ਬੱਸ ਦੇ ਖੱਡ ‘ਚ ਡਿੱਗਣ ਕਾਰਨ 28 ਲੋਕਾਂ ਦੀ ਮੌਤ
ਇਸਲਾਮਾਬਾਦ, 30 ਮਈ (IANS,ਵਿਸ਼ਵ ਵਾਰਤਾ) ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਵਾਸ਼ੁਕ ਜ਼ਿਲੇ ਵਿੱਚ ਬੁੱਧਵਾਰ ਨੂੰ ਇੱਕ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇੱਕ ਮੀਡੀਆ ਰਿਪੋਰਟ ਮੁਤਾਬਕ, ਇਹ ਘਟਨਾ ਗਵਾਦਰ ਤੋਂ ਕਵੇਟਾ ਜਾ ਰਹੀ ਬੱਸ ਦਾ ਇੱਕ ਟਾਇਰ ਫਟਣ ਕਾਰਨ ਵਾਪਰੀ, ਜਿਸ ਤੋਂ ਬਾਅਦ ਇਹ ਖੱਡ ਵਿੱਚ ਡਿੱਗ ਗਈ।ਜ਼ਖਮੀਆਂ ਨੂੰ ਬਸੀਮਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਇਸ ਦੁਖਦਾਈ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਸ਼ਰੀਫ਼ ਨੇ ਕਿਹਾ, “ਅਸੀਂ ਇਸ ਔਖੇ ਸਮੇਂ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਖੜੇ ਹਾਂ।”























