
ਪੰਚਕੂਲਾ, 19 ਸਤੰਬਰ (ਵਿਸ਼ਵ ਵਾਰਤਾ) : ਡੇਰਾ ਸਿਰਸਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ਦੀ ਅੱਜ ਪੰਚਕੂਲਾ ਦੀ ਸੀ.ਬੀ.ਆਈ ਅਦਾਲਤ ਵਿਚ ਸੁਣਵਾਈ ਪੂਰੀ ਹੋ ਗਈ ਹੈ| ਅੱਜ ਸੀ.ਬੀ.ਆਈ ਧਿਰ ਦੀ ਬਹਿਸ ਹੋਈ ਅਤੇ ਭਲਕੇ ਬਚਾਅ ਪੱਖ ਵੱਲੋਂ ਇਸ ਮਾਮਲੇ ‘ਤੇ ਬਹਿਸ ਹੋਵੇਗੀ|
ਇਸ ਮਾਮਲੇ ਵਿਚ ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਵੀਡੀਓ ਕਾਨਫ੍ਰੈਂਸਿੰਗ ਦੁਆਰਾ ਅਦਾਲਤ ਵਿਚ ਪੇਸ਼ੀ ਹੋਈ, ਜਦੋਂ ਕਿ 5 ਹੋਰ ਦੋਸ਼ੀ ਅਦਾਲਤ ਵਿਚ ਮੌਜੂਦ ਰਹੇ|
ਇਸ ਤੋਂ ਪਹਿਲਾਂ ਇਸੇ ਮਾਮਲੇ ਵਿਚ ਕੱਲ੍ਹ ਵੀ ਸੁਣਵਾਈ ਹੋਈ ਸੀ| ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ ਸੀ|
ਦੱਸਣਯੋਗ ਹੈ ਕਿ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੀ 2002 ਵਿਚ ਹੱਤਿਆ ਕਰ ਦਿੱਤੀ ਗਈ ਸੀ|
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...























