ਜਲੰਧਰ ਲੋਕ ਸਭਾ ਸੀਟ ਤੇ ਕਾਂਗਰਸ ਦਾ ਕਬਜ਼ਾ
ਚਰਨਜੀਤ ਸਿੰਘ ਚੰਨੀ ਦੀ ਪੌਣੇ ਦੋ ਲੱਖ ਵੋਟਾਂ ਦੇ ਫਰਕ ਨਾਲ਼ ਵੱਡੀ ਜਿੱਤ
ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਜਲੰਧਰ ਲੋਕ ਸਭਾ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਹਾਸਲ ਕਰ ਲਈ ਹੈ। ਉਹਨਾਂ ਨੇ ਪੌਣੇ ਦੋ ਲੱਖ ਵੋਟਾਂ ਦੇ ਫਰਕ ਨਾਲ਼ ਜਿੱਤ ਹਾਸਲ ਕੀਤੀ ਹੈ।

ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ।























