ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਮਾਮਲਾ ਦਰਜ
ਜੀਰਾ ,12 ਜੂਨ (ਵਿਸ਼ਵ ਵਾਰਤਾ) ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਦੀਆਂ ਮੁਸ਼ਕਿਲਾਂ ‘ਚ ਵਾਧਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਪੁਲਿਸ ਵੱਲੋ ਜ਼ਮੀਨੀ ਵਿਵਾਦ ਨਾਲ ਜੁੜੇ ਇਕ ਮਾਮਲੇ ‘ਚ ਕਾਰਵਾਈ ਕਰਦਿਆਂ ਜੀਰਾ ਖਿਲਾਫ ਆਰਮਜ਼ ਐਕਟ ਦੀਆਂ ਧਾਰਾਵਾਂ ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ। ਜੀਰਾ ਖਿਲਾਫ ਇਹ ਮਾਮਲਾ ਧਾਰਾ 307 ਦੇ ਅਧੀਨ ਦਰਜ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂਆਂ ਦੇ ਬਿਆਨ ਵੀ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ ਅਤੇ ਬਦਲਾ ਲਉ ਨੀਤੀ ਨੇ ਤਾਹਿਤ ਕਾਰਵਾਈ ਕਰਨ ਦੇ ਇਲਜ਼ਾਮ ਲਗਾਏ ਹਨ। ਜਾਣਕਾਰੀ ਮੁਤਾਬਕ ਇਹ ਮਾਮਲਾ ਜੀਰਾ ਦੇ ਪਿੰਡ ਬੱਗੀ ਦਾ ਹੈ ਜਿਥੇ ਜਮੀਨ ਦੇ ਕਬਜ਼ੇ ਨੂੰ ਲੈ ਕੇ ਦੋਹਾ ਧਿਰਾਂ ‘ਚ ਟਕਰਾਅ ਹੋਇਆ ਸੀ। ਇਸੇ ਲੜਾਈ ਦੇ ਮਾਮਲੇ ‘ਚ ਜੀਰਾ ਅਤੇ ਉਹਨਾਂ ਦੇ ਰਿਸ਼ਤੇਦਾਰਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
























