• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਨ ਦਾ ਅਹਿਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਨ ਦਾ ਅਹਿਦ

9 years ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

22 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

1 hour ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

1 hour ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

1 hour ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

2 hours ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

2 hours ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

3 hours ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

3 hours ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

3 hours ago
ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

3 hours ago
 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

5 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਨ ਦਾ ਅਹਿਦ

August 15, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਨ ਦਾ ਅਹਿਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਨ ਦਾ ਅਹਿਦ

ਗੁਰਦਾਸਪੁਰ, 15 ਅਗਸਤ (ਵਿਸ਼ਵ ਵਾਰਤਾ)  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ‘ਘਰ-ਘਰ ਮੇ ਨੌਕਰੀ’ ਸਕੀਮ ਦੇ ਪਹਿਲੇ ਪਡ਼ਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।
ਅੱਜ ਆਜ਼ਾਦੀ ਦਿਹਾਡ਼ੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਨਾਲ ਸੂਬੇ ’ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਉਨਾਂ ਦੀ ਸਰਕਾਰ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਣ ਵਾਸਤੇ ਸੂਬਾ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾਣਗੇ।
ਮੱੁਖ ਮੰਤਰੀ ਜਿਨਾਂ ਨੇ ਇਸ ਤੋਂ ਪਹਿਲਾਂ ਗਾਰਡ ਆਫ ਆਨਰ ਲਿਆ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਕੀਤੀ ਗਤਕੇ ਦੀ ਪੇਸ਼ਕਾਰੀ ਦਾ ਅਨੰਦ ਮਾਣਿਆ, ਨੇ ਇਸ ਪਵਿੱਤਰ ਮੌਕੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਕੇ ਸ਼ਾਂਤਮਈ, ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ।
ਮੁੱਖ ਮੰਤਰੀ ਨੇ ਸਾਰੀਆਂ ਲਿੰਕ ਸਡ਼ਕਾਂ ਲਈ 2500 ਕਰੋਡ਼ ਰੁਪਏ ਦੀ ਲਾਗਤ ਨਾਲ ਸਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ’ਚ ਅਜਿਹੀਆਂ 22870 ਕਿਲੋਮੀਟਰ ਸਡ਼ਕਾਂ ਦੀ ਮੁਰੰਮਤ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ 31 ਦਸੰਬਰ, 2017 ਤੋਂ ਪਹਿਲਾਂ ਸੂਬੇ ਦੇ ਹਰੇਕ ਘਰ ’ਚ ਇੱਕ ਪਖਾਨਾ ਬਣਾਉਣ ਦਾ ਐਲਾਨ ਕੀਤਾ। ਉਨਾਂ ਆਖਿਆ ਕਿ ਸਕੂਲਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਤੋਂ ਇਲਾਵਾ ਲੋਡ਼ੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ 2100 ਕਰੋਡ਼ ਰੁਪਏ ਰੱਖੇ ਗਏ ਹਨ। ਇਸੇ ਤਰਾਂ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 806 ਕਰੋਡ਼ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਦਾ ਫਸਲੀ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ 2 ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀ ਕਰਨ ਜਾਂ ਅਜਿਹਾ ਕੋਈ ਘਾਤਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਕਰਜ਼ਾ ਮੁਆਫੀ ਦੀ ਸਕੀਮ ਇੱਕ ਮਹੀਨੇ ‘ਚ ਅਮਲ ਵਿੱਚ ਆ ਜਾਵੇਗੀ ਅਤੇ ਸਰਕਾਰ ਆਪਣੇ ਪੱਧਰ ‘ਤੇ ਕਿਸਾਨਾਂ ਦਾ ਕਰਜ਼ਾ ਲਾਹੇਗੀ, ਜਿਸ ਕਰਕੇ ਕਿਸਾਨਾਂ ਨੂੰ ਇਸ ਦੀ ਅਦਾਇਗੀ ਕਰਨ ਲਈ ਫਿਕਰ ਕਰਨ ਦੀ ਕੋਈ ਲੋਡ਼ ਨਹੀਂ ਹੈ।
ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਟਾਸਕ ਫੋਰਸ ਨੂੰ ਨਸ਼ੇ ਦੇ ਕਾਰੋਬਾਰ ਨਾਲ ਜੁਡ਼ੇ ਲੋਕਾਂ ਖਿਲਾਫ਼ ਕਾਰਵਾਈ ਲਈ ਖੁੱਲੀ ਛੁੱਟੀ ਦਿੱਤੀ ਹੋਈ ਹੈ ਅਤੇ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 6018 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਲ ਕੁਝ ਪੁਲਿਸ ਮੁਲਾਜ਼ਮਾਂ ਸਮੇਤ 6933 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ 97 ਕਿਲੋ ਹੈਰੋਇਨ ਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ’ਚ ਪਾਬੰਦੀਸ਼ੁਦਾ ਦਵਾਈਆਂ ਜਿਨਾਂ ਦੀ ਸਿੰਥੈਟਿਕ ਡਰੱਗ ਬਣਾਉਣ ਲਈ ਦੁਰਵਰਤੋਂ ਕੀਤੀ ਜਾਂਦੀ ਸੀ, ਦੀ ਸਪਲਾਈ ਵਿੱਚ 50 ਫੀਸਦੀ ਗਿਰਾਵਟ ਆਈ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਝੂਠੇ ਕੇਸਾਂ ਵਿੱਚ ਫਸਾਏ ਬੇਕਸੂਰ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਉਨਾਂ ਦੀ ਸਰਕਾਰ ਵਚਨਬੱਧ ਹੈ ਅਤੇ ਅਜਿਹੇ ਕੇਸਾਂ ਦੀ ਜਾਂਚ ਲਈ ਬਣਾਏ ਨਿਆਂਇਕ ਕਮਿਸ਼ਨ ਵੱਲੋਂ ਛੇਤੀ ਆਪਣੀ ਰਿਪੋਰਟ ਸੌਂਪੀ ਜਾਵੇਗੀ। ਉਨਾਂ ਆਖਿਆ ਕਿ ਅਜਿਹਾ ਹੀ ਇੱਕ ਕਮਿਸ਼ਨ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਾਇਮ ਕੀਤਾ ਗਿਆ ਹੈ, ਜੋ ਦੋਸ਼ੀਆਂ ਦੀ ਸ਼ਨਾਖਤ ਕਰ ਰਿਹਾ ਹੈ ਜਿਨਾਂ ਨੂੰ ਉਨਾਂ ਦੀ ਸਰਕਾਰ ਕਾਨੂੰਨ ਦੇ ਕਟਹਿਰੇ ਵਿੱਚ ਖਡ਼ਾ ਕਰੇਗੀ।
ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਆਖਿਆ ਕਿ ਨਵੀਂ ਤੇ ਮੌਜੂਦਾ ਸਨਅਤ ਲਈ ਉਨਾਂ ਦੀ ਸਰਕਾਰ ਨੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਦਰ ਤੈਅ ਕੀਤੀ ਹੈ ਅਤੇ ਸੂਬੇ ’ਚ ਵਪਾਰਕ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਨਵੀਂ ਸਨਅਤੀ ਨੀਤੀ ਲਿਆਂਦੀ ਜਾ ਰਹੀ ਹੈ। ਉਨਾਂ ਨੇ ਰੀਅਲ ਅਸਟੇਟ ਨੂੰ ਉਤਸ਼ਾਹਤ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਰਜਿਸਟਰੀ ’ਤੇ ਲਗਦੀ ਸਟੈਂਪ ਡਿਊਟੀ 9 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰਨ ਸਮੇਤ ਚੁੱਕੇ ਕਈ ਕਦਮਾਂ ਦਾ ਜ਼ਿਕਰ ਕੀਤਾ।
‘ਪ੍ਰਬੰਧ ਦੇ ਰਾਖੇ’ ਸਕੀਮ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਬਕਾ ਸੈਨਿਕਾਂ ਦੀ ਸਵੈ-ਇੱਛਤ ਫੋਰਸ ਸਾਰੀਆਂ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਤੇ ਸੰਜ਼ੀਦਗੀ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਏਗੀ ਤਾਂ ਕਿ ਇਨਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇ। ਉਨਾਂ ਆਖਿਆ ਕਿ ਇਕ ਮਹੀਨੇ ਵਿੱਚ ਇੱਕ ਹਜ਼ਾਰ ਸਾਬਕਾ ਸੈਨਿਕ ਇਸ ਮਿਸ਼ਨ ਲਈ ਭਰਤੀ ਕੀਤੇ ਜਾਣਗੇ।
ਸੂਬੇ ਵਿੱਚ ਔਰਤਾਂ ਨੂੰ ਵੱਧ ਅਧਿਕਾਰ ਦੇਣ ਲਈ ਚੁੱਕੇ ਕਦਮਾਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ਼ਹਿਰੀ ਸਥਾਨਕ ਅਤੇ ਪੰਚਾਇਤੀ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਵਧਾ ਕੇ 50 ਫੀਸਦੀ ਕਰਨ ਤੋਂ ਇਲਾਵਾ ਲਡ਼ਕੀਆਂ ਤੇ ਔਰਤਾਂ ਦੀ ਭਲਾਈ ਲਈ ਕਈ ਹੋਰ ਉਪਰਾਲੇ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਸਮਾਜਿਕ ਸੁਰੱਖਿਆ ਅਧੀਨ ਦਿੱਤੀ ਜਾ ਰਹੀ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਗਲੇ ਸਾਲ ਤੋਂ ਵਧਾ ਕੇ 1000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹਡ਼ਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਹਾਜ਼ਰ ਸਨ। ਇਨਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋਡ਼ਾ, ਏ.ਡੀ.ਜੀ.ਪੀ. ਬਾਰਡਰ-ਕਮ-ਐਸ.ਟੀ.ਐਫ. ਚੀਫ ਹਰਪ੍ਰੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਤੇ ਜ਼ਿਲਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

by Ankit
October 2, 2026
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ...

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
October 2, 2026
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

Most Popular

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
3 weeks ago
0

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ – ਕਈ ਟਰੇਨਾਂ ਅੰਬਾਲਾ ਤੇ ਮੋਹਾਲੀ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 