• Latest
  • Trending
PUNJAB : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

PUNJAB : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

26 minutes ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

1 hour ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

1 hour ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

3 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

5 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

5 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

5 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

5 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

5 hours ago
Hindi News
English News
Friday, September 11, 2026
No Result
View All Result
27 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

July 16, 2024
in ਅੰਮ੍ਰਿਤਸਰ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
PUNJAB : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ(ਵਿਸ਼ਵ ਵਾਰਤਾ)PUNJAB -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ,  ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ। 
ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿੱਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇੱਕ ਕਤਲ ਕੇਸ ਵਿੱਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਐਫ.ਆਈ.ਆਰ. ਨੰ. 42 ਮਿਤੀ 15.07.2024 ਦਰਜ ਕੀਤੀ ਗਈ ਹੈ।
Tags: DGP punjabGaurav YadavPUNJABState Special Operation Cell (SSOC)
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

by Jaspreet Kaur
4 weeks ago
0

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ 1000 ਤੋਂ ਵੱਧ ਸੀ.ਸੀ.ਟੀ.ਵੀ. (CCTV) ਕੈਮਰਿਆਂ ਨਾਲ ਰੱਖੀ ਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 