
ਨਵੀਂ ਦਿੱਲੀ, 6 ਸਤੰਬਰ – ਸੁਪਰੀਮ ਕੋਰਟ ਨੇ ਅੱਜ ਦੇਸ਼ ਵਿਚ ਸਮਲਿੰਗੀ ਰਿਸ਼ਤਿਆਂ ਸਬੰਧੀ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਧਾਰਾ 377 ਵਿਚ ਸਮਲਿੰਗੀ ਰਿਸ਼ਤੇ ਹੁਣ ਕੋਈ ਅਪਰਾਧ ਨਹੀਂ ਹਨ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਨੂੰ ਸਮਾਜ ਦੀ ਸੋਚ ਬਦਲਣ ਦੀ ਜ਼ਰੂਰਤ ਹੈ। ਦੂਸਰੇ ਪਾਸੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਮਾਜ ਦੇ ਕੁਝ ਲੋਕਾਂ ਨੇ ਸਵਾਗਤ ਕਰਦਿਆਂ ਜਸ਼ਨ ਵੀ ਮਨਾਏ।






















