• Latest
  • Trending
ਸਪੀਕਰ ਵੱਲੋਂ ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸੁਖਜਿੰਦਰ ਰੰਧਾਵਾ ਦੀ ਅਗਵਾਈ ‘ਚ ਸਦਨ ਦੀ ਕਮੇਟੀ ਦਾ ਗਠਨ

ਸਪੀਕਰ ਵੱਲੋਂ ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸੁਖਜਿੰਦਰ ਰੰਧਾਵਾ ਦੀ ਅਗਵਾਈ ‘ਚ ਸਦਨ ਦੀ ਕਮੇਟੀ ਦਾ ਗਠਨ

8 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

14 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

17 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

59 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

1 hour ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

2 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

3 hours ago
Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਵੱਲੋਂ ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸੁਖਜਿੰਦਰ ਰੰਧਾਵਾ ਦੀ ਅਗਵਾਈ ‘ਚ ਸਦਨ ਦੀ ਕਮੇਟੀ ਦਾ ਗਠਨ

August 28, 2018
in ਪੰਜਾਬ
ਸਪੀਕਰ ਵੱਲੋਂ ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸੁਖਜਿੰਦਰ ਰੰਧਾਵਾ ਦੀ ਅਗਵਾਈ ‘ਚ ਸਦਨ ਦੀ ਕਮੇਟੀ ਦਾ ਗਠਨ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) : ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਅਤੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਵਿੱਚਕਾਰ ਮੀਟਿੰਗ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਵਾਸਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਦਨ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ |

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਵਿੱਚ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ‘ਗਲਤਬਿਆਨੀ ਦਾ ਮਾਹਰ’ ਦਿੱਸਆ ਕਿਉਂਕਿ ਉਨ੍ਹਾਂ ਨੇ ਗਲਤ ਸੂਚਨਾ ਦੇ ਕੇ ਸਦਨ ਨੂੰ ਗੁੰਮਰਾਹ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਸ ਟਾਵਰ ਦੀ ਸਥਿਤੀ ਬਾਰੇ ਸੁਖਬੀਰ ਨੇ ਜਾਣਕਾਰੀ ਦਿੱਤੀ ਹੈ ਉਹ ਹੈ ਹੀ ਨਹੀਂ | ਉਨ੍ਹਾਂ ਕਿਹਾ ਕਿ ਅਕਾਲੀ ਆਗੂ ਦਾ ਸਾਫ਼ ਉਦੇਸ਼ ਗਲਤ ਸੂਚਨਾ ਨੂੰ ਫੈਲਾਉਣਾ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੇ ਸ਼ੇਖੀ ਮਾਰਨ ਲਈ ਦਾਦੂਵਾਲ ਦੇ ਨਾਲ ਉਨ੍ਹਾਂ ਦੀਆਂ ਜਿਹੜੀਆਂ ਤਸਵੀਰਾਂ ਵਿਖਾਈਆਂ ਹਨ ਇਹ ਪੰਜਾਬ ਭਵਨ ਵਿਖੇ ਉਨ੍ਹਾਂ ਦੀ ਇਕ ਵਫਦ ਨਾਲ ਹੋਈ ਮੀਟਿੰਗ ਦੌਰਾਨ ਖਿੱਚੀਆਂ ਗਈਆਂ ਹਨ | ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੋਈ ਖੁਫੀਆ ਮੀਟਿੰਗ ਨਹੀਂ ਸੀ ਸਗੋਂ ਇਸ ਦੀ ਮੀਡੀਆ ਵਿੱਚ ਵੱਡੇ ਪੱਧਰ ‘ਤੇ ਕਵਰੇਜ਼ ਹੋਈ ਸੀ | ਉਨ੍ਹਾਂ ਕਿਹਾ ਕਿ ਇਸ ਵਫਦ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਸਨ ਜਿਨ੍ਹਾਂ ਵਿੱਚ ਯੂ.ਏ.ਡੀ., ਐਸ.ਏ.ਡੀ. (ਮਾਨ), ਐਸ.ਏ.ਡੀ. (1920) ਸ਼ਾਮਲ ਸਨ | ਇਹ ਵਫਦ ਆਪਣੀਆਂ ਮੰਗਾਂ ਦੀ ਸੂਚੀ ਲੈ ਕੇ ਆਇਆ ਸੀ ਜਿਸ ਵਿੱਚ ਬੇਅਦਬੀ ਦੇ ਮਾਮਲਿਆਂ ਦਾ ਪਤਾ ਲਾਉਣਾ, ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗਿ੍ਫਤਾਰ ਕਰਨਾ, ਸੂਬੇ ਅਤੇ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਆਪਣੀ ਸਜ਼ਾ ਮੁਕੰਮਲ ਕਰਨ ਦੇ ਬਾਵਜੂਦ ਟਾਡਾ ਹੇਠ ਨਜ਼ਰਬੰਦਾਂ ਦੀ ਰਿਹਾਈ ਅਤੇ ਤਬਾਦਲਾ ਤੋਂ ਇਲਾਵਾ ਹੋਰ ਮੰਗਾਂ ਵੀ ਸ਼ਾਮਲ ਸਨ | ਉਨ੍ਹਾਂ ਦੱਸਿਆ ਕਿ ਦਾਦੂਵਾਲ ਇਨ੍ਹਾਂ ਆਗੂਆਂ ਨਾਲ ਉਸ ਵਫਦ ਵਿੱਚ ਆਏ ਸਨ |

ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਜੇ ਇਕੋ ਤਰ੍ਹਾਂ ਦੀ ਸਿਹਤ ਅਤੇ ਦਿੱਖ ਵਾਲੇ ਪੰਜ ਵਿਅਕਤੀ ਦਾਦੂਵਾਲ ਨਾਲ ਖੜੇ ਹੋਣ ਤਾਂ ਉਹ ਉਨ੍ਹਾਂ ਨੂੰ ਪਹਿਚਾਣ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਸਦਨ ਦੀ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਜਾਂਚ ਸੁਖਬੀਰ ਦੇ ਝੂਠਾਂ ਦਾ ਪਰਦਾਫਾਸ਼ ਕਰੇਗੀ ਅਤੇ ਇਸ ਮਾਮਲੇ ਸਬੰਧੀ ਸਚਾਈ ਨੂੰ ਸਾਹਮਣੇ ਲਿਆਵੇਗੀ |

ਆਪਣਾ ਸਰਕਾਰੀ ਨਿਵਾਸ ਸਥਾਨ ਸੀ.ਸੀ.ਟੀ.ਵੀ. ਦੀ ਸਖ਼ਤ ਨਿਗਰਾਨੀ ਹੇਠ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸੁਖਬੀਰ ਨੂੰ ਇਨ੍ਹਾਂ ਦੀ ਰਿਕਾਰਡਿੰਗ ਚੈ  ੱਕ ਕਰਵਾਉਣ ਦੀ ਚੁਣੌਤੀ ਦਿੱਤੀ |

ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੁਲਕਾ ਨੇ ਸੁਖਬੀਰ ਦੀ ਤਿੱਖੀ ਆਲੋਚਣਾ ਕਰਦੇ ਹੋਏ ਕਿਹਾ ਕਿ ਜੇ ਕਿਸੇ ਮਾਮਲੇ ਵਿੱਚ ਦਾਦੂਵਾਲ ਮੁੱਖ ਮੰਤਰੀ ਨਾਲ ਮਿਲਣੀ ਕਰਦੇ ਹਨ ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ | ਉਨ੍ਹਾਂ ਕਿਹਾ ਕਿ ਦਾਦੂਵਾਲ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਦਾ ਹਰ ਅਧਿਕਾਰ ਹੈ |

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਕੀਤਾ ਜਿਸ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਵਾਨ ਕਰ ਲਿਆ | ਇਸ ਬਾਰੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਆਪਣੀ ਸਹਿਮਤੀ ਦਿੱਤੀ |

ਸੋਮਵਾਰ ਨੂੰ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਵੱਲੋਂ ਆਧਾਰਹੀਣ ਦੋਸ਼ਾਂ ਦੇ ਨਾਲ ਸਦਨ ਨੂੰ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਦੀ ਤਿੱਖੀ ਆਲੋਚਣਾ ਕੀਤੀ ਸੀ |

ਬੇਅਦਬੀ ਦੇ ਮਾਮਲਿਆਂ ਬਾਰੇ ਜਸਟਿਸ (ਰਿਟਾ.) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਜਾਣ ਤੋਂ ਛੇਤੀ ਬਾਅਦ ਇਹ ਦੋਸ਼ ਲਾਏ ਸਨ | ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੀ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਾਰਵਾਈ ਰਿਪੋਰਟ (ਏ.ਟੀ.ਆਰ.) ਦੇ ਨਾਲ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਸੀ | ਮੰਤਰੀ ਮੰਡਲ ਨੇ ਇਹ ਰਿਪੋਰਟ ਸਦਨ ਵਿੱਚ ਰੱਖੇ ਜਾਣ ਦੀ ਰਸਮੀ ਸਹਿਮਤੀ ਦੇ ਦਿੱਤੀ ਸੀ |

ਦਾਦੂਵਾਲ ਨੂੰ ਕਦੇ ਵੀ ਨਾ ਮਿਲੇ ਹੋਣ ਅਤੇ ਉਨ੍ਹਾਂ ਦੀ ਨਾ ਹੀ ਪਹਿਚਾਣ ਹੋਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੇ ਸਬੰਧ ਵਿੱਚ ਕਿਹਾ ਕਿ ਜਦੋਂ ਉਹ ਪੁਲਿਸ ਗੋਲੀਬਾਰੀ ਤੋਂ ਬਾਅਦ ਬਰਗਾੜੀ ਗਏ ਸਨ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸਿੱਖ ਪ੍ਰਚਾਰਕ ਵੀ ਉ  ੱਥੇ ਬੈਠੇ ਸਨ ਪਰ ਉਨ੍ਹਾਂ ਨੇ ਦਾਦੂਵਾਲ ਨੂੰ ਕਦੇ ਵੀ ਨਹੀਂ ਦੇਖਿਆ ਅਤੇ ਨਾ ਹੀ ਕਦੇ ਮਿਲੇ |

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਪਿਛਲੇ 10 ਸਾਲਾਂ ਦੇ ਆਪਣੇ ਕੁਕਰਮਾਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਇਹ ਢਕਵੰਜ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਆਪਣੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਅਸਫਲ ਰਹੇ |

ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਰਿਪੋਰਟ ਬਾਰੇ ਬਹਿਸ ‘ਚ ਸ਼ਾਮਲ ਹੋਣ ਦੀ ਚੁਣੌਤੀ ਦਿੱਤੀ | ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਇਸ ਬਹਿਸ ਤੋਂ ਭੱਜਣਾ ਨਹੀਂ ਚਾਹੀਦਾ ਅਤੇ ਉਹ ਪਿਛਲੇ ਸਮੇਂ ਤੋਂ ਮਹੱਤਵਪੂਰਨ ਮੁੱਦਿਆਂ ‘ਤੇ ਅਜਿਹਾ ਕਰਦੇ ਆ ਰਹੇ ਹਨ |

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

by Ankit
3 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 