ਸਰਹਿੰਦ ਰੇਲਵੇ ਸਟੇਸ਼ਨ ‘ਤੇ ਦੋ ਟਰੇਨਾਂ ਦੀ ਟੱਕਰ, ਪੰਜਾਬ ਦੇ ਮੁੱਖ ਮੰਤਰੀ ਨੇ ਜਾਰੀ ਕੀਤੇ ਆਦੇਸ਼
ਚੰਡੀਗੜ੍ਹ, 2ਜੂਨ (ਵਿਸ਼ਵ ਵਾਰਤਾ) ਸਰਹਿੰਦ ਰੇਲਵੇ ਸਟੇਸ਼ਨ ‘ਤੇ ਦੋ ਟਰੇਨਾਂ ਦੇ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਆਦੇਸ਼ ਜਾਰੀ ਕੀਤੇ ਹਨ।ਅੱਜ ਸਵੇਰੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਦੋ ਰੇਲ ਗੱਡੀਆਂ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ…ਰੱਬ ਦਾ ਸ਼ੁਕਰ ਹੈ ਕਿ ਇਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ…ਪ੍ਰਸ਼ਾਸਨ ਨੂੰ ਮੌਕੇ ‘ਤੇ ਪਹੁੰਚ ਕੇ ਹਰ ਸੰਭਵ ਮਦਦ ਲਈ ਆਦੇਸ਼ ਜਾਰੀ ਕਰ ਦਿੱਤੇ ਨੇ…























