• Latest
  • Trending
ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ

2 years ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

22 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

1 hour ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

2 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

4 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

6 hours ago
Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ

June 26, 2024
in ਪੰਜਾਬ
ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ

ਮੋਦੀ ਸਰਕਾਰ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ ਦੇ ਫ਼ੰਡ ਰੋਕ ਦਿੱਤੇ ਹਨ, ਉਹਨਾਂ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ ਅਤੇ ਆਰਡੀਐਫ਼ ਦੇ ਪੈਸੇ ਰੋਕੇ ਹੋਏ ਹਨ – ਨੀਲ ਗਰਗ

ਭਾਜਪਾ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ, ਬੌਖਲਾਹਟ ‘ਚ ਉਹ ਪੰਜਾਬ ਦਾ ਪੈਸਾ ਰੋਕ ਰਹੇ ਹਨ, ਪਰ ਇਹ ਪੈਸਾ ਮੋਦੀ ਜਾਂ ਸ਼ਾਹ ਦਾ ਨਹੀਂ, ਸਗੋਂ ਲੋਕਾਂ ਦਾ ਹੈ: ਨੀਲ ਗਰਗ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਵਿਕਾਸ ਨੂੰ ਰੋਕਣਾ ਚਾਹੁੰਦੀ ਹੈ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ ਅਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਅਤੇ ਭਾਜਪਾ ਆਗੂਆਂ ਨੂੰ ਸੂਬੇ ਦੇ ਬਕਾਇਆ ਫ਼ੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਨਾਲ ‘ਆਪ’ ਦੇ ਬੁਲਾਰੇ ਬੱਬੀ ਬਾਦਲ ਅਤੇ ਯੂਥ ਆਗੂ ਜਸਮਨ ਗਿੱਲ ਵੀ ਮੌਜੂਦ ਸਨ।

ਨੀਲ ਗਰਗ ਨੇ ਕਿਹਾ ਕਿ ਇਹ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਭਵਿੱਖ ਦਾ ਮਸਲਾ ਹੈ। ਭਾਜਪਾ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਵਾਲਾ ਵਤੀਰਾ ਕੋਈ ਨਵੀਂ ਗੱਲ ਨਹੀਂ ਹੈ, ਪਰ ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਹੁਣ ਉਹ ਬੱਚਿਆਂ ਦੀ ਪੜ੍ਹਾਈ ਨੂੰ ਵੀ ਦਾਅ ‘ਤੇ ਲਗਾ ਰਹੇ ਹਨ। ਗਰਗ ਨੇ ਕਿਹਾ ਕਿ ਭਾਰਤ ਦਾ ਸੰਘੀ ਢਾਂਚਾ ਹੈ, ਜਿਸ ਤਹਿਤ ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਮਿਲ ਕੇ ਵਿਕਾਸ ਲਈ ਕੰਮ ਕਰਦੀਆਂ ਹਨ, ਪਰ ਮੋਦੀ ਸਰਕਾਰ ਇਸ ਦੇ ਉਲਟ ਕੰਮ ਕਰ ਰਹੀ ਹੈ। ਉਹ ਰਾਜਾਂ ਦੇ ਵਿਕਾਸ ਨੂੰ ਰੋਕਣ ਲਈ ਰੁਕਾਵਟਾਂ ਪੈਦਾ ਕਰਦੇ ਹਨ ਅਤੇ ਰਾਜ ਸਰਕਾਰ ਦੇ ਫ਼ੰਡਾਂ ਨੂੰ ਰੋਕਦੇ ਹਨ।

‘ਆਪ’ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ 380 ਕਰੋੜ ਰੁਪਏ ਰੋਕ ਦਿੱਤੇ ਹਨ। ਇਹ ਪੈਸਾ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ, ਉਨ੍ਹਾਂ ਦੀਆਂ ਕਿਤਾਬਾਂ ਅਤੇ ਕੱਪੜਿਆਂ ‘ਤੇ ਖ਼ਰਚ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਨੇ ਇਹ ਪੈਸਾ ਪੰਜਾਬ ਨੂੰ ਚਾਰ ਕਿਸ਼ਤਾਂ ਵਿੱਚ ਜਾਰੀ ਕਰਨਾ ਸੀ, ਜਿਸ ਵਿੱਚ ਪਹਿਲੀ ਕਿਸ਼ਤ 170 ਕਰੋੜ ਰੁਪਏ ਸੀ, ਪਰ ਉਹ ਇਹ ਪੈਸਾ ਜਾਰੀ ਕਰਨ ਤੋਂ ਇਨਕਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਹਰ ਬੱਚੇ ਦਾ ਸੰਵਿਧਾਨਕ ਅਧਿਕਾਰ ਹੈ। ਇਸ ਸਕੀਮ (ਐਸਐਸਏ) ਲਈ ਕੇਂਦਰ 60% ਅਤੇ ਬਾਕੀ 40% ਰਾਜ (ਸੂਬਾ) ਯੋਗਦਾਨ ਪਾਉਂਦਾ ਹੈ, ਪਰ ਮੋਦੀ ਸਰਕਾਰ ਪੰਜਾਬ ਦੇ ਬੱਚਿਆਂ ਦੀ ਸਿੱਖਿਆ ਲਈ ਆਪਣਾ ਹਿੱਸਾ ਦੇਣ ਤੋਂ ਇਨਕਾਰ ਕਰ ਰਹੀ ਹੈ। ਪੰਜਾਬ ਵਿੱਚ ਐਸਐਸਏ ਅਧੀਨ 3929 ਮੁਲਾਜ਼ਮ ਹਨ। ਇਸ ਨਾਲ ਉਨ੍ਹਾਂ ਦੀ ਤਨਖ਼ਾਹ ‘ਤੇ ਵੀ ਅਸਰ ਪਵੇਗਾ।

‘ਆਪ’ ਬੁਲਾਰੇ ਨੇ ਕਿਹਾ ਕਿ ਗ਼ਰੀਬਾਂ ਦੇ ਬੱਚੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਜਾਂਦੇ ਹਨ, ਇਸ ਲਈ ਇਹ ਫ਼ੰਡ ਬੰਦ ਕਰਕੇ ਮੋਦੀ ਸਰਕਾਰ ਸਿੱਧੇ ਤੌਰ ‘ਤੇ ਗ਼ਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਕਰ ਰਹੀ ਹੈ। ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਪੀ.ਐਮ ਸ਼੍ਰੀ ਨਾਮ ਦੀ ਸਕੀਮ ਲੈ ਕੇ ਆਈ ਹੈ, ਜਿਸ ਕਰਕੇ ਉਹ ਪੰਜਾਬ ਸਰਕਾਰ ਨੂੰ ਆਪਣੇ ਸਕੂਲ ਆਫ਼਼ ਐਮੀਨੈਂਸ ਬੰਦ ਕਰਕੇ ਇਸ ਸਕੀਮ ਨੂੰ ਲਾਗੂ ਕਰਨ ਲਈ ਮਜਬੂਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ‘ਆਪ’ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਕੰਮ ਕੀਤੇ ਹਨ। ਸਾਡਾ ਸਿੱਖਿਆ ਮਾਡਲ ਪਹਿਲਾਂ ਹੀ ਬਿਹਤਰ ਹੈ, ਇਸ ਲਈ ਅਸੀਂ ਹੁਣ ਕੁਝ ਨਵਾਂ ਲਾਗੂ ਕਰਨ ਲਈ ਇਸ ਨੂੰ ਕਿਉਂ ਖ਼ਤਮ ਕਰ ਦੇਈਏ? ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪਿਛਲੇ ਬਜਟ ਵਿੱਚ ਸਕੂਲ ਆਫ ਹੈਪੀਨੈਸ ਅਤੇ ਸਕੂਲ ਆਫ ਬ੍ਰਿਲੀਅਨਸ ਦੀ ਸਕੀਮ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬਣਾਏ ਗਏ ਸਕੂਲਾਂ ਵਿੱਚ ਪਹਿਲਾਂ ਹੀ ਟਰਾਂਸਪੋਰਟ, ਵਾਈ-ਫਾਈ, ਸਮਾਰਟ ਕਲਾਸਾਂ, ਲਾਇਬ੍ਰੇਰੀ ਅਤੇ ਖੇਡਾਂ ਦੇ ਮੈਦਾਨ ਵਰਗੀਆਂ ਆਧੁਨਿਕ ਸਹੂਲਤਾਂ ਮੌਜੂਦ ਹਨ।

ਨੀਲ ਗਰਗ ਨੇ ਕਿਹਾ ਕਿ ਐਸਐਸਏ ਤੋਂ ਪਹਿਲਾਂ ਮੋਦੀ ਸਰਕਾਰ ਪੰਜਾਬ ਦੇ ਦੋ ਹੋਰ ਵੱਡੇ ਫ਼ੰਡ ਨੈਸ਼ਨਲ ਹੈਲਥ ਮਿਸ਼ਨ ਅਤੇ ਆਰਡੀਐਫ (ਪੇਂਡੂ ਵਿਕਾਸ ਫ਼ੰਡ) ਪਹਿਲਾਂ ਹੀ ਰੋਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਸਿਰਫ਼ ਦੋ ਸਾਲਾਂ ਵਿੱਚ, ਅਸੀਂ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿੱਥੇ 1.5 ਕਰੋੜ ਲੋਕਾਂ ਦਾ ਮੁਫ਼ਤ ਇਲਾਜ, ਦਵਾਈਆਂ, ਟੈਸਟ ਅਤੇ ਜਾਂਚ ਕੀਤੀਆਂ ਗਈਆਂ ਹਨ। ਪਰ ਪੰਜਾਬ ਵਿੱਚ ਸਾਡੇ ਮੁਹੱਲਾ ਕਲੀਨਿਕਾਂ ਦੀ ਕਾਮਯਾਬੀ ਦੇਖ ਕੇ ਕੇਂਦਰ ਸਰਕਾਰ ਨੇ ਐਨਐਚਐਮ ਦੇ 600 ਕਰੋੜ ਰੁਪਏ ਰੋਕ ਦਿੱਤੇ। ਇਸੇ ਤਰ੍ਹਾਂ ਮੋਦੀ ਸਰਕਾਰ ਪੰਜਾਬ ਵਿੱਚ ਸਰਕਾਰੀ ਮੰਡੀ ਪ੍ਰਣਾਲੀ ਨੂੰ ਖਤਮ ਕਰਨਾ ਚਾਹੁੰਦੀ ਹੈ। ਉਹ ਆਰਡੀਐਫ ਅਤੇ ਐਮਡੀਐਫ (ਮੰਡੀ ਵਿਕਾਸ ਫ਼ੰਡ) ਦੇ 7000 ਕਰੋੜ ਰੁਪਏ ਰੋਕ ਰਹੇ ਹਨ। ਇਹ ਪੈਸਾ ਪੇਂਡੂ ਪੰਜਾਬ ਦੀਆਂ 60,000 ਕਿੱਲੋਮੀਟਰ ਲਿੰਕ ਸੜਕਾਂ ਅਤੇ ਮੰਡੀਆਂ ਦੀ ਸਾਂਭ-ਸੰਭਾਲ ਲਈ ਵਰਤਿਆ ਜਾਂਦਾ ਹੈ। ‘ਆਪ’ ਆਗੂ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਜ਼ੋਰਦਾਰ ਢੰਗ ਨਾਲ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੋਂ ਵੀ ਮੰਗ ਕੀਤੀ ਕਿ ਉਹ ਇਹ ਮੁੱਦਾ ਆਪਣੀ ਸੀਨੀਅਰ ਲੀਡਰਸ਼ਿਪ ਕੋਲ ਉਠਾਉਣ ਅਤੇ ਉਨ੍ਹਾਂ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨ ਲਈ ਕਹਿਣ।

ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸੇ ਲਈ ਨਿਰਾਸ਼ ਅਤੇ ਬੌਖਲਾਹਟ ਵਿਚ ਆ ਕੇ ਕੇ ਉਹ ਪੰਜਾਬ ਦੇ ਫ਼ੰਡ ਰੋਕ ਰਹੇ ਹਨ। ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਜੀਐਸਟੀ ਰਾਹੀਂ ਸਾਰਾ ਪੈਸਾ ਇਕੱਠਾ ਕਰਦੀ ਹੈ, ਪਰ ਇਹ ਲੋਕਾਂ ਦਾ ਪੈਸਾ ਹੈ ਅਤੇ ਪੰਜਾਬ ਨੂੰ ਸਿਆਸੀ ਤਰਜੀਹਾਂ ਦੀ ਪ੍ਰਵਾਹ ਕੀਤੇ ਬਿਨਾਂ ਇਸ ਦਾ ਹਿੱਸਾ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਪੰਜਾਬ ਦੇ ਲੋਕ ਟੈਕਸ ਅਦਾ ਕਰਦੇ ਹਨ। ਇਸ ਲਈ ਮੋਦੀ ਸਰਕਾਰ ਨੂੰ ਪੰਜਾਬ ਦੀ ਸਿੱਖਿਆ, ਸਿਹਤ ਅਤੇ ਵਿਕਾਸ ਲਈ ਪੈਸਾ ਰੋਕਣ ਦਾ ਕੋਈ ਹੱਕ ਨਹੀਂ ਹੈ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Most Popular

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ

by Ranjit Singh
4 days ago
0

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 