ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਚ 19 ਸਤੰਬਰ ਨੂੰ ਹੋਣ ਵਾਲੀਆਂ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਕੱਲ੍ਹ 4 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ।
ਇਨਾਂ ਚੋਣਾਂ ਸਬੰਧੀ ਨਾਮਜ਼ਦਗੀ 7 ਸਤੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਦਾਖਲ ਕੀਤੀ ਜਾ ਸਕੇਗੀ ਅਤੇ 10 ਸਤੰਬਰ 2018 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨਾਂ ਨਾਲ ਹੀ ਦੱਸਿਆ ਕਿ 11 ਸਤੰਬਰ 2018 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 11 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 19 ਸਤੰਬਰ 2018 ਦਿਨ ਬੁੱਧਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਮਿਤੀ 22 ਸਤੰਬਰ 2018 ਨੂੰ ਕੀਤਾ ਜਾਵੇਗਾ।