ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ SIT ਕਰੇਗੀ ਜਾਂਚ
ਚੰਡੀਗੜ੍ਹ, 21ਮਈ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਕਰੇਗੀ। ਪੁਲਿਸ ਮੁਤਾਬਕ ਐਸਆਈਟੀ ਦੀ ਅਗਵਾਈ ਉੱਤਰੀ ਦਿੱਲੀ ਦੀ ਡੀਸੀਪੀ ਅੰਜਿਤਾ ਚੇਪਿਆਲਾ ਕਰਨਗੇ। ਟੀਮ ਵਿੱਚ ਇੰਸਪੈਕਟਰ ਰੈਂਕ ਦੇ 3 ਅਧਿਕਾਰੀ ਵੀ ਸ਼ਾਮਲ ਹਨ। ਜਿਸ ਵਿੱਚ ਥਾਣਾ ਸਿਵਲ ਲਾਈਨ ਦਾ ਅਧਿਕਾਰੀ ਵੀ ਸ਼ਾਮਲ ਹੈ, ਜਿੱਥੇ ਕੇਸ ਦਰਜ ਕੀਤਾ ਗਿਆ ਸੀ। ਆਪਣੀ ਜਾਂਚ ਤੋਂ ਬਾਅਦ ਐਸਆਈਟੀ ਆਪਣੀ ਰਿਪੋਰਟ ਸੀਨੀਅਰਾਂ ਨੂੰ ਸੌਂਪੇਗੀ।























