ਪੰਜਾਬ ਦੀਆਂ ਮਹਿਲਾਵਾਂ ਨੂੰ ‘ਆਪ’ ਹਜ਼ਾਰ ਦੀ ਥਾਂ ਦੇਵੇਗੀ 1100 ਰੁਪਏ
ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ
ਚੰਡੀਗੜ੍ਹ, 28 ਮਈ(ਵਿਸ਼ਵ ਵਾਰਤਾ)- ਪੰਜਾਬ ਦੀਆਂ ਜਰੂਰਤਮੰਦ ਔਰਤਾਂ ਲਗਾਤਾਰ ਆਪ ਦੇ ਐਲਾਨੇ ਕੀਤੇ 1000 ਦੀ ਉਡੀਕ ਕਰ ਰਹੀਆਂ ਹਨ। ਵੋਟਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਕੀਤਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਜਿਸਨੂੰ ਲੈ ਕੇ ਮਾਨ ਨੇ ਹੁਣ ਇਕ ਨਵਾਂ ਵਾਅਦਾ ਕੀਤਾ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਹੁਣ 1000 ਨਹੀਂ ਬਲਕਿ 1100 ਰੁਪਏ ਮਹਿਲਾਵਾਂ ਨੂੰ ਦਿੱਤੇ ਜਾਣਗੇ। ਨਹਿਰੀ ਪਾਣੀ ਦੇ ਕੇ ਉਸ ਵਿਚੋਂ ਜੋ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ, ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਹੈ ਉਹ 1000 ਰੁਪਏ ਦੀ ਥਾਂ 1100 ਰੁਪਏ ਸ਼ਗਨ ਦੇ ਤੌਰ ਉੱਤੇ ਦੇਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜ਼ੀਹ ਹੈ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਉਣਾ, ਜਿਸ ਨਾਲ ਪੰਜਾਬ ਦਾ ਪਾਣੀ ਵੀ ਉੱਪਰ ਆਵੇਗਾ ਤੇ ਅੰਦਾਜ਼ਾ ਹੈ ਕਿ ਇਸ ਨਾਲ 10 ਲੱਖ ਟਿਊਬਵੈਲ ਬੰਦ ਹੋ ਜਾਣਗੇ। ਜਿਸ ਦਾ ਮਤਲਬ ਧਰਤੀ ਤੋਂ ਪਾਣੀ ਕੱਢਣਾ ਵੀ ਬੰਦ ਜੋ ਜਾਵੇਗਾ। ਸਰਕਾਰ 18000 ਕਰੋੜ ਦੀ ਸਬਸਿਡੀ ਝੋਨੇ ਦੇ 90 ਦਿਨਾਂ ਦੇ ਸੀਜ਼ਨ ਲਈ ਬਿਜਲੀ ਬੋਰਡ ਨੂੰ ਦਿੰਦੀ ਹੈ ਤੇ ਜੇ 10 ਲੱਖ ਮੋਟਰਾਂ ਬੰਦ ਹੋ ਗਈਆਂ ਤਾਂ ਜਿਸ ਨਾਲ 10 ਤੋਂ 12 ਹਜ਼ਾਰ ਕਰੋੜ ਰੁਪਏ ਦੀ ਬੱਚਤ ਹੋਵੇਗੀ।
ਇਸ ਮੌਕੇ ਮਾਨ ਨੇ ਜ਼ਿਕਰ ਕਰਦਿਆਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦਿੱਤੇ ਜਾਣੇ ਹਨ, ਉਸ ਦਾ ਕੁੱਲ ਖ਼ਰਚ 5500 ਕਰੋੜ ਹੈ, ਮਾਨ ਨੇ ਕਿਹਾ ਕਿ ਇਸ ਦਾ ਖ਼ਰਚਾ ਉਸ ਵਿੱਚੋਂ ਹੀ ਕੱਢਿਆ ਜਾਵੇਗਾ। ਮਾਨ ਨੇ ਕਿਹਾ ਕਿ ਜਦੋਂ ਇੱਕ ਵਾਰ ਸਕੀਮ ਸ਼ੁਰੂ ਹੋ ਗਈ ਤਾਂ ਇਸ ਨੂੰ ਬਾਅਦ ਵਿੱਚ ਬੰਦ ਨਹੀਂ ਕੀਤਾ ਜਾਵੇਗਾ।
https://x.com/BhagwantMann/status/1795385506651316726?t=1H9F3e9Ngxtkm_k4ptpRbA&s=08























