ਲੋਕ ਸਭਾ ਚੋਣਾਂ ਲਈ ਪ੍ਰਚਾਰ ਅੰਤਿਮ ਪੜਾਅ ‘ਤੇ
ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ‘ਆਪ’ ਉਮੀਦਵਾਰਾਂ ਲਈ ਕਰਨਗੇ ਪ੍ਰਚਾਰ
ਚੰਡੀਗੜ੍ਹ, 29 ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨਗੇ। ਦੋਵੇਂ ਆਗੂ ਰੋਡ ਸ਼ੋਅ ਕੱਢਣਗੇ। ਅਰਵਿੰਦ ਕੇਜਰੀਵਾਲ ਸ੍ਰੀ ਮੁਕਤਸਰ ਸਾਹਿਬ ਅਤੇ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ‘ਚ ਰੋਡ ਸ਼ੋਅ ਕਰਨਗੇ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ‘ਚ ਚੋਣ ਪ੍ਰਚਾਰ ਨੂੰ ਗਤੀ ਦੇਣਗੇ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਕੰਗ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਰੋਡ ਸ਼ੋਅ ਕਰਨਗੇ। ਉਹ ਦੁਪਹਿਰ 3 ਵਜੇ ਨੰਗਲ, ਸ਼ਾਮ 4 ਵਜੇ ਬੰਗਾ ਅਤੇ ਸ਼ਾਮ 5 ਵਜੇ ਬਲਾਚੌਰ ਵਿਖੇ ਰੋਡ ਸ਼ੋਅ ਕਰਨਗੇ। ਇਸ ਤੋਂ ਇਲਾਵਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੁਪਹਿਰ 3 ਵਜੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ‘ਚ ਰੋਡ ਸ਼ੋਅ ਕਰਨਗੇ, ਉਥੇ ਹੀ ਉਹ ਸ਼ਾਮ 4 ਵਜੇ ਮੰਡੀ ਗੋਬਿੰਦਗੜ੍ਹ ਦੇ ਮੇਨ ਬਾਜ਼ਾਰ ‘ਚ ਰੋਡ ਸ਼ੋਅ ਕਰਨਗੇ























