• Latest
  • Trending
Jalandhar West By-election:  ਪ੍ਰਚਾਰ ਦਾ ਆਖ਼ਰੀ ਦਿਨ- ਆਪ, ਭਾਜਪਾ, ਕਾਂਗਰਸ, ਬਸਪਾ ਤੇ ਹੋਰਨਾਂ ਨੇ ਲਗਾਇਆ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ

Jalandhar West By-election:  ਪ੍ਰਚਾਰ ਦਾ ਆਖ਼ਰੀ ਦਿਨ- ਆਪ, ਭਾਜਪਾ, ਕਾਂਗਰਸ, ਬਸਪਾ ਤੇ ਹੋਰਨਾਂ ਨੇ ਲਗਾਇਆ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ

2 years ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

26 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

34 minutes ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

1 hour ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

4 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By-election:  ਪ੍ਰਚਾਰ ਦਾ ਆਖ਼ਰੀ ਦਿਨ- ਆਪ, ਭਾਜਪਾ, ਕਾਂਗਰਸ, ਬਸਪਾ ਤੇ ਹੋਰਨਾਂ ਨੇ ਲਗਾਇਆ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ

July 8, 2024
in Jalandhar by-election, Politics, ਖਬਰਾਂ, ਪੰਜਾਬ
Jalandhar West By-election:  ਪ੍ਰਚਾਰ ਦਾ ਆਖ਼ਰੀ ਦਿਨ- ਆਪ, ਭਾਜਪਾ, ਕਾਂਗਰਸ, ਬਸਪਾ ਤੇ ਹੋਰਨਾਂ ਨੇ ਲਗਾਇਆ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ

 Jalandhar West By-election:  ਪ੍ਰਚਾਰ ਦਾ ਆਖ਼ਰੀ ਦਿਨ ਆਪ, ਭਾਜਪਾ, ਕਾਂਗਰਸ, ਬਸਪਾ ਤੇ ਹੋਰਨਾਂ ਨੇ ਲਗਾਇਆ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ

10 ਜੁਲਾਈ ਨੂੰ ਪੈਣਗੀਆਂ ਵੋਟਾਂ

ਜਲੰਧਰ ਦਾ ਕੌਣ ਹੋਵੇਗਾ ਸਿਕੰਦਰ ਪਤਾ ਲੱਗੂ 13 ਜੁਲਾਈ ਨੂੰ

ਜਲੰਧਰ 8ਜੁਲਾਈ (ਵਿਸ਼ਵ ਵਾਰਤਾ)Jalandhar West By-election:  : ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਜਿੱਤਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਸੀਐਮ ਮਾਨ ਨੇ ਹਰ ਹੀਲੇ ਇਹ ਸੀਟ ਜਿੱਤਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਭਗਵੰਤ ਮਾਨ ਨੇ ਖਾਸ ਤੌਰ ਤੇ ਇਸ ਚੋਣ ਦੇ ਮੱਦੇ ਨਜ਼ਰ ਜਲੰਧਰ ਵਿੱਚ ਕੋਠੀ ਲਈ ਹੈ, ਅਤੇ ਪਰਿਵਾਰ ਸਮੇਤ ਇੱਥੇ ਹੀ ਰਹਿ ਰਹੇ ਹਨ, ਨਾ ਸਿਰਫ ਭਗਵੰਤ ਮਾਨ ਬਲਕਿ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਹੋਰ ਪਰਿਵਾਰਿਕ ਮੈਂਬਰ ਵੀ ਚੋਣ ਪ੍ਰਚਾਰ ਦੇ ਵਿੱਚ ਸਹਾਇਤਾ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਅਤੇ ਕੈਬਨਟ ਮੰਤਰੀ ਵੀ ਹਲਕੇ ਵਿੱਚ ਪ੍ਰਚਾਰ ਕਰਦੇ ਹੋਏ ਨਜ਼ਰ ਆਏ ਨੇ। ਦਿੱਲੀ ਤੋਂ ਖਾਸ ਤੌਰ ਤੇ ਸੰਜੇ ਸਿੰਘ ਨੇ ਵੀ ਆ ਕੇ ਜਲੰਧਰ ਵਿੱਚ ਪ੍ਰਚਾਰ ਕੀਤਾ ਹੈ। ਸੀਐਮ ਭਗਵੰਤ ਮਾਨ ਆਪ ਗਲੀ ਮੁਹੱਲਿਆਂ ਦੇ ਵਿੱਚ ਜਾ ਕੇ ਲੋਕਾਂ ਨੂੰ ਮਿਲ ਕੇ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਆਮ ਆਦਮੀ ਪਾਰਟੀ ਚੋਣ ਪ੍ਰਚਾਰ ਦੇ ਇਸ ਆਖਰੀ ਦੌਰ ਦੇ ਵਿੱਚ ਪੂਰਾ ਲਾਹਾ ਲੈਣਾ ਚਾਹੁੰਦੀ ਹੈ, ਤੇ ਇਹ ਸੀਟ ਕਿਸੇ ਵੀ ਹਾਲਤ ਦੇ ਵਿੱਚ ਗਵਾਉਣਾ ਨਹੀਂ ਚਾਹੁੰਦੀ। ਅੱਜ ਸੋਮਵਾਰ ਸ਼ਾਮ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਅਜਿਹੇ ਵਿੱਚ ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ ਅਤੇ ਕੋਈ ਕਮੀ ਨਹੀਂ ਛੱਡਣਾ ਚਾਹੁੰਦੀ। ਜਿੱਥੇ ਇੱਕ ਪਾਸੇ ਇਸ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੂੰ ਲੋਕਾਂ ਦਾ ਸਾਥ ਅਤੇ ਹੁਲਾਰਾ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ। ਉੱਥੇ ਹੀ ਇੱਕ ਦੋ ਜਗ੍ਹਾ ਤੇ ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰ ਧਿਰਾਂ ਵੱਲੋਂ ਰੋਸ ਮੁਜ਼ਾਹਰੇ ਵੀ ਕੀਤੇ ਗਏ ਹਨ। ਹਾਲਾਂਕਿ ਮੁੱਖ ਮੰਤਰੀ ਨੇ ਇਹਨਾਂ ਸਾਰੇ ਪ੍ਰਦਰਸ਼ਨਕਾਰੀਆਂ ਦੇ ਨਾਲ ਵਾਰੋ ਵਾਰੀ ਮੀਟਿੰਗਾਂ ਕਰਕੇ ਉਹਨਾਂ ਨੂੰ ਮਸਲੇ ਹੱਲ ਹੋਣ ਦਾ ਭਰੋਸਾ ਦਿੱਤਾ ਹੈ । ਮੁੱਖ ਮੰਤਰੀ ਇਨੀ ਦਿਨੀ ਜਲੰਧਰ ਵਿੱਚ ਹਨ ਇਸੇ ਕਰਕੇ ਪਾਰਟੀ ਦੀਆਂ ਸਰਗਰਮੀਆਂ ਦਾ ਕੇਂਦਰ ਵੀ ਜਲੰਧਰ ਬਣਿਆ ਹੋਇਆ ਹੈ। ਪਾਰਟੀ ਦੇ ਕਈ ਵੱਡੇ ਆਗੂ ਜਲੰਧਰ ਦੇ ਵਿੱਚ ਇਨੀ ਦਿਨੀ ਵਿਚਰਦੇ ਹੋਏ ਦਿਖਾਈ ਦਿੱਤੇ ਹਨ ,ਇਸ ਮੁਕਾਬਲੇ ਦੇ ਵਿੱਚ ਤਿੰਨ ਮੁੱਖ ਪਾਰਟੀਆਂ ਉਭਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਕਾਂਗਰਸ ਅਤੇ ਬੀਜੇਪੀ ਵੱਲੋਂ ਵੀ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਦੇ ਲਈ ਪੂਰੀ ਵਾਹ ਲਗਾਈ ਗਈ ਹੈ। ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਚੋਣ ਪ੍ਰਚਾਰ ਦੌਰਾਨ ਇਹ ਕਹਿੰਦੇ ਹੋਏ ਨਜ਼ਰ ਆਏ ਹਨ ਕਿ, ਮੁਕਾਬਲਾ ਸੱਚ ਤੇ ਝੂਠ ਦੇ ਵਿਚਕਾਰ ਦਾ ਹੈ ਉਹਨਾਂ ਕਿਹਾ ਕਿ ਉਹ ਸੱਚੇ ਹਨ ਅਤੇ ਸੱਚ ਦਾ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਚੋਣ ਪ੍ਰਚਾਰ ਵੇਲੇ ਉਹਨਾਂ ਆਮ ਆਦਮੀ ਪਾਰਟੀ ਦੇ ਉੱਪਰ ਅਪਰਾਧਿਕ ਪਿੱਠ ਭੂਮੀ ਵਾਲੇ ਲੋਕਾਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕਰਾਉਣ ਦੇ ਇਲਜ਼ਾਮ ਲਗਾਏ ਹਨ। ਇਸ ਮੌਕੇ ਸ਼ੀਤਲ ਅੰਗੂਰਾਲ ਨੇ ਦਾਅਵਾ ਕੀਤਾ ਕਿ, ਉਹ ਸੱਚੇ ਹਨ ਅਤੇ ਲੋਕ ਸੱਚ ਨੂੰ ਹੀ ਜਿਤਾਉਣਗੇ । ਉਧਰ ਦੂਜੇ ਪਾਸੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਹਲਕੇ ਦੇ ਵਿੱਚ ਜ਼ੋਰ ਸ਼ੋਰ ਦੇ ਨਾਲ ਪ੍ਰਚਾਰ ਕਰਦੇ ਹੋਏ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਦੇ ਚੋਣ ਪ੍ਰਚਾਰ ਦੇ ਵਿੱਚ ਵੀ ਵੱਡੀ ਗਿਣਤੀ ਦੇ ਵਿੱਚ ਲੋਕ ਸ਼ਮੂਲੀਅਤ ਕਰ ਰਹੇ ਹਨ। ਇਸ ਕਰਕੇ ਕਾਂਗਰਸ ਪਾਰਟੀ ਵੀ ਮੁਕਾਬਲੇ ਦੇ ਵਿੱਚ ਨਜ਼ਰ ਆ ਰਹੀ ਹੈ। ਲੋਕ ਸਭਾ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਦੇ ਨਾਲ ਜਿੱਤੇ ਸਨ। ਇਸ ਕਰਕੇ ਕਾਂਗਰਸ ਨੂੰ ਵੀ ਆਪਣੇ ਜਿੱਤਣ ਦਾ ਪੂਰਾ ਭਰੋਸਾ ਹੈ ਤੇ ਕਾਂਗਰਸ ਇਸ ਲੀਡ ਨੂੰ ਬਰਕਰਾਰ ਰੱਖਣਾ ਚਾਹੁੰਦੀ ਹੈ। ਉਧਰ ਸੀਐਮ ਭਗਵੰਤ ਮਾਨ ਇੱਕ ਤੋਂ ਬਾਅਦ ਇੱਕ ਲਗਾਤਾਰ ਜਲੰਧਰ ਪੱਛਮੀ ਹਲਕੇ ਦੇ ਆਗੂਆਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕਰਵਾ ਰਹੇ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦਾ ਆਧਾਰ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਭਗਵੰਤ ਮਾਨ ਪ੍ਰਚਾਰ ਦੇ ਇਸ ਆਖਰੀ ਦਿਨ ਵੀ ਪੂਰਾ ਲਾਹਾ ਲੈਣਾ ਚਾਹੁੰਦੇ ਹਨ ਅਤੇ ਲੋਕਾਂ ਨੂੰ ਆਪਣੇ ਹੱਕ ਦੇ ਵਿੱਚ ਕਰਕੇ ਇਹ ਸੀਟ ਜਿੱਤਣਾ ਚਾਹੁੰਦੇ ਹਨ। ਉਧਰੋਂ ਸ਼੍ਰੋਮਣੀ ਅਕਾਲੀ ਦਲ ਦਾ ਅਧਿਕਾਰਿਤ ਉਮੀਦਵਾਰ ਤਾਂ ਚੋਣ ਮੈਦਾਨ ਦੇ ਵਿੱਚ ਹੈ। ਪਰ ਪਾਰਟੀ ‘ਚ ਧੜੇਬੰਦੀ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੇ ਉਮੀਦਵਾਰ ਨੂੰ ਹਮਾਇਤ ਦਿੱਤੀ ਗਈ ਹੈ। ਜਲੰਧਰ ਪੱਛਮੀ ਦੀ ਇਹ ਸੀਟ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਜਿੱਤੇ ਚਰਨਜੀਤ ਸਿੰਘ ਚੰਨੀ ਦੇ ਵੱਕਾਰ ਦਾ ਵੀ ਸਵਾਲ ਬਣੀ ਹੋਈ ਹੈ। ਕਾਂਗਰਸ ਪਾਰਟੀ ਨੂੰ ਲੱਗਦਾ ਹੈ ਕਿ, ਕਾਂਗਰਸ ਨੂੰ ਵੱਡੀ ਲੀਡ ਮਿਲੀ ਸੀ। ਜਿਸਦਾ ਲਾਹਾ ਉਸਨੂੰ ਇਸ ਜਿਮਨੀ ਚੋਣ ਦੇ ਵਿੱਚ ਵੀ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਦੇ ਵਿੱਚ 181 ਪੋਲਿੰਗ ਸਟੇਸ਼ਨ ਹਨ ਇਹਨਾਂ ਚੋਣਾਂ ਦੌਰਾਨ 1.72 ਲੱਖ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ 10 ਜੁਲਾਈ ਨੂੰ ਸਵੇਰੇ 7 ਵਜੇ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਜੋ ਕਿ ਸ਼ਾਮ 6 ਵਜੇ ਤੱਕ ਚੱਲੇਗੀ। ਇਹਨਾਂ ਚੋਣਾਂ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਜਲੰਧਰ ਚੋਣ ਕਰਕੇ ਪੰਜਾਬ ਸਰਕਾਰ ਦਾ ਕੰਮ ਵੀ ਹੌਲੀ ਚਾਲ ਚੱਲ ਰਿਹਾ ਹੈ। ਪੰਜਾਬ ਸਰਕਾਰ ਦੇ ਵੱਡੇ ਮੰਤਰੀਆਂ ਅਤੇ ਮੁੱਖ ਮੰਤਰੀ ਦਾ ਧਿਆਨ ਵੀ ਇਸ ਵੇਲੇ ਚੋਣ ਦੇ ਵਿੱਚ ਕੇਂਦਰਿਤ ਹੈ। ਸਾਰੇ ਵੱਡੇ ਆਗੂਆਂ ਅਤੇ VVIP ਨੇ ਜਲੰਧਰ ਡੇਰੇ ਲਗਾਏ ਹੋਏ ਹਨ।

ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਸਿਰਫ ਜਲੰਧਰ ਵਿੱਚ ਹੀ ਜਿਮਨੀ ਚੋਣਾਂ ਨਹੀਂ ਹੋ ਰਹੀਆਂ,ਬਲਕਿ ਭਾਰਤੀ ਚੋਣ ਕਮਿਸ਼ਨ ਵੱਲੋਂ 10 ਜੁਲਾਈ ਨੂੰ ਦੇਸ਼ ਦੇ 7 ਰਾਜਾਂ ਦੇ ਵਿੱਚ 13 ਵਿਧਾਨ ਸਭਾ ਸੀਟਾਂ ਦੇ ਉੱਤੇ ਜਿਮਨੀ ਚੋਣਾਂ ਹੋ ਰਹੀਆਂ ਹਨ। ਬਿਹਾਰ ਦੀ ਇੱਕ ਸੀਟ ਤੇ ਚੋਣ ਹੋ ਰਹੀ ਹੈ,ਜਦਕਿ ਬੰਗਾਲ ਦੀਆਂ 4 ਸੀਟਾਂ ਤੇ ਜਿਮਨੀ ਚੋਣ ਹੋ ਰਹੀ ਹੈ। ਤਮਿਲਨਾਡੂ ਅਤੇ ਮੱਧ ਪ੍ਰਦੇਸ਼ ਦੀ 1-1 ਸੀਟ ਦੇ ਉੱਤੇ ਚੋਣ ਹੋ ਰਹੀ ਹੈ। ਜਦਕਿ ਉੱਤਰਾਖੰਡ ਦੇ ਵਿੱਚ 2 ਅਤੇ ਪੰਜਾਬ ਦੇ ਵਿੱਚ 1 ਵਿਧਾਨ ਸਭਾ ਸੀਟ ਤੇ ਜਿਮਨੀ ਚੋਣ ਹੋ ਰਹੀ ਹੈ। ਹਿਮਾਚਲ ਪ੍ਰਦੇਸ਼ ਦੇ ਵਿੱਚ ਵੀ 3 ਵਿਧਾਨ ਸਭਾ ਸੀਟਾਂ ਤੇ ਇਹ ਚੋਣਾਂ ਹੋ ਰਹੀਆਂ ਹਨ। ਇਹਨਾਂ ਜ਼ਿਮਨੀ ਚੋਣਾਂ ਦੇ ਸੰਬੰਧ ਦੇ ਵਿੱਚ 14 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਤਰੀਕ 21 ਜੂਨ ਸੀ, ਅਤੇ ਇਹਨਾਂ ਸਾਰੀਆਂ ਵਿਧਾਨ ਸਭਾ ਸੀਟਾਂ ਦੀ ਜਿਮਨੀ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। 7 ਰਾਜਾਂ ਦੇ ਵਿੱਚ ਹੋਣ ਜਾ ਰਹੀਆਂ ਇਨਾਂ ਜਿਮਨੀ ਚੋਣਾਂ ਦੇ ਵਿੱਚ ਚੋਣ ਪ੍ਰਚਾਰ ਅੱਜ ਬੰਦ ਹੋ ਰਿਹਾ ਹੈ। ਇਹਨਾਂ ਚੋਣਾਂ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਨਾ ਸਿਰਫ ਜਲੰਧਰ ਦੇ ਵਸਨੀਕਾਂ ਨੂੰ ਬਲਕਿ ਦੇਸ਼ ਭਰ ਦੇ ਵਿੱਚ ਲੋਕਾਂ ਨੂੰ ਇਹਨਾਂ ਜਿਮਨੀ ਚੋਣਾਂ ਦੇ ਨਤੀਜਿਆਂ ਦਾ ਇੰਤਜ਼ਾਰ ਰਹੇਗਾ।

Tags: Aam Aadmi PartyJalandhar West by electionPunjab PoliticsWEB PORTAL
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

Most Popular

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

by Navjot
3 weeks ago
0

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ  ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 