• Latest
  • Trending
ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ (PUNJAB POLICE )ਨੇ ਸੂਬੇ ਭਰ ਦੇ ਡਰੱਗ ( DRUGS )ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ (PUNJAB POLICE )ਨੇ ਸੂਬੇ ਭਰ ਦੇ ਡਰੱਗ ( DRUGS )ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

2 years ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

10 minutes ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

12 minutes ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

15 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

2 hours ago
ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

2 hours ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

4 hours ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

4 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

4 hours ago
ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

4 hours ago
Hindi News
English News
Thursday, August 27, 2026
No Result
View All Result
33 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ (PUNJAB POLICE )ਨੇ ਸੂਬੇ ਭਰ ਦੇ ਡਰੱਗ ( DRUGS )ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

ਮੁੱਖ ਮੰਤਰੀ (CM )ਭਗਵੰਤ ਸਿੰਘ ਮਾਨ( BHAGWANT SINGH MAAN ) ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਨੇ ਤਿੰਨ-ਪੱਖੀ ਰਣਨੀਤੀ ਆਪਣਾਈ

June 17, 2024
in ਪੰਜਾਬ
ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ (PUNJAB POLICE )ਨੇ ਸੂਬੇ ਭਰ ਦੇ ਡਰੱਗ ( DRUGS )ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ ਫੇਰਬਦਲ ਜਾਰੀ
– 2017 ਤੋਂ ਹੈਰੋਇਨ ਬਰਾਮਦਗੀ ਵਿੱਚ 5.6 ਗੁਣਾ ਵਾਧਾ; ਐਨਡੀਪੀਐਸ ਐਕਟ ਵਿੱਚ ਦੋਸ਼ ਸਾਬਤ ਹੋਣ ਦੀ ਦਰ 81 ਫੀਸਦ
– ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਇਸ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਐਸਏਐਸ ਨਗਰ ਵਿਖੇ ਪੁਲਿਸ ਟੀਮਾਂ ਦੀ ਅਗਵਾਈ ਲਈ ਮੈਦਾਨ ਵਿੱਚ ਉਤਰੇ
– ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨੇ ਇਸ ਵਿਸ਼ੇਸ਼ ਕਾਰਵਾਈ ਦੌਰਾਨ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ
– 450 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਦੇ 280 ਡਰੱਗ ਹਾਟਸਪੌਟਸ ‘ਤੇ ਚਲਾਇਆ ਇਹ ਵਿਸ਼ੇਸ਼ ਆਪ੍ਰੇਸ਼ਨ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਪੰਜਾਬ ਪੁਲਿਸ ਨੇ 140 ਐਫਆਈਆਰ ਦਰਜ ਕਰਕੇ 166 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ; 2.7 ਕਿਲੋ ਹੈਰੋਇਨ, 1.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

PUNJAB POLICE DRUGS BHAGWANT SINGH MAAN AAP WISHAVWARTA

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਅੱਜ ਨਸ਼ਿਆਂ ਦੇ ਪਛਾਣੇ ਗਏ ਹੌਟਸਪੌਟਸ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਸ਼ਾ ਸਪਲਾਈ ਦੀ ਕੜੀ ਨੂੰ ਵਿਰਕੀ ਦੇ ਪੱਧਰ (ਪੁਆਇੰਟ ਆਫ਼ ਸੇਲ) ਤੋਂ ਤੋੜਨ ਦੇ ਉਦੇਸ਼ ਨਾਲ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਆਪ੍ਰੇਸ਼ਨ (ਸੀਏਐਸਓ) ਚਲਾਇਆ ਗਿਆ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇਸੂਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਇਸ ਆਪਰੇਸ਼ਨ ਦੌਰਾਨ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ।
ਸੀਪੀਜ਼/ਐਸਐਸਪੀਜ਼ ਨੂੰ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਨਸ਼ਿਆਂ ਦੇ ਹੌਟਸਪੌਟਸ – ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਵਿਕਰੀ ਸਥਾਨਾਂ ਜਾਂ ਉਹ ਖੇਤਰ ਜੋ ਨਸ਼ਾ ਤਸਕਰਾਂ ਲਈ ਛੁਪਣਗਾਹ/ਸੁਰੱਖਿਅਤ ਸਥਾਨ ਬਣ ਗਏ ਹਨ – ਦੀ ਪਛਾਣ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਨਾਲ ਸਾਵਧਾਨੀਪੂਰਵਕ ਢੰਗ ਨਾਲ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜਨ ਦੀ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਐਸ.ਏ.ਐਸ.ਨਗਰ ਵਿਖੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਸੰਦੀਪ ਗਰਗ ਨਾਲ ਇਸ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ— ਇਨਫੋਰਸਮੈਂਟ, ਡੀ-ਐਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) — ਅਪਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਬਹੁ-ਪੱਖੀ ਰਣਨੀਤੀ ਦੇ ਇਨਫੋਰਸਮੈਂਟ ਹਿੱਸੇ ਤਹਿਤ, ਪੁਲਿਸ ਵੱਲੋਂ ਛੋਟੇ ਨਸ਼ਾ ਤਸਕਰਾਂ ਨੂੰ ਨਾਮਜ਼ਮ ਕਰਕੇ ਨਸ਼ਾ ਸਪਲਾਈ ਦੀ ਕੜੀ ਨੂੰ ਵਿਰਕੀ ਦੇ ਪੱਧਰ ਤੋਂ ਹੀ ਤੋੜਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਵੱਡੀਆਂ ਮੱਛੀਆਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਦੇ ਨਾਲ-ਨਾਲ ਸੁਰੱਖਿਆ ਦੀ ਦੂਜੀ ਕਤਾਰ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਡੀਜੀਪੀ ਪੰਜਾਬ ਦੇ ਸਪੱਸ਼ਟ ਨਿਰਦੇਸ਼ਾਂ ਤੋਂ ਬਾਅਦ ਕਾਂਸਟੇਬਲ ਰੈਂਕ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਸਾਰੇ ਪੁਲਿਸ ਮੁਲਾਜ਼ਮਾਂ, ਜੋ ਤਿੰਨ ਜਾਂ ਤਿੰਨ ਤੋਂ ਵੱਧ ਸਾਲਾਂ ਤੋਂ ਥਾਣੇ ਵਿੱਚ ਤਾਇਨਾਤ ਹਨ, ਦਾ ਸੂਬੇ ਭਰ ਦੇ ਥਾਣਿਆਂ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਸਾਰੇ ਕੇਸਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਘੋਖਣ ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਾਰੇ ਨਸ਼ਾ ਤਸਕਰਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਦੇ ਸਖ਼ਤ ਯਤਨਾਂ ਸਦਕਾ 2017 ਤੋਂ ਹੁਣ ਤੱਕ ਹੈਰੋਇਨ ਦੀ ਬਰਾਮਦਗੀ ਵਿੱਚ 5.6 ਗੁਣਾ (567 ਫ਼ੀਸਦ) ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ 2023 ਵਿੱਚ ਪੰਜਾਬ ਪੁਲਿਸ ਵੱਲੋਂ ਰਿਕਾਰਡ 1346 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ ਜਦਕਿ 2022 ਵਿੱਚ 594 ਕਿਲੋਗ੍ਰਾਮ, 2021 ਵਿੱਚ 571 ਕਿਲੋਗ੍ਰਾਮ, 2020 ਵਿੱਚ 760 ਕਿਲੋਗ੍ਰਾਮ, 2019 ਵਿੱਚ 460 ਕਿਲੋਗ੍ਰਾਮ, 2018 ਵਿੱਚ 424 ਕਿਲੋਗ੍ਰਾਮ ਅਤੇ 2017 ਵਿੱਚ 179 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ।
ਇਸੇ ਤਰ੍ਹਾਂ ਐਨਡੀਪੀਐਸ ਐਕਟ ਵਿੱਚ ਦੋਸ਼ ਸਾਬਤ ਹੋਣ ਦੀ ਦਰ ਵੀ 2018 ਵਿੱਚ 59 ਫੀਸਦ ਤੋਂ ਵਧ ਕੇ 2023 ਵਿੱਚ 81 ਫੀਸਦ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਰੁੱਧ ਕਾਨੂੰਨ ਲਾਗੂ ਕਰਨ ਤੋਂ ਇਲਾਵਾ, ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਆਮ ਲੋਕਾਂ ਦਾ ਸਮਰਥਨ ਪ੍ਰਾਪਤ ਕਰਨ ਵਾਸਤੇ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੈ। ਉਹਨਾਂ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਦੇ ਹਿੱਸੇ ਵਜੋਂ, ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ, ਜੋ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ, ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਉਪਬੰਧ ਜੋ ਉਨ੍ਹਾਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕਰਦਾ ਹੈ, ਦਾ ਲਾਹਾ ਲੈਣ ਲਈ ਪ੍ਰੇਰਿਤ ਜਾ ਰਿਹਾ ਹੈ।
ਇਸ ਵਿਸ਼ੇਸ਼ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 3000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 450 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਦੇ 280 ਡਰੱਗ ਹੌਟਸਪੌਟਸ ‘ਤੇ ਇਹ ਆਪ੍ਰੇਸ਼ਨ ਚਲਾਇਆ।
ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ 140 ਐਫਆਈਆਰ ਦਰਜ ਕਰਕੇ 166 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੌਰਾਨ ਹੋਈ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 2.7 ਕਿਲੋਗ੍ਰਾਮ ਹੈਰੋਇਨ, 1.50 ਲੱਖ ਰੁਪਏ ਦੀ ਡਰੱਗ ਮਨੀ, 12.2 ਕਿਲੋ ਭੁੱਕੀ, 5820 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਨ ਤੋਂ ਇਲਾਵਾ 16 ਮੋਟਰ ਸਾਈਕਲ ਅਤੇ ਤਿੰਨ ਕਾਰਾਂ ਜ਼ਬਤ ਕੀਤੀਆਂ ਹਨ।

Tags: aapBHAGWANT SINGH MAANBREAKING NEWSdgpDGP Punjab PoliceDRUGSpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
August 27, 2026
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

by Navjot
August 27, 2026
0

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ ਵਿਸ਼ਵ ਵਾਰਤਾ ਅਦਾਰੇ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 27, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
August 27, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ   ਚੰਡੀਗੜ੍ਹ, 27 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

by Navjot
August 27, 2026
0

'Provided strength and comfort': ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ ਨਵੀਂ ਦਿੱਲੀ,...

Most Popular

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

by Ranjit Singh
2 weeks ago
0

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 12...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 