• Latest
  • Trending
ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ : ਬਾਦਲ

ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ : ਬਾਦਲ

8 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

43 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

45 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ : ਬਾਦਲ

September 1, 2018
in ਪੰਜਾਬ
ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ : ਬਾਦਲ

ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ : ਬਾਦਲ
– ਕੈਪਟਨ ਅਮਰਿੰਦਰ ਸਿੰਘ ਵਲੋਂ ਵਰਤੀ ਸ਼ਬਦਾਵਲੀ ਦੀ ਸਖ਼ਤ ਆਲੋਚਨਾ

ਚੰਡੀਗੜ ਸਤੰਬਰ 1 (ਵਿਸ਼ਵ ਵਾਰਤਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ੍ਰ; ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਵਿਚ ਬੇਹੱਦ ਨੀਵੀਂ ਪੱਧਰ ਦੀ ਵਰਤੀ ਗਈ ਬੇਹੱਦ ਇਤਰਾਜ਼ਯੋਗ ਸ਼ਬਦਾਵਲੀ ਉਤੇ ਟਿਪਣੀ ਕਰਦਿਆਂ ਕਿਹਾ ਹੈ ਕਿ ਇਸ ਨਾਲ ਮੁੱਖ ਮੰਤਰੀ ਦੇ ਆਹੁੱਦੇ ਦੀ ਮਾਣ ਮਰਿਆਦਾ ਨੂੰ ਗਹਿਰੀ ਠੇਸ ਪਹੁੰਚੀ ਹੈ।
ਸ੍ਰ: ਬਾਦਲ ਨੇ ਕਿਹਾ “ਕਿੰਨੀ ਅਜੀਬ ਤੇ ਹਾਸੋਹੀਣੀ ਗਲ ਹੈ ਕਿ ਜੋ ਲੋਕ ਵਿਧਾਨ ਸਭਾ ਵਿਚ ਸਿੱਖੀ ਦੇ ਚੈਂਪੀਅਨ ਦਾ ਢਕੌਚ ਕਰ ਰਹੇ ਸਨ, ਉਹ 72 ਘੰਟਿਆਂ ਦੇ ਅੰਦਰ ਅੰਦਰ ਹੀ ਸਿੱਖਾਂ ਦੇ ਕਾਤਲਾਂ ਦੇ ਬੁੱਤਾਂ ਨੂੰ ਹਾਰ ਪਾਉਂਦੇ ਤੇ ਉਨ•ਾਂ ਨੂੰ ਸ਼ਰਧਾਜ਼ਲੀਆਂ ਦਿੰਦੇ ਫਿਰਦੇ ਹਨ। ਉਹ ਤਾਂ ਅਪ੍ਰੇਸ਼ਨ ਬਲੂਸਟਾਰ ਕਰਵਾਉਣ ਵਾਲੀ ਆਗੁ ਨੂੰ ਭੀ “ਇੰਦਰਾ ਜੀ” ਕਹਿ ਕੇ ਸਤਿਕਾਰ ਨਾਲ ਬਲਾਉਂਦੇ ਰਹੇ ਤੇ ਉਸ ਨੂੰ ਬਲੂਸਟਾਰ ਲਈ ਕਲੀਨ ਚਿੱਟ ਵੀ ਦੇ ਗਏ।

ਉਨ•ਾਂ ਕਿਹਾ ਕਿ ਮੁੱਖ ਮੰਤਰੀ ਵਲੋ ਉਨਾਂ (ਸ਼੍ਰ: ਬਾਦਲ) ਬਾਰੇ “ਬੁਜ਼ਦਿਲ, ਬਦਮਾਸ਼, ਝੂਠਾ ਅਤੇ ਬੇਭਰੋਸੇਯੋਗ ਵਰਗੇ ਗੈਰ ਇਖ਼ਲਾਕੀ ਅਤੇ ਤਹਿਜੀਬ ਤੋ ਸੱਖਣੇ ਸ਼ਬਦਾਂ ਦੀ ਵਰਤੋ ਨਾਲ ਹਰ ਸੂਝਵਾਨ ਅਤੇ ਸੰਜੀਦਾ ਪੰਜਾਬੀ ਦੇ ਮਨ ਨੂੰ ਠੇਸ ਪਹੁੰਚੀ ਹੈ ਪਰ “ਇਕ ਅੱਯਾਸ਼, ਚਰਿਤਰਹੀਣ, ਭ੍ਰਿਸ਼ਟ ਬੁੱਧੀ ਵਾਲੇ ਅਤੇ ਮੌਕਾ ਪ੍ਰਸਤ ਵਿਅਕਤੀ ਤੋ ਮੈਂ ਅਜਿਹੀ ਹੀ ਆਸ ਰੱਖ ਸਕਦਾ ਸੀ”। ਉਨਾਂ ਕਿਹਾ ਕਿ ਦੇਸ਼, ਪੰਜਾਬ ਅਤੇ ਖ਼ਾਲਸਾ ਪੰਥ ਦੇ ਹਿੱਤਾਂ ਲਈ ਜੂਝਦੇ ਹੋਏ ਸਾਲਾਂ ਬੱਧੀ ਸਲਾਖਾ ਪਿੱਛੇ ਜਿੰਦਗੀ ਗੁਜਾਰਣ ਵਾਲੇ ਬੁਜਦਿਲ ਹੁੰਦੇ ਹਨ ਜਾਂ ਕਿ ਉਹ ਕਿਸੇ ਵੀ ਹਿੱਤ ਲਈ ਇਕ ਪਲ ਵੀ ਨਾ ਜੇਲ ਗਏ ਹੋਣ ਨਾ ਹੋਰ ਕਿਸੇ ਤਰਾਂ ਦੀ ਰੱਤਾ ਵੀ ਕੁਰਬਾਨੀ ਦਿੱਤੀ ਹੋਵੇ।

ਇਥੇ ਜਾਰੀ ਇਕ ਬਿਆਨ ਵਿਚ ਸ਼੍ਰ: ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਇਆ ਕਿ ਜਿਸ ਪਾਰਟੀ ਦੀ ਸਰਕਾਰ ਦੀ ਉਹ ਅਗਵਾਈ ਕਰ ਰਹੇ ਹਨ, ਉਹ ਪਾਰਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ, ਖ਼ਾਲਸਾ ਪੰਥ ਦੇ ਸਭ ਤੋ ਪਾਵਨ ਪਵਿੱਤਰ ਅਸਥਾਨ ਸ਼੍ਰੀ ਹਰਮੰਦਰ ਸਾਹਿਬ ਅਤੇ ਮਹਾਨ ਧਾਰਮਿਕ ਅਤੇ ਇਤਿਹਾਸਕ ਸੰਸਥਾਵਾਂ ਵਿਰੁੱਧ ਦੁਨੀਆਂ ਦੀ ਸਭ ਤੋ ਵੱਡੀ ਅਤੇ ਦਰਦਨਾਕ ਬੇਅਦਬੀ ਦੇ ਪਾਪ ਦੀ ਭਾਗੀ ਹੈ ਜੋ ਕਿ 1984 ਵਿਚ ਇੰਦਰਾ ਗਾਂਧੀ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਸ਼੍ਰੀ ਹਰਮਿੰਦਰ ਸਾਹਿਬ ਤੇ ਹਮਲੇ ਰਾਹੀਂ ਕੀਤੀ ਗਈ।

ਸ਼੍ਰ: ਬਾਦਲ ਨੇ ਮੁੱਖ ਮੰਤਰੀ ਨੂੰ ਜ਼ੋਰਦਾਰ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਅਮਨ ਅਤੇ ਭਾਈਚਾਰਕ ਸਾਂਝ ਨਾਲ ਖਿਲਵਾੜ• ਕਰਨ ਲਈ ਅੱਗ ਨਾਲ ਨਾ ਖੇਡਣ। ਉਨ•ਾਂ ਕਿਹਾ ਕਿ ਪੰਜਾਬ ਪਹਿਲੋ ਹੀ ਕਾਂਗਰਸ ਪਾਰਟੀ ਵਲੋ ਲਾਈ ਗਈ ਅੱਗ ਦੀਆਂ ਲਪਟਾਂ ਤੋ ਪੂਰੀ ਤਰ•ਾਂ ਬਾਹਰ ਨਹੀਂ ਆਇਆ ਕਿ “ਤੁਸੀਂ ਨਵੀਂ ਅੱਗ ਲਾਉਣ ਦੀ ਤਿਆਰੀ ਕਰ ਰਹੇ ਹੋ। ਪੰਜਾਬ ਅਤੇ ਪੰਜਾਬੀਆਂ ਉਤੇ ਰਹਿਮ ਕਰੋ।”

ਸ਼੍ਰ: ਬਾਦਲ ਨੇ ਕਿਹਾ ਕਿ ਮੈਂ ਆਪਣੇ ਸੇਵਾ ਕਾਲ ਦੌਰਾਨ ਉਨ•ਾਂ ਨੇ ਮੁੱਖ ਮੰਤਰੀ ਵਜੋ ਜੋ ਕੁਝ ਵੀ ਕੀਤਾ ਹੈ, ਉਹ ਪੰਜਾਬ ਦੀ ਸ਼ਾਂਤੀ, ਅਮਨ ਅਤੇ ਸਭ ਫ਼ਿਰਕਿਆਂ ਦੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਹੀ ਕੀਤਾ। “ਇਸ ਸਬੰਧੀ ਮੇਰਾ ਮਨ ਅਤੇ ਆਤਮਾ ਪੂਰੀ ਤਰ•ਾਂ ਸਾਫ਼ ਹੈ। ਮੈਂ ਅੱਯਾਸ਼ ਕਿਸਮ ਦੇ ਵਿਅਕਤੀਆਂ ਵਲੋ ਦਿੱਤੀਆਂ ਕਿਸੇ ਤਰ•ਾਂ ਦੀਆਂ ਧਮਕੀਆਂ ਤੋ ਡਰਨ ਵਾਲਾ ਨਹੀਂ ਹਾਂ ਕਿਉਕਿ ਪੰਜਾਬੀਆਂ ਵਲੋ ਬਖ਼ਸੀ ਸੇਵਾ ਨੂੰ ਮੈਂ ਹਮੇਸ਼ਾ ਮੁਕੰਮਲ ਦਿਆਨਤਦਾਰੀ ਪ੍ਰਤੀਬੱਧਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਇਆ ਹੈ। ਉਨ•ਾਂ ਕਿਹਾ ਕਿ ਆਪਣੇ ਜੀਵਨ ਦੇ ਆਖ਼ਰੀ ਸਾਹਾਂ ਤੱਕ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਹਿਣਗੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਅਤੇ ਉਸ ਉਪਰੰਤ ਅਕਤੂਬਰ 2015 ਵਿਚ  ਪੁਲਿਸ ਵਲੋ ਗੋਲੀ ਚਲਾਉਣ ਨਾਲ ਸਬੰਧਤ ਘਟਨਾਕ੍ਰਮ ਉਤੇ ਟਿਪਣੀ ਕਰਦਿਆਂ ਸ਼੍ਰ: ਬਾਦਲ ਨੇ ਕਿਹਾ “ਇਸ ਬੇਹੱਦ  ਤਕਲੀਫ਼ਦੇਹ ਘਟਨਾਕ੍ਰਮ ਦੌਰਾਨ ਮੇਰੇ ਮਨ ਉਤੇ ਭਾਰੀ ਬੋਝ ਅਤੇ ਤਣਾਅ ਸੀ। ਅੱਧੀ ਰਾਤ ਤੋ ਬਾਅਦ ਤੱਕ ਵੀ ਮੈਂ ਜ਼ਿਲਾ ਪ੍ਰਸ਼ਾਸ਼ਨ ਅਤੇ ਪੁਲਿਸ ਮੁੱਖੀ ਨਾਲ ਸੰਪਰਕ ਵਿਚ ਰਿਹਾ, ਕਿਉਕਿ ਸਥਿਤੀ । ਉਨ•ਾਂ ਕਿਹਾ  ਮੇਰੀ ਸਰਕਾਰ ਨੇ ਮਾਹੌਲ ਨੂੰ ਸ਼ਾਂਤ ਰੱਖਣ ਲਈ ਸਮਾਜ ਦੇ ਵੱਖ-ਵੱਖ ਭਾਈਚਾਰਿਆਂ ਵਿਚ ਆਪਸੀ ਤਣਾਅ ਘੱਟ ਕਰਨ ਲਈ ਅਤੇ ਪੰਜਾਬ ਵਿਚ ਹਰ ਸੂਰਤ ਵਿਚ ਸ਼ਾਂਤੀ ਬਣਾਈ ਰੱਖਣ ਲਈ ਹਰ ਤਰ•ਾਂ ਨਾਲ ਪੂਰਾ ਯਤਨ ਕੀਤਾ ਸੀ

ਉਨਾੰ ਕਿਹਾ ਕਿ ਸਥਿਤੀ ਬਾਰੇ ਉਨਾਂ ਦੇ ਸਪਸ਼ਟ ਆਦੇਸ਼ ਸਨ ਕਿ ਇਸ ਨੂੰ “ਗਲਬਾਤ ਰਾਹੀਂ ਪੁਰਅਮਨ ਤਰੀਕੇ ਨਾਲ ਸੁਲਝਾਇਆ ਜਾਵੇ।ਕਿਸੇ ਵੀ ਪੜਾਅ ਉਤੇ ਗੋਲੀ ਚਲਾਉਣ ਬਾਰੇ ਨਾ ਹੀ ਕੋਈ ਗੱਲ ਹੋਈ ਸੀ ਅਤੇ ਨਾ ਹੀ ਮੇਰੇ ਵਲੋ ਕੋਈ ਆਦੇਸ਼ ਦਿੱਤੇ ਗਏ ਸਨ।”       ਉਸ ਸਮੇਂ ਵੱਖ-ਵੱਖ ਸੰਗਠਨਾਂ ਅਤੇ ਪਾਰਟੀਆਂ ਦੀ ਜ਼ੋਰਦਾਰ ਮੰਗ ‘ਤੇ ਮੇਰੀ ਸਰਕਾਰ ਨੇ ਇਹ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤੇ ਸਨ [ਪੰਜਾਬ ਸਰਕਾਰ ਵਲੋਂ ਅਜਿਹਾ ਪੰਜਾਬ ਦੀਆਂ ਸਾਰੀਆਂ ਧਿਰਾਂ ਵਲੋਂ ਵਾਰ-ਵਾਰ ਜ਼ੋਰ ਦੇਣ ‘ਤੇ ਕੀਤਾ ਸੀ ਤਾਂ ਜੋ ਸਮੁੱਚੇ ਘਟਨਾਕ੍ਰਮ ਦਾ ਸਾਰਿਆਂ ਦੀ ਤਸੱਲੀ ਅਨੁਸਾਰ ਨਿਪਟਾਰਾ ਹੋ ਸਕੇ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਇਕ ਵੱਡੇ ਪੁਲਿਸ ਅਫ਼ਸਰ ਦੀ ਨਿਗਰਾਨੀ ਵਿਚ ਇਕ ਵਿਸ਼ੇਸ਼ ਜਾਂਚ ਟੀਮ ਵੀ ਗਠਿਤ ਕੀਤੀ ਗਈ ਸੀ, ਜਿਸ ਨੇ ਲਗਾਤਾਰ ਪੂਰੀ ਮਿਹਨਤ ਤੇ ਨਿਰਪੱਖਤਾ ਨਾਲ ਜਾਂਚ ਕਰਨ ਦੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਸੀ। ਇਸੇ ਕਰਕੇ ਸਰਕਾਰ ਬਦਲਣ ਪਿੱਛੋਂ ਕਾਂਗਰਸ ਸਰਕਾਰ ਨੇ ਵੀ ਇਸੇ ਵਿਸ਼ੇਸ਼ ਟੀਮ ਨੂੰ ਆਪਣਾ ਕੰਮ ਨਿਸਚਿਤ ਰੂਪ ਵਿਚ ਜਾਰੀ ਰੱਖਣ ਲਈ ਕਿਹਾ ਸੀ[
ਇਸ ਘਟਨਾਕ੍ਰਮ ਦੇ ਸਮੁੱਚੇ ਵਿਸਥਾਰ ਨੂੰ ਸਾਹਮਣੇ ਲਿਆਉਣ ਲਈ ਜੋਰਾ ਸਿੰਘ ਕਮਿਸ਼ਨ ਦੀ ਸਥਾਪਨਾ ਵੀ ਕੀਤੀ ਗਈ ਸੀ ਪਰ ਮੈਨੂੰ ਇਸ ਗੱਲ ਦਾ ਬੇਹੱਦ ਦੁੱਖ ਹੈ ਕਿ ਨਵੀਂ ਬਣੀ ਸਰਕਾਰ ਨੇ ਮੇਰੀ ਪਿਛਲੀ ਸਰਕਾਰ ਨੂੰ ਬਦਨਾਮ ਕਰਨ ਲਈ ਇਕ ਚਾਲਾਕੀ ਭਰੀ ਸਾਜਿਸ਼ ਕਰਦਿਆਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਵਾਪਰੀਆਂ ਘਟਨਾਵਾਂ ਸਬੰਧੀ ਜਾਂਚ ਲਈ ਇਕ ਹੋਰ ਕਮਿਸ਼ਨ ਦੀ ਸਥਾਪਨਾ ਕਰ ਦਿੱਤੀ, ਜਿਸ ਦਾ ਸਿੱਧਾ ਮਤਲਬ ਇਸ ਸਾਰੇ ਘਟਨਾਕ੍ਰਮ ‘ਚ ਮੇਰੀ ਸਰਕਾਰ ਅਤੇ ਅਕਾਲੀ ਦਲ ਨੂੰ ਲੋਕਾਂ ਦੀਆਂ ਨਜ਼ਰਾਂ ਵਿਚ ਬਦਨਾਮ ਕਰਨਾ ਸੀ। ਚਾਹੇ ਨਵਾਂ ਕਮਿਸ਼ਨ ਆਪਣੇ ਸਾਰੇ ਯਤਨਾਂ ਦੇ ਬਾਵਜੂਦ ਕੁਝ ਪੁਲਿਸ ਮੁਲਾਜ਼ਮਾਂ ਤੋਂ ਬਗੈਰ ਮੈਨੂੰ ਜਾਂ ਪ੍ਰਸ਼ਾਸਨ ਨੂੰ ਕਿਸੇ ਵੀ ਤਰ•ਾਂ ਜ਼ਿੰਮੇਵਾਰ ਠਹਿਰਾਉਣ ਵਿਚ ਅਸਫਲ ਰਿਹਾ ਹੈ ਪਰ ਇਸ ਦੇ ਬਾਵਜੂਦ ਜਿਸ ਤਰ•ਾਂ ਦੀ ਚਾਣਕਿਆ ਨੀਤੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਸਾਰੀ ਰਿਪੋਰਟ ਨਾਲ ਨਜਿੱਠਣ ਦਾ ਯਤਨ ਕੀਤਾ ਹੈ, ਉਸ ਤੋਂ ਇਸ ਦੀਆਂ ਲੁੰਬੜ ਚਾਲਾਂ ਦਾ ਸਭ ਨੂੰ ਪਹਿਲਾਂ ਹੀ ਅਹਿਸਾਸ ਹੋ ਗਿਆ ਸੀ। ਇਸੇ ਲਈ ਮੇਰੇ ਵਲੋਂ, ਅਕਾਲੀ ਦਲ ਵਲੋਂ ਅਤੇ ਹੋਰ ਸੰਸਥਾਵਾਂ ਵਲੋਂ ਇਸ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਗਿਆ ਸੀ।
ਉਨ•ਾਂ ਕਿਹਾ ਕਿ ਆਪਣੇ ਲੰਬੇ ਜਨਤਕ ਜੀਵਨ ਦੌਰਾਨ ਮੇਰੀ ਹਮੇਸਾ਼ ਇਹ ਪਹੁੰਚ ਰਹੀ ਹੈ ਕਿ ਹਰ ਸਥਿਤੀ ਨੂੰ ਗਲਬਾਤ ਰਾਹੀਂ ਪੁਰਅਮਨ ਤਰੀਕੇ ਨਾਲ ਸੁਲਝਾਇਆ ਜਾਵੇ। “ਮੇਰੀ ਕਾਰਜ਼ਸੈ਼ਲੀ ਬਾਰੇ ਪੂਰਾ ਪੰਜਾਬ ਭਲੀ ਭਾਂਤੀ ਵਾਕਫ਼ ਹੈ  ਮੈਂ ਗੁਰੂ ਦੇ ਭੈਅ ਵਿਚ ਰਹਿ ਕੇ ਸਾਹ ਸਾਹ ਆਪਣੇ ਫ਼ਰਜਾਂ ਵਿਚ ਪ੍ਰਤੀ ਸੁਚੇਤ ਰਿਹਾ ਹਾਂ।”

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

by Ankit
1 week ago
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 