ਲੋਕ ਸਭਾ ਚੋਣਾਂ 2024 – ਵੋਟਿੰਗ ਦਾ ਸਮਾਂ ਹੋਇਆ ਖਤਮ
ਹੁਣ ਸਿਰਫ਼ ਲਾਈਨਾਂ ‘ਚ ਖੜ੍ਹੇ ਲੋਕ ਹੀ ਪਾ ਸਕਣਗੇ ਵੋਟ
ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ) ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਹੁਣ ਲਾਈਨਾਂ ‘ਚ ਖੜ੍ਹੇ ਲੋਕ ਹੀ ਵੋਟ ਪਾ ਸਕਣਗੇ। ਜ਼ਿਕਰਯੋਗ ਹੈ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਸੀ ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੀ। ਸੂਬੇ ਵਿੱਚ ਸ਼ਾਮ 5 ਵਜੇ ਤੱਕ 55.20 ਫੀਸਦੀ ਵੋਟਿੰਗ ਹੋਈ।























