• Latest
  • Trending
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

2 years ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

21 minutes ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

1 hour ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

3 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

3 hours ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

3 hours ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

4 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

4 hours ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

5 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, July 12, 2026
No Result
View All Result
40 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

June 13, 2024
in ਪੰਜਾਬ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼
– ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ
– ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਲਈ ਸਾਰੀਆਂ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, ਸੀਪੀਜ਼/ਐਸਐਸਪੀਜ਼, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਐਸਐਚਓਜ਼ ਨਾਲ ਵਰਚੁਅਲ ਮੀਟਿੰਗ
– ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਪੁਲਿਸ ਕਰਮਚਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਪੁਲਿਸਿੰਗ ਨੂੰ ਯਕੀਨੀ ਬਣਾਉਂਦਿਆਂ ਜਨਤਾ ਨਾਲ ਨੇੜੀਓ ਸਬੰਧ ਬਣਾਉਣ ਦੇ ਨਿਰਦੇਸ਼
– ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਲਈ ਕਿਹਾ

ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ।
ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ‘ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ।
ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ‘ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਪੱਧਰ ਦੇ ਅਧਿਕਾਰੀ ਸ਼ਾਮਲ ਸਨ।
ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ 2023 ਵਿੱਚ ਰਿਕਾਰਡ 1450 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ, ਡੀਜੀਪੀ ਗੌਰਵ ਯਾਦਵ ਨੇ ਨਸ਼ਾ ਤਸਕਰਾਂ/ਸਮੱਗਲਰਾਂ ‘ਤੇ ਚੌਕਸੀ ਨੂੰ ਵਧਾਉਂਦਿਆਂ ਵਿਕਰੀ ਵਾਲੀਆਂ ਥਾਵਾਂ ‘ਤੇ ਨਸ਼ੇ ਦੀ ਸਪਲਾਈ ਨੂੰ ਕੰਟਰੋਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਤਸਕਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੱਗ ਮਨੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ ਡਰੱਗ ਸਪਲਾਇਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਅਧੀਨ ਵੱਧ ਤੋਂ ਵੱਧ ਮਾਮਲੇ ਦਰਜ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵਿੱਤੀ ਮਾਹਿਰਾਂ ਦੇ ਖੇਤਰ ਵਿੱਚ ਡੋਮੇਨ ਮਾਹਿਰਾਂ ਦੀ ਭਰਤੀ ਕੀਤੀ ਹੈ।
ਡੀਜੀਪੀ ਨੇ ਸਾਰੇ ਐਸ.ਐਚ.ਓਜ਼ ਨੂੰ ਇਹ ਵੀ ਕਿਹਾ ਕਿ ਉਹ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਾ ਜਾਵੇ।
ਜਿਕਰਯੋਗ ਹੈ ਕਿ ਡੀਜੀਪੀ ਨੇ ਪਹਿਲਾਂ ਹੀ ਏਡੀਜੀਪੀ ਰੈਂਕ ਤੋਂ ਲੈ ਕੇ ਐਸਐਚਓਜ਼ ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ।
ਫੀਲਡ ਅਫਸਰਾਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਸਥਾਪਤ ਕੀਤੀ ਜਾ ਰਹੀ ਹੈ ਜਿਸ ਨਾਲ ਆਮ ਲੋਕ ਨਸ਼ਿਆਂ ਸਬੰਧੀ ਗੁਪਤ ਜਾਣਕਾਰੀ ਸਾਂਝੀ ਕਰ ਸਕਣਗੇ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਨਾਈਟ ਡੌਮੀਨੈਂਸ ਅਪ੍ਰੇਸ਼ਨਾਂ ਨੂੰ ਅੰਜਾਮ ਦੇਣ ਅਤੇ ਵਾਰ-ਵਾਰ ਅਪਰਾਧ ਕਰਨ ਵਾਲਿਆਂ, ਖਾਸ ਤੌਰ ‘ਤੇ ਜਿਨ੍ਹਾਂ ਵਿਰੁੱਧ ਤਿੰਨ ਐਫਆਈਆਰ ਦਰਜ ਹਨ, ‘ਤੇ ਚੌਕਸੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਫੀਲਡ ਯੂਨਿਟ ਦੇ ਅਧਿਕਾਰੀਆਂ ਨੂੰ ਜ਼ਮਾਨਤ ‘ਤੇ ਰਿਹਾਅ ਹੋਏ ਗੈਂਗਸਟਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਕਿਹਾ।
ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਨੇ ਸੀਪੀਜ਼/ਐਸਐਸਪੀਜ਼ ਨੂੰ ਸਥਾਨਕ ਸੀਆਈਡੀ ਅਧਿਕਾਰੀਆਂ ਦੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ, ਜੋ ਕਿ ਜ਼ਿਲ੍ਹਿਆਂ ਵਿੱਚ ਬਲ ਵਧਾਉਣ ਦਾ ਕੰਮ ਕਰੇਗਾ।
ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਪੁਰਾਣੀ ਹੂਮੈਨ ਇੰਟੈਲੀਜੈਂਸ ਨੂੰ ਸਰਗਰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਅਪਰਾਧਿਕ ਤੱਤਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪਿੰਡਾਂ ਵਿਚ ਸਮਾਂ ਬਿਤਾਉਣ ਲਈ ਕਿਹਾ।
ਇਸ ਦੌਰਾਨ ਫੀਲਡ ਅਫਸਰਾਂ ਨੂੰ ਸਮੇਂ ਅਤੇ ਪੁਲਿਸ ਸਿਧਾਂਤਾਂ ਦੀ ਜਾਂਚ ਕਰਨ ਅਤੇ ਸਰਗਰਮ ਰਹਿਣ ਲਈ ਵੀ ਕਿਹਾ ਗਿਆ।

Tags: BREAKING NEWSPUNJABpunjab newsPUNJAB POLICEWEB PORTALWISHAVWARTA.INਡੀਜੀਪੀ ਗੌਰਵ ਯਾਦਵ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

by Jaspreet Kaur
July 12, 2026
0

ਸੁਖਨਾ ਲੇਕ 'ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

by Jaspreet Kaur
July 12, 2026
0

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ 'ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ 'ਚ ਹੈਰੋਇਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

by Ranjit Singh
July 12, 2026
0

Big News: ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ ਅਬੋਹਰ, 12 ਜੁਲਾਈ (ਵਿਸ਼ਵ ਵਾਰਤਾ) – ਅਬੋਹਰ ਸਬ-ਡਿਵੀਜ਼ਨ ਅਧੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

by Jaspreet Kaur
July 12, 2026
0

ਸੁਖਨਾ ਲੇਕ 'ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

Most Popular

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
3 weeks ago
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 