ਰਾਜਾ ਵੜਿੰਗ ਅੱਜ ਕਰਨਗੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ
ਹੋ ਸਕਦਾ ਹੈ ਜਲੰਧਰ ਦੇ ਉਮੀਦਵਾਰ ਦਾ ਫੈਸਲਾ
ਚੰਡੀਗੜ੍ਹ 19 ਜੂਨ (ਵਿਸ਼ਵ ਵਾਰਤਾ): ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਜ ਸੂਬੇ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੀ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਵਿਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਬਾਰੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ। ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਇਹ ਮੀਟਿੰਗ 11:30 ਮਿੰਟ ‘ਤੇ ਹੋਵੇਗੀ। ਲੋਕ ਸਭਾ ਚੋਣਾਂ ‘ਚ ਮਿਲੀ ਸਫ਼ਲਤਾ ਦੇ ਜੋਸ਼ ਨੂੰ ਬਰਕਰਾਰ ਰੱਖਣ ਲਈ ਇਹ ਮੀਟਿੰਗ ਕੀਤੀ ਜਾ ਰਹੀ ਹੈ। ਜਨਤਾ ਨੂੰ ਕਾਂਗਰਸ ਪਾਰਟੀ ਨਾਲ ਜੋੜਣ ਲਈ ਮੀਟਿੰਗ ‘ਚ ਚਰਚਾ ਕੀਤੀ ਜਾਵੇਗੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਢਾਈ ਸਾਲਾਂ ਤੋਂ ਘਟ ਸਮਾਂ ਰਹਿੰਦਾ ਹੈ,ਅਜਿਹੇ ਵਿਚ ਪਾਰਟੀ ਕੋਈ ਵੀ ਕਸਰ ਨਹੀਂ ਛੱਡਣਾ ਚਾਹੁੰਦੀ।






















