
ਸ਼ਹੀਦ ਊਧਮ ਸਿੰਘ ਨਗਰ, 6 ਸਤੰਬਰ (ਪਰਮਜੀਤ ਸਿੰਘ) – ਉੱਤਰਾਖੰਡ ਦੇ ਸ਼ਹੀਦ ਊਧਮ ਸਿੰਘ ਨਗਰ ਦੇ ਪੰਤਨਗਰ ਵਿਖੇ 1000 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਹਵਾਈ ਅੱਡਾ ਬਣਨ ਜਾ ਰਿਹਾ ਹੈ। ਇਸ ਹਵਾਈ ਅੱਡੇ ਦੇ ਬਣ ਜਾਣ ਨਾਲ ਲੋਕਾਂ ਨੂੰ ਬੇਹੱਦ ਸਹੂਲਤ ਮਿਲੇਗੀ।
ਇਹ ਹਵਾਈ ਅੱਡਾ ਪੰਤਨਗਰ ਹਵਾਈ ਅੱਡੇ ਦਾ ਵਿਸਥਾਰ ਕਰਕੇ ਬਣਾਇਆ ਜਾ ਰਿਹਾ ਹੈ, ਜਿਥੇ ਯਾਤਰੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾਵੇਗੀ।























