
ਚੰਡੀਗੜ, 25 ਅਗਸਤ – ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪੁਲਿਸ ਨੇ ਇਸ ਗੈਂਗਸਟਰ ਦੀ ਲੱਤ ਵਿਚ ਗੋਲੀ ਮਾਰੀ ਸੀ। ਇਸ ਦੌਰਾਨ ਗੋਲੀ ਲੱਗਣ ਨਾਲ ਉਸ ਦਾ ਜ਼ਖਮ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਹੁਣ ਖਬਰ ਆ ਰਹੀ ਹੈ ਕਿ ਉਸ ਦੀ ਲੱਤ ਕੱਟਣੀ ਪੈ ਸਕਦੀ ਹੈ।
ਦੱਸਣਯੋਗ ਹੈ ਕਿ ਗੈਂਗਸਟਰ ਦਿਲਪ੍ਰੀਤ ਨੂੰ ਚੰਡੀਗੜ ਪੀ.ਜੀ.ਆਈ ਵਿਖੇ ਦਾਖਲ ਕਰਾਇਆ ਗਿਆ ਹੈ। ਉਸ ਉਤੇ ਪੰਜਾਬੀ ਗਾਇਕ ਪਰਮੀਸ਼ ਵਰਮਾ ਉਤੇ ਹਮਲਾ ਕਰਨ ਦਾ ਦੋਸ਼ ਹੈ ਅਤੇ ਪੁਲਿਸ ਨੇ ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ-43 ਤੋਂ ਉਸ ਨੂੰ ਕਾਰਵਾਈ ਦੌਰਾਨ ਦਬੋਚਿਆ ਸੀ।






















