ਰਵਨੀਤ ਬਿੱਟੂ ਬਣ ਸਕਦੇ ਹਨ ਮੋਦੀ ਮੰਤਰੀ ਮੰਡਲ ਦਾ ਹਿੱਸਾ
ਪ੍ਰਧਾਨ ਮੰਤਰੀ ਮੋਦੀ ਦੀ ਚਾਹ ਪਾਰਟੀ ’ਚ ਕੀਤੀ ਸ਼ਿਰਕਤ
ਚੰਡੀਗੜ੍ਹ,9ਜੂਨ(ਵਿਸ਼ਵ ਵਾਰਤਾ)- ਦੇਸ਼ ਵਿੱਚ ਫਿਰ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ ਹੈ। ਰਾਜ ਸਭਾ ਵਿੱਚ ਵੀ ਪੰਜਾਬ ਵਿੱਚੋਂ ਭਾਜਪਾ ਕੋਲ ਕੋਈ ਸੀਟ ਨਹੀਂ ਹੈ। ਇਸ ਦੇ ਬਾਵਜੂਦ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲਣ ਦੀ ਜ਼ੋਰਦਾਰ ਚਰਚਾ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿੱਚ ਬਣਨ ਵਾਲੀ ਤੀਜੀ ਐਨਡੀਏ ਦੀ ਸਰਕਾਰ ਦੇ ਮੰਤਰੀ ਅਤੇ ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਸੱਤ ਵਜੇ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨੇ ਨਵੇਂ ਚੁਣੇ ਜਾਣ ਵਾਲੇ ਮੰਤਰੀਆਂ ਨੂੰ ਆਪਣੇ ਨਿਵਾਸ ਸਥਾਨ ਤੇ ਚਾਹ ਤੇ ਸੱਦਿਆ। ਇਸ ਚਾਹ ਪਾਰਟੀ ਵਿੱਚ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੀ ਸ਼ਾਮਲ ਹੋਏ ਹਨ।























