• Latest
  • Trending
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

18 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

33 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

48 minutes ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

1 hour ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

2 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

2 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

June 12, 2024
in ਪੰਜਾਬ
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ।

ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੀ ਮੌਜੂਦਾ ਬਿਜਾਈ ਸੀਜ਼ਨ ਦੌਰਾਨ 2 ਲੱਖ ਹੈਕਟੇਅਰ ਝੋਨਾ (ਗ਼ੈਰ-ਬਾਸਮਤੀ) ਇਸ ਤਕਨੀਕ ਅਧੀਨ ਲਿਆਉਣ ਦੀ ਯੋਜਨਾ ਹੈ ਜਦੋਂਕਿ ਪਿਛਲੇ ਸਾਲ ਇਸ ਵਿਧੀ ਅਧੀਨ 1.70 ਲੱਖ ਹੈਕਟੇਅਰ ਰਕਬਾ ਸੀ।

ਖੇਤੀਬਾੜੀ ਮੰਤਰੀ ਨੇ ਜੈਵਿਕ ਖਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਲੈਬ ਲਈ ਪਹਿਲਾਂ ਹੀ 80 ਲੱਖ ਰੁਪਏ ਰੱਖੇ ਜਾ ਚੁੱਕੇ ਹਨ ਅਤੇ ਜਲਦ ਹੀ ਇਸ ਲੈਬ ਲਈ ਉਪਕਰਣਾਂ ਦੀ ਖਰੀਦ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਸਮੇਂ ਸਮੇਂ ਉਤੇ ਨਮੂਨੇ ਲੈ ਕੇ ਕਿਸਾਨਾਂ ਨੂੰ ਬਿਹਤਰ ਗੁਣਵੱਤਾ ਵਾਲੀਆਂ ਖੇਤੀਬਾੜੀ ਸਮੱਗਰੀਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਹਨਾਂ ਸਮੱਗਰੀਆਂ ਦੀ ਗੁਣਵੱਤਾ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਫੈਰੋਮੋਨ ਟਰੈਪ ਦੀ ਖਰੀਦ ਲਈ ਲਗਭਗ 2 ਕਰੋੜ ਰੁਪਏ ਰੱਖੇ ਗਏ ਹਨ।

ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ (ਅੰਕੜਾ) ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ (ਈ ਐਂਡ ਟੀ) ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

by Ankit
November 7, 2026
0

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ --- ਪੰਜਾਬ ਮੰਡੀ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

by Navjot
6 days ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਭਾਰਤ ਨੇ ਸ਼ਨੀਵਾਰ ਨੂੰ ਜਰਮਨੀ ਦੇ ਸਾਰਬਰੁਕਨ ਸਥਿਤ ਸਾਰਲੈਂਡਹੈਲੇ (Saarlandhalle) ਵਿੱਚ ਆਯੋਜਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 