12 ਜੂਨ ਨੂੰ ਹੋਵੇਗਾ ਚੰਦਰਬਾਬੂ ਨਾਇਡੂ ਦਾ ਸੋਹੁੰ ਚੁੱਕ ਸਮਾਗਮ, ਨਰਿੰਦਰ ਮੋਦੀ ਰਹਿਣਗੇ ਮੌਜੂਦ
ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ)-ਟੀਡੀਪੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ 12 ਜੂਨ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਨਾਇਡੂ ਦਾ ਸਹੁੰ ਚੁੱਕ ਸਮਾਗਮ ਅਮਰਾਵਤੀ ਵਿੱਚ ਹੋਵੇਗਾ। ਜਾਣਕਾਰੀ ਮੁਤਾਬਕ ਇਸ ਵਿੱਚ ਨਰਿੰਦਰ ਮੋਦੀ ਅਤੇ ਨਵੀਂ ਕੇਂਦਰੀ ਕੈਬਨਿਟ ਦੇ ਕਈ ਮੰਤਰੀ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਨਾਇਡੂ ਸਹੁੰ ਚੁੱਕ ਸਮਾਗਮ ਵਾਲੇ ਦਿਨ ਅਮਰਾਵਤੀ ਨੂੰ ਸੂਬੇ ਦੀ ਰਾਜਧਾਨੀ ਐਲਾਨ ਸਕਦੇ ਹਨ। 2 ਜੂਨ ਨੂੰ ਹੈਦਰਾਬਾਦ ਨੂੰ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੀ ਸਾਂਝੀ ਰਾਜਧਾਨੀ ਰੱਖਣ ਦਾ ਸਮਝੌਤਾ ਖ਼ਤਮ ਹੋ ਗਿਆ ਹੈ । ਚੰਦਰਬਾਬੂ ਨਾਇਡੂ ਚੌਥੀ ਵਾਰ ਮੁੱਖ ਮੰਤਰੀ ਬਣਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ 1 ਸਤੰਬਰ 1995, 11 ਅਕਤੂਬਰ 1999 ਅਤੇ 8 ਜੂਨ 2014 ਨੂੰ ਤਿੰਨ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।























