ਚੰਡੀਗੜ੍ਹ 20 ਜੂਨ (ਵਿਸ਼ਵ ਵਾਰਤਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ( PUNJAB & HARYANA HIGHCOURT )ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀਆਈਪੀ ( VIP ) ਲੋਕਾਂ ਨੂੰ ਮਿਲਣ ਵਾਲੀ ਮੁਫਤ ਸੁਰੱਖਿਆ ਦੇ ਨਿਯਮਾਂ ਦੇ ਵਿੱਚ ਵੱਡਾ ਬਦਲਾਵ ਕੀਤਾ ਹੈ। ਪੰਜਾਬ ਵੱਲੋਂ ਵੀਆਈਪੀ ਲੋਕਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਦੇ ਮਾਮਲੇ ਦੇ ਵਿੱਚ ਨਵੀਂ ਸਟੈਂਡਡ ਆਪਰੇਟਿੰਗ ਪ੍ਰੋਸੈਸ ਨੀਤੀ ਜਾਰੀ ਕੀਤੀ ਗਈ ਹੈ। ਇਹ ਨੀਤੀ ਆਉਣ ਵਾਲੀ ਇੱਕ ਜੁਲਾਈ ਤੋਂ ਲਾਗੂ ਹੋਵੇਗੀ। ਪੰਜਾਬ ਦੇ ਡੀਜੀਪੀ ਨੇ ਅਦਾਲਤ ਨੂੰ ਇਸ ਸੰਬੰਧ ਦੇ ਵਿੱਚ ਸੁਣਵਾਈ ਦੌਰਾਨ ਇੱਕ ਐਸਓਪੀ ਸੌਂਪੀ ਹੈ।
ਡੀਜੀਪੀ ਨੇ ਇਸ ਸੰਬੰਧ ਦੇ ਵਿੱਚ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ, ਜਿਨਾਂ ਵੀਆਈਪੀ ਲੋਕਾਂ ਦੀ ਆਮਦਨ 3 ਲੱਖ ਤੋਂ ਜ਼ਿਆਦਾ ਹੈ ਅਤੇ ਜਾਇਦਾਦ ਤਿੰਨ ਕਰੋੜ ਤੋਂ ਜ਼ਿਆਦਾ ਹੈ, ਉਹਨਾਂ ਵੀਆਈਪੀਜ ਨੂੰ ਪੁਲਿਸ ਸੁਰੱਖਿਆ ਲੈਣ ਦੇ ਬਦਲੇ ਹਰ ਮਹੀਨੇ ਸਰਕਾਰ ਨੂੰ ਭੁਗਤਾਨ ਕਰਨਾ ਪਵੇਗਾ। ਐਸਓਪੀ ਦੇ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ, ਧਾਰਮਿਕ ਸੰਸਥਾਵਾਂ ਉਨਾਂ ਦੇ ਆਗੂਆਂ ਸਿਆਸੀ ਆਗੂਆਂ ਜਨਤਕ ਅਹੁਦਿਆਂ ਤੇ ਬੈਠੇ ਲੋਕਾਂ ਕਾਰੋਬਾਰੀਆਂ ਅਤੇ ਫਿਲਮ ਇੰਡਸਟਰੀ ਦੇ ਨਾਲ ਜੁੜੇ ਹੋਏ ਲੋਕਾਂ ਤੇ ਇਹ ਲਾਗੂ ਹੋਵੇਗੀ। ਸੀਨੀਅਰ ਅਧਿਕਾਰੀਆਂ ਮੰਤਰੀਆਂ ਵਿਧਾਇਕਾਂ ਜੱਜਾਂ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਹਾਈਕੋਰਟ ਦੇ ਵਿੱਚ ਇਸ ਮਹੱਤਵਪੂਰਨ ਸੁਣਵਾਈ ਦੇ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ, ਪੰਜਾਬ ਦੇ ਵਿੱਚ 900 ਲੋਕਾਂ ਨੂੰ ਪੁਲਿਸ ਵੱਲੋਂ ਸੁਰੱਖਿਆ ਦਿੱਤੀ ਗਈ ਹੈ। ਇਹਨਾਂ ਵਿੱਚੋਂ ਸਿਰਫ 39 ਲੋਕ ਹੀ ਸੁਰੱਖਿਆ ਦੇ ਬਦਲੇ ਸਰਕਾਰ ਨੂੰ ਅਦਾਇਗੀ ਕਰਦੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ, ਸੁਰੱਖਿਆ ਮੰਗਣ ਵਾਲੇ ਵਿਅਕਤੀ ਦਾ ਪਿਛਲਾ ਅਪਰਾਧਿਕ ਰਿਕਾਰਡ ਵੀ ਦੇਖਿਆ ਜਾਵੇਗਾ। ਜਿਹੜੇ ਲੋਕ ਨਫਰਤ ਭਰੇ ਭਾਸ਼ਣ ਭੜਕਾਊ ਭਾਸ਼ਣ ਜਾਤੀ ਅਤੇ ਭਾਈਚਾਰੇ ਦੇ ਆਧਾਰ ਤੇ ਨਫਰਤ ਫੈਲਾਉਣ ਦੇ ਦੋਸ਼ੀ ਹਨ ਉਹਨਾਂ ਦੀ ਸੁਰੱਖਿਆ ਵਾਪਸ ਲਈ ਜਾਵੇਗੀ।
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ - ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਯੁਕਤੀ ਨੂੰ ਦਿੱਤੀ...






















