲਗਾਉਣ ਦੀਆਂ ਤੁਹਾਡੀਆਂ ਵੀਡੀਓਜ਼ ਸਾਂਝੀਆਂ ਕਰਦਾ ਹਾਂ, ਭੀੜ ਦੇ ਇਨ੍ਹਾਂ ਦ੍ਰਿਸ਼ਾਂ ਅਤੇ ਤੁਹਾਡੇ ਜੋਸ਼ ਤੋਂ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਆਮ ਆਦਮੀ ਪਾਰਟੀ ਲੁਧਿਆਣਾ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਬਟਨ ਵੋਟਿੰਗ ਮਸ਼ੀਨ ‘ਤੇ 1 ਨੰਬਰ ‘ਤੇ ਹੋਵੇਗਾ ਅਤੇ ਇਹ ਯਕੀਨੀ ਬਣਾਓ ਕਿ ਆਮ ਆਦਮੀ ਪਾਰਟੀ ਲੁਧਿਆਣਾ ਵਿੱਚ ਵੀ ਨੰਬਰ 1’ਤੇ ਆਉਗੀ।

ਮਾਨ ਦੀ ਬੱਚਿਆਂ ਨੂੰ ਸਲਾਹ-ਅਸੀਂ 10 ਦਿਨ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ, ਸਾਰਾ ਸਮਾਂ ਖੇਡਣ ਵਿੱਚ ਨਾ ਲਗਾਓ, ਪੜ੍ਹਾਈ ਵੀ ਕਰਿਓ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਗਰਮੀ ਨਾਲ ਜੂਝ ਰਿਹਾ ਹੈ, ਬੱਚਿਆਂ ਅਤੇ ਮਾਪਿਆਂ ਦੀ ਸਿਹਤ ਨੂੰ ਦੇਖਦੇ ਹੋਏ ਅਸੀਂ ਛੁੱਟੀਆਂ 10 ਦਿਨ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਸਕੂਲ 21 ਮਈ ਤੋਂ ਬੰਦ ਹਨ। ਮੁੱਖ ਮੰਤਰੀ ਨੇ ਬੱਚਿਆਂ ਨੂੰ ਜ਼ਿਆਦਾ ਸਮਾਂ ਖੇਡਣ ਵਿੱਚ ਨਾ ਲਗਾਉਣ ਦੀ ਸਲਾਹ ਦਿੱਤੀ, ਉਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਪੜ੍ਹਾਈ ‘ਤੇ ਵੀ ਧਿਆਨ ਦੇਣ ਲਈ ਕਿਹਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
3 weeks ago
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 