ਚੋਣਾਂ ਤੋਂ ਬਾਅਦ ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ- ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ,11ਜੂਨ(ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿਕਾਸ ਅਤੇ ਹੋਰ ਕਾਰਜਾਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਏ ਹਨ। ਉਹਨਾਂ ਨੇ ਅੱਜ ਜਲੰਧਰ ਤੇ ਲੁਧਿਆਣਾ ਲੋਕਸਭਾ ਹਲਕਿਆਂ ਦੀ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਉਮੀਦਵਾਰ, ਵਿਧਾਇਕ ਤੇ ਚੇਅਰਮੈਨ ਮੌਜੂਦ ਰਹਿਣਗੇ। ਮੀਟਿੰਗ ਦੁਪਹਿਰ 3 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ।























