• Latest
  • Trending
Jalandhar by-election : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਕੀਤਾ ਚੋਣ ਪ੍ਰਚਾਰ 

Jalandhar by-election : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਕੀਤਾ ਚੋਣ ਪ੍ਰਚਾਰ 

2 years ago
ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

2 hours ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

2 hours ago
ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

2 hours ago
ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

2 hours ago
ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

2 hours ago
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

2 hours ago
ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

2 hours ago
Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

2 hours ago
ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

2 hours ago
ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

2 hours ago
Hindi News
English News
Wednesday, October 21, 2026
No Result
View All Result
26 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar by-election : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਕੀਤਾ ਚੋਣ ਪ੍ਰਚਾਰ 

July 7, 2024
in Jalandhar by-election, Politics, ਸਿਆਸੀ
Jalandhar by-election : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਕੀਤਾ ਚੋਣ ਪ੍ਰਚਾਰ 

Jalandhar by-election : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਕੀਤਾ ਚੋਣ ਪ੍ਰਚਾਰ 

ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ

ਜਲੰਧਰ/ਚੰਡੀਗੜ੍ਹ, 7 ਜੁਲਾਈ(ਵਿਸ਼ਵ ਵਾਰਤਾ)Jalandhar by-election :ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ।

ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 35, 41, 44 ਅਤੇ ਵਾਰਡ ਨੰਬਰ 76 ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ।

ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਤੁਹਾਡਾ ਉਮੀਦਵਾਰ ਜਿੱਤ ਗਿਆ ਤਾਂ ਮੋਹਿੰਦਰ ਭਗਤ ਜੋ ਵੀ ਅਰਜ਼ੀ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ਸਾਰਿਆਂ ‘ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਮਾਨ ਨੇ ਮੋਹਿੰਦਰ ਭਗਤ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਵਿਧਾਨ ਸਭਾ ‘ਚ ਭੇਜੋ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾ ਦੇਵਾਂਗਾ।

ਮਾਨ ਨੇ ਕਿਹਾ ਕਿ ਮੈਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੇ ਕੰਮਾਂ ਲਈ ਜਲੰਧਰ ਵਿੱਚ ਆਪਣਾ ਦਫ਼ਤਰ ਖੋਲ੍ਹਿਆ ਹੈ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਸਰਕਾਰ ਖ਼ੁਦ ਤੁਹਾਡੇ ਬੂਹੇ ‘ਤੇ ਹੈ। ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਹ ਰਿਹਾਇਸ਼ ਆਪਣੇ ਕੋਲ ਰੱਖਣਗੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਇੱਥੇ ਲੋਕਾਂ ਨੂੰ ਮਿਲਣਗੇ।

ਮਾਨ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਸੀਵਰੇਜ ਦੇ ਢੱਕਣ ਵੀ ਨਹੀਂ ਬਦਲੇ।

ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ।

ਮਾਨ ਨੇ ਕਿਹਾ ਕਿ ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਹਾਂ। ਜੇਕਰ ਮੈਂ ਪੈਸਾ ਕਮਾਉਣਾ ਹੁੰਦਾ ਤਾਂ ਇੱਕ ਕਲਾਕਾਰ ਦੇ ਤੌਰ ‘ਤੇ ਮੈਂ ਹੁਣ ਤੱਕ ਬਹੁਤ ਕਮਾ ਲਿਆ ਹੁੰਦਾ। ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਰਾਜਨੀਤੀ ਵਿੱਚ ਆਇਆ ਹਾਂ।

ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਮੈਨੂੰ ਹਰਾਉਣ ਲਈ ਇਕੱਠੀ ਹੋ ਗਈ ਹਨ ਕਿਉਂਕਿ ਤਿੰਨਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪਾਰਟੀਆਂ ਨੂੰ ਇਸ ਗੱਲ ਤੋਂ ਬਹੁਤ ਪ੍ਰੇਸ਼ਾਨੀ ਹੈ ਕਿ ਆਮ ਘਰਾਂ ਦੇ ਨੌਜਵਾਨ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ।

ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਦੋ ਨੰਬਰ ਦੇ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅੱਜ ਕੱਲ੍ਹ ਭਾਜਪਾ ਭ੍ਰਿਸ਼ਟ ਨੇਤਾਵਾਂ ਦੀ ਪਹਿਲੀ ਪਸੰਦ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਉਣ ਕਿ ਕੋਈ ਵੀ ਵਿਧਾਇਕ ਦੁਬਾਰਾ ਇਸ ਤਰ੍ਹਾਂ ਅਸਤੀਫ਼ਾ ਦੇਣ ਦੀ ਹਿੰਮਤ ਨਾ ਕਰੇ।

ਮਾਨ ਨੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ‘ਚ ਕਿਵੇਂ ਰੋਕਿਆ। ਮੈਂ ਕਿਹਾ, ਕਮਲ ਚਿੱਕੜ ਵਿੱਚ ਖਿੜਦਾ ਹੈ, ਅਸੀਂ ਝਾੜੂ ਨਾਲ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਹੈ।

ਮੁੱਖ ਮੰਤਰੀ ਨੇ ਜਨ ਸਭਾ ਵਿੱਚ ਆਏ ਨੌਜਵਾਨਾਂ ਨੂੰ ਕਿਹਾ ਕਿ ਰਾਜਨੀਤੀ ਮਾੜੀ ਨਹੀਂ ਹੈ। ਸਮੱਸਿਆ ਬੁਰੇ ਲੋਕਾਂ ਦੀ ਵੱਡੀ ਗਿਣਤੀ ਹੈ। ਅਜਿਹਾ ਇਸ ਲਈ ਵੀ ਹੈ ਕਿਉਂਕਿ ਚੰਗੇ ਲੋਕ ਇਸ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਤੁਹਾਡੀ ਜ਼ਿੰਦਗੀ ਦੀ ਹਰ ਚੀਜ਼ ਰਾਜਨੀਤੀ ਤੋਂ ਤੈਅ ਹੁੰਦੀ ਹੈ, ਇੱਥੋਂ ਤੱਕ ਕਿ ਤੁਸੀਂ ਕੀ ਖਾਓਗੇ ਅਤੇ ਕੀ ਪਹਿਨੋਗੇ। ਇਸ ਲਈ ਰਾਜਨੀਤੀ ਤੋਂ ਭੱਜੋ ਨਾ, ਸਗੋਂ ਸਰਗਰਮੀ ਨਾਲ ਹਿੱਸਾ ਲਓ।

ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਕੰਮ ਕੀਤਾ ਹੈ, ਅਜਿਹਾ ਮੁੱਖ ਮੰਤਰੀ ਪੰਜਾਬ ‘ਚ ਪਹਿਲੀ ਵਾਰ ਬਣਿਆ ਹੈ- ‘ਆਪ’ ਸੰਸਦ ਮੈਂਬਰ ਸੰਜੇ ਸਿੰਘ

ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਕੰਮ ਕੀਤੇ ਹਨ। ਅਜਿਹਾ ਮੁੱਖ ਮੰਤਰੀ ਪੰਜਾਬ ਵਿੱਚ ਪਹਿਲੀ ਵਾਰ ਬਣਿਆ ਹੈ। ਉਨ੍ਹਾਂ ਕਿਹਾ ਕਿ ਮਾਨ ਦੀ ਸਰਕਾਰ ‘ਚ ਪੰਜਾਬ ਦੇ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ‘ਤੇ ਆ ਰਹੇ ਹਨ। ਅੱਜ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ।

‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਹੁਣ ਤੱਕ ਕਰੀਬ 850 ਮੁਹੱਲਾ ਕਲੀਨਿਕ ਬਣਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦੋ ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਪਿਛਲੇ ਦੋ ਸਾਲਾਂ ਵਿੱਚ ਤਕਰੀਬਨ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ।

ਵਪਾਰੀਆਂ ਦੀ ਸਹੂਲਤ ਲਈ ਸਰਕਾਰ ਨੇ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ, ਜਿਸ ਨਾਲ ਉਨ੍ਹਾਂ ਦੀ ਰਿਸ਼ਵਤਖ਼ੋਰੀ, ਅਫ਼ਸਰਸ਼ਾਹੀ ਅਤੇ ਦਫ਼ਤਰਾਂ ਵਿਚ ਆਉਣ-ਜਾਣ ਦੀਆਂ ਮੁਸ਼ਕਲਾਂ ਖ਼ਤਮ ਹੋ ਗਈਆਂ। ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 16 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 70 ਲੱਖ ਰੁਪਏ ਤੋਂ ਵੱਧ ਦੀ ਬੱਚਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਅਤੇ ਇਸ ‘ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ 500 ਦੇ ਕਰੀਬ ਭ੍ਰਿਸ਼ਟ ਲੋਕਾਂ ਵਿਰੁੱਧ ਕਾਰਵਾਈ ਕੀਤੀ। ਮਾਨ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਵੀ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ। ਹੁਣ ਤੱਕ ਕਰੀਬ 26 ਹਜ਼ਾਰ ਲੋਕਾਂ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ।

ਸੰਜੇ ਸਿੰਘ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਅਕਾਲੀ ਆਗੂ ਗੁੰਡਾਗਰਦੀ ਕਰਦੇ ਸਨ ਅਤੇ ਅਪਰਾਧੀਆਂ-ਮਾਫ਼ੀਆ ਨੂੰ ਸਰਕਾਰੀ ਸ਼ਹਿ ਦਿੰਦੇ ਸਨ। ਜਦੋਂ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ, ਸਿਰਫ਼ ਭ੍ਰਿਸ਼ਟਾਚਾਰ ਹੀ ਕੀਤਾ ਅਤੇ ਭਾਜਪਾ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਚੋਰ ਹੈ। ਅਸੀਂ ਸਾਈਕਲ ਚੋਰਾਂ ਅਤੇ ਬਾਈਕ ਚੋਰਾਂ ਬਾਰੇ ਸੁਣਿਆ ਹੈ ਪਰ ਭਾਜਪਾ ਇੱਕ ਵੱਖਰੀ ਕਿਸਮ ਦੀ ਚੋਰ ਹੈ। ਉਹ ਸਿਆਸੀ ਪਾਰਟੀਆਂ ਦੇ ਵਿਧਾਇਕ ਅਤੇ ਚੋਣ ਨਿਸ਼ਾਨ ਚੋਰੀ ਕਰਦੀ ਹੈ। ਇੱਥੇ ਵੀ ਭਾਜਪਾ ਨੇ ਸਾਡੇ ਵਿਧਾਇਕ ਨੂੰ ਚੋਰੀ ਕਰ ਲਿਆ, ਜਿਸ ਕਾਰਨ ਇਹ ਜ਼ਿਮਨੀ ਚੋਣ ਹੋ ਰਹੀ ਹੈ।

‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ- ‘ਆਪ’ ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਦੀ ਸਰਕਾਰ ਹੈ, ਅਮੀਰਾਂ ਤੋਂ ਟੈਕਸ ਇਕੱਠਾ ਕਰਕੇ ਗ਼ਰੀਬਾਂ ਨੂੰ ਸਹੂਲਤਾਂ ਦੇ ਰਹੀ ਹੈ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਦੀ ਸਰਕਾਰ ਹੈ। ਸਰਕਾਰ ਅਮੀਰਾਂ ਤੋਂ ਟੈਕਸ ਵਸੂਲ ਰਹੀ ਹੈ ਅਤੇ ਉਸ ਪੈਸੇ ਦੀ ਵਰਤੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ਵਿੱਚ ਰਹਿਣ ਆਇਆ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਵਿਕਾਸ ਲਈ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਬਹੁਤ ਜ਼ਰੂਰੀ ਹੈ।

Tags: 'AAP' candidate Mohinder BhagatAam Aadmi Party governmentCM BHAGWANT MANNJalandhar by-election
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
September 30, 2026
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

by Ranjit Singh
September 16, 2026
0

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ - ਮੰਗਣੀ 15 ਮਹੀਨੇ ਪਹਿਲਾਂ ਹੋਈ...

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

by Ranjit Singh
September 10, 2026
0

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ ਜਲੰਧਰ, 10 ਸਤੰਬਰ...

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

by Ranjit Singh
September 9, 2026
0

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

by Navjot
October 21, 2026
0

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN ਕਾਬੁਲ, 21 ਅਕਤੂਬਰ (ਵਿਸ਼ਵ...

Most Popular

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

by Ranjit Singh
4 weeks ago
0

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ - ਬੈਰੀਕੇਡ ਤੋੜ ਕੇ ਅੱਗੇ ਵਧੇ ਕਿਸਾਨਾਂ ’ਤੇ ਪਾਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 