ਅੱਤਵਾਦੀ ਹਮਲੇ ‘ਚ ਸ਼ਹੀਦ ਅਤੇ ਜ਼ਖ਼ਮੀ ਹੋਏ ਜਵਾਨਾਂ ਦੇ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ : ਸੀਐੱਮ
ਦਿੱਲੀ, 12 ਜੂਨ (ਵਿਸ਼ਵ ਵਾਰਤਾ):- ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ‘ਚ ਅੱਤਵਾਦੀ ਹਮਲੇ ਤੇ ਪੰਜਾਬ ਸੀਐੱਮ ਭਗਵੰਤ ਸਿੰਘ ਮਾਨ ਨੇ ਦੁੱਖ ਜਾਹਿਰ ਕੀਤਾ ਹੈ ਉਨ੍ਹਾਂ ਕਿਹਾ ਹੈ ਕਿ ‘ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ CRPF ਦੇ ਇੱਕ ਜਵਾਨ ਦੇ ਸ਼ਹੀਦ ਅਤੇ 2 ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦ ਸੂਚਨਾ ਮਿਲੀ… ਅੱਤਵਾਦੀਆਂ ਨੇ ਫੌਜ ਦੇ ਆਪ੍ਰੇਟਿੰਗ ਬੇਸ ਨੂੰ ਨਿਸ਼ਾਨਾ ਬਣਾ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ…
ਸ਼ਹੀਦ ਅਤੇ ਜ਼ਖ਼ਮੀ ਹੋਏ ਜਵਾਨਾਂ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਅਤੇ ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ… ਪਰਮਾਤਮਾ ਅੱਗੇ ਜ਼ਖ਼ਮੀ ਹੋਏ ਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ…’























