• Latest
  • Trending
Jalandhar West By-election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Jalandhar West By-election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

2 years ago
Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

2 hours ago
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

8 hours ago
ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

8 hours ago
ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

9 hours ago
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

9 hours ago
Maharashtra :ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ

Maharashtra :ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ

9 hours ago
Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

10 hours ago
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

11 hours ago
Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

11 hours ago
IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

11 hours ago
Hindi News
English News
Friday, May 8, 2026
No Result
View All Result
21 °c
Chandigarh
33 ° Sat
35 ° Sun
35 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By-election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

July 5, 2024
in Politics, ਸਿਆਸੀ, ਖਬਰਾਂ, ਪੰਜਾਬ
Jalandhar West By-election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼

ਚੰਡੀਗੜ੍ਹ, 5 ਜੁਲਾਈ(ਵਿਸ਼ਵ ਵਾਰਤਾ)Jalandhar West By-election ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ।

ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

ਉਨ੍ਹਾਂ ਅਧਿਕਾਰੀਆਂ ਨੂੰ ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਚੋਣ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਅਤੇ ਐੱਸਐਸਪੀ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਿਹਾ।

ਸਿਬਿਨ ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।

ਵੋਟਰਾਂ ਲਈ ਮਾਡਲ, ਪਿੰਕ, ਯੂਥ ਅਤੇ ਪੀਡਬਲਯੂਡੀ ਪੋਲਿੰਗ ਬੂਥਾਂ ਦਾ ਹੋਵੇਗਾ ਪ੍ਰਬੰਧ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਕੁੱਲ 11 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ, ਆਦਰਸ਼ ਨਗਰ ਵਿਖੇ ਇੱਕ ਪਿੰਕ ਪੋਲਿੰਗ ਬੂਥ ਬਣਾਇਆ ਜਾਵੇਗਾ, ਜਿਸ ਦਾ ਪੂਰਾ ਸੰਚਾਲਨ ਮਹਿਲਾਵਾਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗ੍ਰੀਨ ਪੋਲਿੰਗ ਬੂਥ, ਨੌਜਵਾਨਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਯੂਥ ਪੋਲਿੰਗ ਸਟੇਸ਼ਨ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪੀਡਬਲਯੂਡੀ ਪੋਲਿੰਗ ਬੂਥ ਵੀ ਬਣਾਇਆ ਜਾਵੇਗਾ।

ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ 20 ਹੈ, ਜਿਸ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 327 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 685 ਹੈ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਗਿਣਤੀ 5005 ਹੈ, ਜਿਨ੍ਹਾਂ ਵਿੱਚ 2282 ਲੜਕੀਆਂ ਅਤੇ 2723 ਲੜਕੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ, ਜਿਨ੍ਹਾਂ ਵਿੱਚ 382 ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 ਹੈ।

ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਜੁਲਾਈ, 2024 (ਬੁੱਧਵਾਰ) ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਜੁਲਾਈ, 2024 (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Tags: Jalandhar Deputy CommissionerJalandhar West by electionPunjab CEOSIBIN C
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

by Ankit
May 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 08-05-2026 |...

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

by Ankit
May 7, 2026
0

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ...

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

by Ankit
May 7, 2026
0

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ...

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

by Ankit
May 7, 2026
0

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

by Ankit
May 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 08-05-2026 |...

Most Popular

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ

by Jaspreet Kaur
4 weeks ago
0

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ - ਜਾਣੋ ਘੜੇ ਦਾ ਪਾਣੀ ਪੀਣ ਦੇ ਅਨੇਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 