• Latest
  • Trending
PUNJAB NEWS: ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

PUNJAB NEWS: ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

6 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

6 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

8 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

8 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

9 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

9 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

9 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

10 hours ago
Hindi News
English News
Wednesday, August 19, 2026
No Result
View All Result
26 °c
Chandigarh
29 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

228 ਪਿੰਡਾਂ ਨੇ ਨਸ਼ਿਆਂ ਖਿਲਾਫ ਪਾਏ ਪੰਚਾਇਤੀ ਮਤੇ-ਡਿਪਟੀ ਕਮਿਸ਼ਨਰ

July 21, 2024
in ਪੰਜਾਬ
PUNJAB NEWS: ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

PUNJAB NEWS: ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

-228 ਪਿੰਡਾਂ ਨੇ ਨਸ਼ਿਆਂ ਖਿਲਾਫ ਪਾਏ ਪੰਚਾਇਤੀ ਮਤੇ-ਡਿਪਟੀ ਕਮਿਸ਼ਨਰ
-ਕਿਹਾ, ਸਾਂਝੇ ਉਪਰਾਲਿਆਂ ਨਾਲ ਨਸ਼ੇ ਦਾ ਅੰਤ ਯਕੀਨੀ

ਫਾਜ਼ਿਲਕਾ, 21 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਨਾਲ ਫਾਜ਼ਿਲਕਾ ਬਦਲਣ ਲੱਗਿਆ ਹੈ। ਨਸ਼ਿਆਂ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਲੋਕ ਭਾਗੀਦਾਰੀ ਜੁੜਨ ਲੱਗੀ ਹੈ। ਜ਼ਿਲ੍ਹੇ ਵਿਚ 228 ਪਿੰਡਾਂ ਦੇ ਲੋਕਾਂ ਨੇ ਨਸ਼ਿਆਂ ਖਿਲਾਫ ਅਭਿਆਨ ਵਿਚ ਸਰਕਾਰ ਦਾ ਸਾਥ ਦੇਣ ਲਈ ਪੰਚਾਇਤੀ ਮਤੇ ਪਾਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਬਲਾਕ ਵਿਚ 85, ਅਰਨੀਵਾਲਾ ਵਿਚ 42, ਫਾਜ਼ਿਲਕਾ ਵਿਚ 25, ਜਲਾਲਾਬਾਦ ਵਿਚ 36 ਅਤੇ ਖੂਈਆਂ ਸਰਵਰ ਵਿਚ 40 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਕਾ ਕੇ ਨਸ਼ਿਆਂ ਖਿਲਾਫ ਲੜਨ ਦਾ ਅਹਿਦ ਲਿਆ ਹੈ। ਇੰਨ੍ਹਾਂ ਮਤਿਆਂ ਅਨੁਸਾਰ ਇੰਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਣ ਲਿਆ ਹੈ ਕਿ ਉਹ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣਗੇ ਅਤੇ ਅਜਿਹੇ ਕਿਸੇ ਮਾੜੇ ਅਨਸਰ ਦਾ ਸਾਥ ਨਹੀਂ ਦੇਣਗੇ। ਪਿੰਡ ਵਿਚ ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦਾ ਇਲਾਜ ਕਰਨ ਲਈ ਉਨ੍ਹਾਂ ਨੂੰ ਹਸਤਪਾਲ ਤੱਕ ਲੈ ਕੇ ਆਉਣਗੇ। ਡਿਪਟੀ ਕਮਿਸ਼ਨਰ ਆਖਦੇ ਹਨ ਕਿ ਇਹ ਲੋਕ ਚੇਤਨਾ ਵਿਚ ਪ੍ਰਸ਼ਾਸਨ ਦੇ ਕੰਮਾਂ ਪ੍ਰਤੀ ਵੱਧ ਰਹੇ ਵਿਸਵਾਸ਼ ਦਾ ਹੀ ਨਤੀਜਾ ਹੈ ਕਿ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਲਈ ਅੱਗੇ ਆਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕ ਪਾਸੇ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਤੇ ਸਿੰਕਜਾ ਕਸਿਆ ਜਾ ਰਿਹਾ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਲੋਕਾਂ ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਲੋਕਾਂ ਨੂੰ ਉਸਾਰੂ ਕਾਰਜਾਂ ਵਿਚ ਲਗਾਉਣ, ਉਨ੍ਹਾਂ ਦੇ ਰੋਜਗਾਰ ਦਾ ਪ੍ਰਬੰਧ ਕਰਨ ਅਤੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ। ਸਰਹੱਦੀ ਪਿੰਡਾਂ ਵਿਚ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਲਗਾ ਕੇ ਉਨ੍ਹਾਂ ਨੂੰ ਪਿੰਡ ਪੱਧਰ ਤੇ ਹੀ ਸਰਕਾਰੀ ਨਾਗਰਿਕ ਸੇਵਾਵਾਂ ਮੁਹਈਆ ਕਰਵਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਈ ਖੇਡ ਵਿਭਾਗ ਦੇ ਮਾਰਫ਼ਤ ਸਰਹੱਦੀ ਜ਼ਿਲ੍ਹੇ ਵਿਚ ਵੱਖ ਵੱਖ ਖੇਡਾਂ ਦੇ ਖੇਡ ਮੁਕਾਬਲੇ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਤੇ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਜਿਸ ਵਿਚ ਨੌਜਵਾਨ ਉਤਸਾਹ ਨਾਲ ਭਾਗ ਵੀ ਲੈ ਰਹੇ ਹਨ। ਜਦੋਂ ਕੋਈ ਬੋਰਡ ਪ੍ਰੀਖਿਆਵਾਂ ਆਦਿ ਨਾ ਹੋ ਰਹੀਆਂ ਹੋਣ ਤਾਂ ਇਹ ਖੇਡ ਮੁਕਾਬਲੇ ਹਰ ਸ਼ੁੱਕਰਵਾਰ ਨੂੰ ਕਰਵਾਏ ਜਾਂਦੇ ਹਨ।
ਇਸ ਤੋਂ ਬਿਨ੍ਹਾਂ ਸਰਹੱਦੀ ਪਿੰਡਾਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਪੁਲਿਸ ਤੇ ਪ੍ਰਸ਼ਾਸਨ ਦੇ ਸਿੱਧੇ ਸੰਪਰਕ ਵਿਚ ਰਹਿੰਦੀਆਂ ਹਨ ਅਤੇ ਪਿੰਡ ਦੀ ਹਰ ਇਕ ਹਲਚਲ ਦੀ ਸੂਚਨਾ ਪ੍ਰਸ਼ਾਸਨ ਨਾਲ ਸਾਂਝੀਆਂ ਕਰਦੀਆਂ ਹਨ। ਇਸ ਤਰਾਂ ਕਰਨ ਨਾਲ ਪ੍ਰਸ਼ਾਸਨ ਤੇ ਲੋਕਾਂ ਦੀ ਨੇੜਤਾ ਵਧੀ ਹੈ। ਇਸ ਤਰਾਂ ਦੀਆਂ ਕਮੇਟੀਆਂ ਨਾਲ 400 ਦੇ ਲਗਭਗ ਬੈਠਕਾਂ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਸਾਂਝੇ ਉਪਰਾਲਿਆਂ ਨਾਲ ਅਸੀਂ ਸਮਾਜ ਵਿੱਚੋਂ ਨਸ਼ੇ ਦਾ ਖਾਤਮਾ ਕਰ ਸਕਦੇ ਹਾਂ । ਉਹਨਾਂ ਨੇ ਆਖਿਆ ਕਿ ਸਕੂਲਾਂ ਵਿੱਚ ਬਡੀ ਪ੍ਰੋਗਰਾਮ ਰਾਹੀਂ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਸ ਮੌਕੇ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਤੋਂ ਪੀੜਿਤ ਹੋਵੇ ਤਾਂ ਉਹ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਤੋਂ ਮੁਫਤ ਇਲਾਜ ਕਰਵਾ ਸਕਦਾ ਹੈ। ਪਿੱਛਲੇ ਦਿਨੀ 5 ਦਰਜਨ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਨਸ਼ੇ ਛੱਡਣ ਲਈ ਹਸਤਪਾਲ ਲਿਆਂਦਾ ਗਿਆ ਹੈ।
ਬਾਕਸ ਲਈ ਪ੍ਰਸਤਾਵਿਤ
ਫਾਜ਼ਿਲਕਾ ਪੁਲਿਸ ਨੇ ਸ਼ੁਰੂ ਕੀਤਾ ਹੈ  ਮਿਸ਼ਨ ਨਿਸਚੈ
ਫਾਜਿਲ਼ਕਾ ਪੁਲਿਸ ਵੱਲੋਂ ਐਸ.ਐਸ.ਪੀ ਡਾ: ਪ੍ਰਗਿਆ ਜੈਨ ਦੀ ਅਗਵਾਈ ਵਿਚ ਮਿਸ਼ਨ ਨਿਸਚੈ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਇਕ ਪਾਸੇ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਲੋਕਾਂ ਨੂੰ ਦਬੋਚਿਆਂ ਜਾ ਰਿਹਾ ਹੈ, ਦੂਜੇ ਪਾਸੇ ਲੋਕਾਂ ਵਿਚ ਪੁਲਿਸ ਪ੍ਰਤੀ ਵਿਸਵਾਸ ਵਧਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਇਸ ਮਿਸ਼ਨ ਵਿਚ ਪੁਲਿਸ ਦੇ ਸਹਿਯੋਗੀ ਬਣਨ ਤਾਂ ਜੋ ਪਿੰਡਾਂ ਵਾਰਡਾਂ ਵਿਚ ਨਸ਼ਾ ਵੇਚਣ ਵਾਲਿਆਂ ਤੱਕ ਕਾਨੂੰਨ ਦੇ ਹੱਥ ਪਹੁੰਚ ਸਕਨ ਤੇ ਤੀਸਰਾ ਜੋ ਲੋਕ ਨਸ਼ੇ ਤੋਂ ਪੀੜਤ ਹਨ ਅਤੇ ਇਸਦੀ ਗਿਰਫਤ ਵਿਚ ਹਨ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਤੱਕ ਲਿਆਂਦਾ ਜਾਵੇ। ਬੀਐਸਐਫ ਤੋਂ ਵੀ ਇਸ ਮਿਸ਼ਨ ਵਿਚ ਸਹਿਯੋਗ ਮਿਲ ਰਿਹਾ ਹੈ।
ਬਾਕਸ ਲਈ ਪ੍ਰਸਤਾਵਿਤ
ਮਿਸ਼ਨ ਨਿਸ਼ਚੈ ਸ਼ੁਰੂ ਹੋਣ ਉਪਰੰਤ 334 ਨਸ਼ਾ ਤਸਕਰਾਂ ਖਿਲਾਫ ਪੁਲਿਸ ਵੱਲੋਂ ਕਾਰਵਾਈ
ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਨਿਸ਼ਚੈ ਸ਼ੁਰੂ ਹੋਣ ਤੋਂ ਬਾਅਦ 334 ਨਸ਼ਾ ਤਸਕਰਾਂ ਦੇ ਖਿਲਾਫ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਤਹਿਤ 3 ਕਿਲੋ 847 ਗ੍ਰਾਮ ਹੋਰੋਇਨ, 69 ਕਿਲੋ 540 ਗ੍ਰਾਮ ਅਫੀਮ, 76 ਕਿਲੋ 488 ਗ੍ਰਾਮ ਭੁੱਕੀ, 10090 ਨਸ਼ੀਲੀਆਂ ਗੋਲੀਆਂ ਅਤੇ 11,78,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Tags: BREAKING NEWSpunjab newsWEB PORTALWISHAVWARTA.INਫਾਜ਼ਿਲਕਾ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ

by Jaspreet Kaur
1 week ago
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਿੱਲੀ ਪਹੁੰਚੇ ਸੀਐੱਮ ਯੋਗੀ ਉੱਤਰ ਪ੍ਰਦੇਸ਼ , 8 ਅਗਸਤ 2026 (ਵਿਸ਼ਵ ਵਾਰਤਾ) – ਉੱਤਰ ਪ੍ਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 