• Latest
  • Trending
ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ

ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ

2 years ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

1 hour ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

8 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

8 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

8 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

8 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

9 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

11 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

11 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, July 16, 2026
No Result
View All Result
30 °c
Chandigarh
36 ° Fri
36 ° Sat
33 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ

May 27, 2024
in ਪੰਜਾਬ

‘ਆਪ’ ਸਰਕਾਰ ਨੂੰ ਡੇਗਣ ਦਾ ਅਮਿਤ ਸ਼ਾਹ ਦਾ ਬਿਆਨ ਲੋਕਤੰਤਰੀ ਪ੍ਰਣਾਲੀ ‘ਤੇ ਧੱਬਾ ਹੈ : ਭਗਵੰਤ ਮਾਨ

ਮੋਦੀ-ਸ਼ਾਹ ਪੰਜਾਬ ਦੇ ਲੋਕਾਂ ਨਾਲ ਨਫ਼ਰਤ ਕਰਦੇ ਹਨ, ਉਨ੍ਹਾਂ ਦੀ ਤਾਨਾਸ਼ਾਹੀ ਕਾਰਨ ਕਿਸਾਨ ਅੰਦੋਲਨ ਵਿੱਚ 750 ਲੋਕ ਸ਼ਹੀਦ ਹੋਏ, ਜਿਨ੍ਹਾਂ ਵਿੱਚੋਂ ਬਹੁਤੇ ਪੰਜਾਬ ਤੋਂ ਸਨ – ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਕਿਹਾ- ਅਸਲ ‘ਚ ਮੋਦੀ-ਸ਼ਾਹ ਦਾ ਮਕਸਦ ‘ਆਪ’ ਸਰਕਾਰ ਨੂੰ ਡੇਗਣਾ ਅੱਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਨੂੰ ਬੰਦ ਕਰਨਾ ਹੈ

ਕੇਂਦਰ ਸਰਕਾਰ ਨੇ ਪੰਜਾਬ ਦੇ 8500 ਕਰੋੜ ਰੁਪਏ ਦੇ ਫੰਡ ਰੋਕ ਲਏ ਹਨ, ਜਿਸ ਨਾਲ ਪਿੰਡਾਂ ਦੀ ਸੜਕਾਂ ਤੇ ਹੋਰ ਵਿਕਾਸ ਕਾਰਜ ਕਰਵਾਉਣੇ ਸਨ, ਉਹ ਚਾਹੁੰਦੇ ਹਨ ਕਿ ਪੰਜਾਬ ਦਾ ਵਿਕਾਸ ਰੁਕ ਜਾਵੇ-ਕੇਜਰੀਵਾਲ

2014 ‘ਚ ਮੋਦੀ ਕਹਿ ਰਹੇ ਸੀ ਕਿ ਉਹ ‘ਪ੍ਰਧਾਨ ਸੇਵਕ’ ਹਨ, 2019 ‘ਚ ‘ਚੌਕੀਦਾਰ’ ਤੇ ਹੁਣ ਕਹਿ ਰਹੇ ਹਨ ਕਿ ਉਹ ਰੱਬ (ਭਗਵਾਨ) ਦਾ ਅਵਤਾਰ ਹਨ, ਇਹ ਉਨ੍ਹਾਂ ਦਾ ਹੰਕਾਰ ਹੈ : ਭਗਵੰਤ ਮਾਨ

ਮਾਨ ਨੇ ਕਿਹਾ- ਭਾਜਪਾ ਦੀ ਸ਼ੈਲੀ ਤਾਨਾਸ਼ਾਹੀ ਹੈ, ਉਨ੍ਹਾਂ ਨੇ ਗੈਰ-ਭਾਜਪਾ ਰਾਜਾਂ ਦੀਆਂ ਕਈ ਸਰਕਾਰਾਂ ਨੂੰ ਡੇਗ ਦਿੱਤਾ, ਉਹ ਪੰਜਾਬ ਵਿੱਚ ਵੀ ਅਜਿਹਾ ਹੀ ਕੁਝ ਕਰਨਾ ਚਾਹੁੰਦੇ ਹਨ

ਉਹ ਸਾਨੂੰ ਰੋਕਣਾ ਚਾਹੁੰਦੇ ਹਨ, ਤਾਂ ਜੋ ਕੰਮ ਦੀ ਰਾਜਨੀਤੀ ਬੰਦ ਹੋ ਸਕੇ ਅਤੇ ਨਫਰਤ ਦੀ ਰਾਜਨੀਤੀ ਜਾਰੀ ਰਹੇ: ਭਗਵੰਤ ਮਾਨ

ਪੰਜਾਬੀ ਧਮਕੀਆਂ ਤੋਂ ਨਹੀਂ ਡਰਦੇ, ਸ਼ਾਇਦ ਉਹ ਕਿਸਾਨ ਅੰਦੋਲਨ ਨੂੰ ਭੁੱਲ ਗਏ ਹਨ: ਸੀਐਮ ਮਾਨ

ਮਾਨ ਨੇ ਸਵਾਲ ਕੀਤਾ- ਪੰਜਾਬ ਵਿੱਚ ਸਾਡੇ 92 ਵਿਧਾਇਕ ਹਨ, ਜਦਕਿ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਉਹ ਕਿਸ ਆਧਾਰ ‘ਤੇ ਸਾਡੀ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ?

ਹਿੰਦੀ ਭਾਸ਼ਾ ਵਿੱਚ 6 ਲੱਖ ਦੇ ਕਰੀਬ ਸ਼ਬਦ, ਪਰ ਮੋਦੀ ਸਿਰਫ਼ 10 ਹੀ ਬੋਲਦੇ ਹਨ, ਹਿੰਦੁਸਤਾਨ-ਪਾਕਿਸਤਾਨ, ਮੰਦਰ-ਮਸਜਿਦ, ਮੰਗਲਸੂਤਰ-ਮੁਸਲਿਮ, ਕਬਰਿਸਤਾਨ-ਸ਼ਮਸ਼ਾਨਘਾਟ, ਗਊ-ਮੱਝਾਂ ਆਦਿ, ਉਹ ਕਦੇ ਵੀ ਲੋਕਾਂ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕਰਦੇ: ਮੁੱਖ ਮੰਤਰੀ ਮਾਨ

ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਇਸੇ ਲਈ ਉਹ ਸਾਡੇ ਤੋਂ ਡਰਦੇ ਹਨ – ਮਾਨ

ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਖ਼ਤਮ ਕਰਨ ਲਈ 400 ਸੀਟਾਂ ਚਾਹੁੰਦੀ ਹੈ, ਜੇਕਰ ਉਹ ਇਸ ਵਾਰ ਜਿੱਤ ਗਈ ਤਾਂ ਉਹ ਭਾਰਤ ਦੀ ਚੋਣ ਪ੍ਰਣਾਲੀ ਨੂੰ ਵੀ ਖ਼ਤਮ ਕਰ ਦੇਣਗੇ: ਮਾਨ

ਅਮਿਤ ਸ਼ਾਹ ਨੇ ਪੰਜਾਬ ਦੀ ਗਰਿਮਾ ਨੂੰ ਠੇਸ ਪਹੁੰਚਾਈ ਹੈ, ਪੰਜਾਬ ਵਾਸੀ ਉਨ੍ਹਾਂ ਨੂੰ ਅਤੇ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਮਾਨ

ਮੋਦੀ-ਸ਼ਾਹ ਦਾ ਹੰਕਾਰੀ ਵਤੀਰਾ ਦਰਸਾਉਂਦਾ ਹੈ ਕਿ ਉਹ ਅੰਤ ਦੇ ਨੇੜੇ ਹਨ: ਭਗਵੰਤ ਮਾਨ

ਚੰਡੀਗੜ੍ਹ/ਬਠਿੰਡਾ, 27 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਨੇ ਅਮਿਤ ਸ਼ਾਹ ਦੇ ਪੰਜਾਬ ਸਰਕਾਰ ਨੂੰ ਡੇਗਣ ਬਾਰੇ ਦਿੱਤੇ ਬਿਆਨ ਲਈ ਜਵਾਬੀ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਅਮਿਤ ਸ਼ਾਹ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਧਮਕੀ ਦਿੱਤੀ ਅਤੇ ਪੰਜਾਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ। ਪੰਜਾਬ ਦੇ ਲੋਕ ਕਿਸੇ ਦੀਆਂ ਧਮਕੀਆਂ ਨੂੰ ਨਹੀਂ ਮੰਨਦੇ ਅਤੇ ਨਾ ਹੀ ਡਰਦੇ ਹਨ। ਸ਼ਾਇਦ ਭਾਜਪਾ ਅਤੇ ਇਸ ਦੇ ਆਗੂ ਕਿਸਾਨਾਂ ਦੇ ਰੋਸ ਨੂੰ ਭੁੱਲ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਬਠਿੰਡਾ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਗੰਭੀਰ ਮੁੱਦੇ ‘ਤੇ ਆਪਣੀ ਗੱਲ ਰੱਖੀ।

ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਣਗੇ ਅਤੇ ਤਿੰਨ ਕਰੋੜ ਪੰਜਾਬੀਆਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ।

ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਪੁੱਛਿਆ ਕਿ ਤੁਹਾਡੇ ਕੋਲ ਕਿੰਨਾ ਪੈਸਾ ਹੈ, ਜੋ ਤੁਸੀਂ ਪੰਜਾਬ ਦੇ ਲੋਕਾਂ ਦੀ ਬੋਲੀ ਲਗਾ ਰਹੇ ਹੋ? ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦਣਾ ਚਾਹੁੰਦੇ ਹੋ? ਕੀ ਤੁਸੀਂ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਈਡੀ ਅਤੇ ਸੀਬੀਆਈ ਤੋਂ ਡਰਾਉਗੇ? ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਇਹ ਬਹਾਦਰ ਲੋਕ ਹਨ। ਤੁਸੀਂ ਉਨ੍ਹਾਂ ਨੂੰ ਖਰੀਦ ਕੇ ਡਰਾ ਨਹੀਂ ਸਕਦੇ।

ਕੇਜਰੀਵਾਲ ਨੇ ਕਿਹਾ ਕਿ ਅਸਲ ‘ਚ ਉਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣਾ ਅਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਬੰਦ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਮੁਫ਼ਤ ਬਿਜਲੀ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਦਿਵਾਓ, ਨਹੀਂ ਤਾਂ ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰ ਦੇਣਗੇ | ਜੇਕਰ ਸੰਸਦ ਵਿੱਚ ਜ਼ਿਆਦਾ ਸੰਸਦ ਮੈਂਬਰ ਹੋਣਗੇ ਤਾਂ ਅਸੀਂ ਕੇਂਦਰ ਸਰਕਾਰ ਨਾਲ ਲੜ ਸਕਾਂਗੇ ਅਤੇ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਜਾਰੀ ਰੱਖਾਂਗੇ।

ਉਨ੍ਹਾਂ ਕਿਹਾ ਕਿ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਉਨ੍ਹਾਂ ਨੇ ਸੜਕਾਂ ‘ਤੇ ਮੇਖ਼ਾਂ ਲਾ ਦਿੱਤਿਆਂ। ਫਿਰ ਕਿਸਾਨਾਂ ਨੇ ਡੇਢ ਸਾਲ ਤੱਕ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕੀਤਾ। ਜਿਸ ‘ਚ ਕਰੀਬ 750 ਕਿਸਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕ ਨਫ਼ਰਤ ਕਰਦੇ ਹਨ।

ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਪਰੇਸ਼ਾਨ ਕਰ ਰਹੀ ਹੈ। ਕੇਂਦਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਦਾ ਫੰਡ ਰੋਕ ਰੱਖਿਆ ਹੈ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਣਾ ਸੀ। ਉਹ ਪੰਜਾਬ ਹੈਲਥ ਮਿਸ਼ਨ ਦੇ ਪੈਸੇ ਰੋਕ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਵਿਕਾਸ ਹੋਵੇ।

ਮੀਡੀਆ ਨੂੰ ਦਿੱਤੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਅਮਿਤ ਸ਼ਾਹ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਲਈ ਵੋਟਾਂ ਮੰਗਣ ਆਏ ਸਨ, ਜਿੱਥੇ ਉਨ੍ਹਾਂ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ ਸੀ। ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਭਾਜਪਾ ਦੀ ਸ਼ੈਲੀ ਹੈ, ਇਹ ਤਾਨਾਸ਼ਾਹੀ ਹਨ, ਇਹ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ, ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਇਨ੍ਹਾਂ ਦੀ ਗੁੰਡਾਗਰਦੀ ਸਭ ਨੇ ਦੇਖੀ, ਖ਼ੁਸ਼ਕਿਸਮਤੀ ਨਾਲ ਉੱਥੇ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਫਿਰ ਸੁਪਰੀਮ ਕੋਰਟ ਨੇ ਦਖ਼ਲ ਦੇ ਕੇ ‘ਆਪ’ ਦੇ ਮੇਅਰ ਨੂੰ ਜੇਤੂ ਐਲਾਨ ਦਿੱਤਾ।

ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਪੰਜਾਬ ਦੇ ਲੋਕਾਂ ਨੂੰ ਧਮਕਾਉਣ ਵਾਲੇ ਅਮਿਤ ਸ਼ਾਹ ਕੌਣ ਹੁੰਦੇ ਹਨ? ਹੋ ਸਕਦਾ ਹੈ ਕਿ ਭਾਜਪਾ ਅਤੇ ਇਸ ਦੇ ਆਗੂ ਕਿਸਾਨ ਅੰਦੋਲਨ ਨੂੰ ਭੁੱਲ ਗਏ, ਜਦੋਂ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਪਈ ਸੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ ਸੀ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਦੀ ਸਰਕਾਰ ਨੂੰ ਚੁਣਿਆ ਹੈ, ਉਨ੍ਹਾਂ ਨੇ ਸਾਨੂੰ ਇਤਿਹਾਸਕ ਫ਼ਤਵਾ ਦਿੱਤਾ ਹੈ, ਸਾਡੇ ਕੋਲ 92 ਵਿਧਾਇਕ ਹਨ, ਭਾਜਪਾ ਕੋਲ ਸਿਰਫ਼ 2 ਹਨ, ਉਹ ਕਿਸ ਆਧਾਰ ‘ਤੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਲੱਗਦਾ ਹੈ ਕਿ ਭਾਰਤ ਦੀ ਸਿਆਸੀ ਜ਼ਮੀਨ ਇੱਕ ਮੰਡੀ ਹੈ, ਜਿੱਥੇ ਉਹ ਕੋਈ ਵੀ ਚੀਜ਼ ਖਰੀਦ ਸਕਦੇ ਹਨ। ਪਰ ਇਹ ਸੱਚ ਨਹੀਂ ਹੈ। ਸਾਡੇ ਵਿਧਾਇਕਾਂ ਨੇ 50-60 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਆਪਣੀਆਂ ਸੀਟਾਂ ਜਿੱਤੀਆਂ ਹਨ, ਸਾਨੂੰ ਪੰਜਾਬ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਸੰਗਠਨ ਹੈ। ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਉਹ ਇੱਕ ਵਿਚਾਰ ਹਨ ਅਤੇ ‘ਆਪ’ ਦਾ ਹਰ ਸਿਪਾਹੀ ਇਸ ਵਿਚਾਰਧਾਰਾ ‘ਤੇ ਚੱਲਦਾ ਹੈ।

ਮਾਨ ਨੇ ਕਿਹਾ ਕਿ ਭਾਜਪਾ ਨੇ ਸ਼ਿਵ ਸੈਨਾ ਅਤੇ ਐੱਨਸੀਪੀ ਨੂੰ ਤੋੜਿਆ, ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ, ਅਰਵਿੰਦ ਕੇਜਰੀਵਾਲ, ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਫਿਰ ਉਹ ਕਹਿੰਦੇ ਹਨ ਕਿ ਹੁਣ ਚੋਣਾਂ ਕਰਵਾਓ। ਇਹ ਤਾਨਾਸ਼ਾਹੀ ਹੈ।

ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਪੰਜਾਬ ਆ ਕੇ ਮੈਨੂੰ ਗਾਲ੍ਹਾਂ ਕੱਢੀਆਂ। ਉਨ੍ਹਾਂ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ, ਮਹਿੰਗਾਈ, ਬੇਰੁਜ਼ਗਾਰੀ, ਸਿੱਖਿਆ ਜਾਂ ਸਿਹਤ ਪ੍ਰਣਾਲੀ ਦੀ ਕੋਈ ਗੱਲ ਨਹੀਂ ਕੀਤੀ, ਉਹ ਸਿਰਫ਼ ਮੇਰੇ ਬਾਰੇ ਬੁਰਾ-ਭਲਾ ਬੋਲਦੇ ਹਨ। ਮੋਦੀ ਨੇ ਕਿਹਾ ਕਿ ਮੈਂ ਦਿੱਲੀ-ਦਰਬਾਰ ‘ਚ ਹਾਜ਼ਰੀ ਉਦੋਂ ਦਿੰਦਾ ਹਾਂ ਜਦੋਂ ਸਭ ਨੂੰ ਮੋਦੀ-ਸ਼ਾਹ ਦੇ ਦਰਬਾਰ ਬਾਰੇ ਪਤਾ ਹੁੰਦਾ ਹੈ। ਮਾਨ ਨੇ ਪੁੱਛਿਆ ਕਿ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਰਮਨ ਸਿੰਘ ਦਾ ਸਿਆਸੀ ਕਰੀਅਰ ਕਿਸ ਨੇ ਅਤੇ ਕਿਉਂ ਖ਼ਤਮ ਕੀਤਾ। ਮਾਨ ਨੇ ਕਿਹਾ ਕਿ ਮੋਦੀ-ਸ਼ਾਹ ਭਾਜਪਾ ਦੇ ਉਨ੍ਹਾਂ ਆਗੂਆਂ ਨੂੰ ਪਾਸੇ ਕਰ ਦਿੰਦੇ ਹਨ, ਜੋ ਉਨ੍ਹਾਂ ਦੀ ਚਾਪਲੂਸੀ ਨਹੀਂ ਕਰਦੇ। ਉਹ ਈਡੀ ਅਤੇ ਸੀਬੀਆਈ ਨੂੰ ਵਿਰੋਧੀ ਧਿਰ ਅਤੇ ਰਾਜਪਾਲ ਨੂੰ ਗੈਰ-ਭਾਜਪਾ ਸਰਕਾਰ ਵਿਰੁੱਧ ਹਥਿਆਰ ਵਜੋਂ ਵਰਤਦੇ ਹਨ।

ਮਾਨ ਨੇ ਕਿਹਾ ਕਿ ਅਮਿਤ ਸ਼ਾਹ ‘ਆਪ’ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ, ਪਰ ਅਸਲ ‘ਚ ਉਨ੍ਹਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਚਿੰਤਾ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਮੋਦੀ ਇਹ ਚੋਣ ਨਹੀਂ ਜਿੱਤ ਰਹੇ, ਚੋਣਾਂ ਦੇ ਛੇ ਪੜਾਵਾਂ ਅਤੇ ਨਰਿੰਦਰ ਮੋਦੀ ਦੇ ਬਿਆਨਾਂ ਅਤੇ ਸੁਰਾਂ ਤੋਂ ਇਹ ਸਪੱਸ਼ਟ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਵਿੱਚ ਸੱਤ ਸੰਸਦ ਮੈਂਬਰ ਹਨ ਅਤੇ ਜਲਦੀ ਹੀ ਲੋਕ ਸਭਾ ਵਿੱਚ ਪੰਜਾਬ ਤੋਂ 13 ਸੰਸਦ ਮੈਂਬਰ ਹੋਣਗੇ। ਅਸੀਂ ਦਿੱਲੀ, ਗੁਜਰਾਤ, ਅਸਾਮ ਅਤੇ ਕੁਰੂਕਸ਼ੇਤਰ ਦੀ ਸੀਟ ਜਿੱਤ ਰਹੇ ਹਾਂ। ਅਸੀਂ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ।

ਮਾਨ ਨੇ ਨਰਿੰਦਰ ਮੋਦੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਹਿੰਦੀ ਭਾਸ਼ਾ ‘ਚ 6 ਲੱਖ ਸ਼ਬਦ ਹਨ, ਪਰ ਮੋਦੀ ਸਿਰਫ਼ 10 ਸ਼ਬਦ ਜਾਣਦੇ ਹਨ-ਹਿੰਦੁਸਤਾਨ-ਪਾਕਿਸਤਾਨ, ਮੰਦਰ-ਮਸਜਿਦ, ਮੰਗਲਸੂਤਰ-ਮੁਸਲਿਮ, ਕਬਰਿਸਤਾਨ-ਸਮਸ਼ਾਨ ਘਾਟ ਅਤੇ ਗਾਂ-ਮੱਝ। ਉਹ ਕਦੇ ਵੀ ਆਮ ਲੋਕਾਂ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਨ੍ਹਾਂ ਕੋਲ ਆਪਣੇ 10 ਸਾਲ ਪ੍ਰਧਾਨ ਮੰਤਰੀ ਵਜੋਂ ਦਿਖਾਉਣ ਲਈ ਕੋਈ ਸਕੂਲ ਜਾਂ ਹਸਪਤਾਲ ਨਹੀਂ ਹੈ। ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ ਪਰ ‘ਆਪ’ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ। ਮੈਂ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਅਸੀਂ ਪੰਜਾਬ ਦਾ ਬੁਨਿਆਦੀ ਢਾਂਚਾ, ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾ ਰਹੇ ਹਾਂ। ਮਾਨ ਨੇ ਕਿਹਾ ਕਿ ਨਫਰਤ ਦੀ ਰਾਜਨੀਤੀ ਸਾਡੇ ਦੇਸ਼ ਅਤੇ ਸਾਡੇ ਆਪਸੀ ਭਾਈਚਾਰੇ ਲਈ ਖ਼ਤਰਾ ਹੈ।

ਮਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ ਹੈ। ਆਪਣੀ ਪੰਜਾਬ ਫੇਰੀ ਦੌਰਾਨ ਕੁਝ ਸਕਾਰਾਤਮਕ ਗੱਲਾਂ ਕਰਨ ਦੀ ਬਜਾਏ ਅਮਿਤ ਸ਼ਾਹ ਨੇ ਪੰਜਾਬ ਦੀ ਸਰਕਾਰ ਤੋੜਨ ਦੀ ਗੱਲ ਕਰਨੀ ਚੁਣੀ, ਕਿਉਂਕਿ ਇਹ ਉਨ੍ਹਾਂ ਦੀ ਮਾਨਸਿਕਤਾ ਹੈ। ਮਾਨ ਨੇ ਕਿਹਾ ਕਿ ਜਦੋਂ ਸਾਡੇ ਕਿਸਾਨ ਭਾਜਪਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਸਨ, ਤਾਂ ਉਨ੍ਹਾਂ ਨੇ ਹਰਿਆਣਾ ਅਤੇ ਦਿੱਲੀ ਦੀ ਸਰਹੱਦ ਨੂੰ ਸੀਲ ਕਰ ਦਿੱਤਾ, ਜਿਵੇਂ ਕਿ ਇਹ ਰੂਸ-ਯੁਕਰੇਨ ਜਾਂ ਇਜ਼ਰਾਈਲੀ-ਫ਼ਲਸਤੀਨ ਦੀ ਸਰਹੱਦ ਸੀ।

ਮਾਨ ਨੇ ਕਿਹਾ ਕਿ ਹੁਣ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਗਰੀਬਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ, ਪ੍ਰਤੀਯੋਗਤਾ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ‘ਆਪ’ ਸਰਕਾਰ ਵਿੱਚ ਨੌਕਰੀਆਂ ਮਿਲ ਰਹੀਆਂ ਹਨ। ਇਸ ਲਈ ਉਹ ਸਾਨੂੰ ਰੋਕਣਾ ਚਾਹੁੰਦੇ ਹਨ।

ਮਾਨ ਨੇ ਕਿਹਾ ਕਿ ਉਨ੍ਹਾਂ ਅਰਵਿੰਦ ਕੇਜਰੀਵਾਲ, ਡਾ. ਸੰਦੀਪ ਪਾਠਕ ਸਮੇਤ ‘ਆਪ’ ਦੇ ਜ਼ਿਆਦਾਤਰ ਆਗੂ ਗੈਰ-ਸਿਆਸੀ ਪਿਛੋਕੜ ਵਾਲੇ ਹਨ। ਅਸੀਂ ਇੱਥੇ ਆਮ ਲੋਕਾਂ ਲਈ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜਨ ਆਏ ਹਾਂ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਦੇ ਇਸ ਬਿਆਨ ਨੂੰ ਲੈ ਕੇ ਪੰਜਾਬ ਦੇ ਲੋਕ ਕਾਫੀ ਗ਼ੁੱਸੇ ‘ਚ ਹਨ, ਕਿਉਂਕਿ ਇਹ ਪੰਜਾਬ ਦੀ ਗਰਿਮਾ ‘ਤੇ ਹਮਲਾ ਹੈ। ਮਾਨ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਮਿਲ ਰਹੀ, ਕਿਉਂਕਿ ਪੰਜਾਬੀਆਂ ਨੇ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ, ਉਹ ਕਦੇ ਵੀ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਨਹੀਂ ਖੜ੍ਹਨਗੇ।

ਮਾਨ ਨੇ ਕਿਹਾ ਕਿ ਭਾਜਪਾ ਆਪਣੇ ਅੰਤ ਦੇ ਨੇੜੇ ਹੋਣ ਕਰਕੇ ਅਜਿਹਾ ਵਤੀਰਾ ਅਪਣਾ ਰਹੀ ਹੈ। ਮਾਨ ਨੇ ਕਿਹਾ ਕਿ ‘ਅਤ’ ਅਤੇ ‘ਅੰਤ’ ਇਕ ਦੂਜੇ ਦੇ ਬਹੁਤ ਨੇੜੇ ਹਨ ਅਤੇ ਭਾਜਪਾ ਇਨ੍ਹਾਂ ਦੋਨਾਂ ਦੇ ਕੋਲ ਹੈ।

Tags: BjpBREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਅਰਵਿੰਦ ਕੇਜਰੀਵਾਲਭਗਵੰਤ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

Most Popular

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

by Ankit
3 weeks ago
0

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਚੰਡੀਗੜ੍ਹ, 28 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 