• Latest
  • Trending
PUNJAB NEWS: ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

PUNJAB NEWS: ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 minutes ago
ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

ਨਾਗਾਲੈਂਡ ਵਿੱਚ ਆਈ.ਈ.ਡੀ. ਧਮਾਕਾ: ਅਸਾਮ ਰਾਈਫਲਜ਼ ਦਾ ਜਵਾਨ ਸ਼ਹੀਦ

15 minutes ago
IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

IND w vs ENG w: ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

1 hour ago
ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

ਰਾਮ ਮੰਦਰ ਦੇ CEO ਲਈ ਮੰਗੀਆਂ ਗਈਆਂ ਅਰਜ਼ੀਆਂ

2 hours ago
Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

4 hours ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

4 hours ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

5 hours ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

5 hours ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

5 hours ago
Hindi News
English News
Monday, July 13, 2026
No Result
View All Result
33 °c
Chandigarh
34 ° Tue
37 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

July 23, 2024
in ਪੰਜਾਬ

ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਕਰਕੇ ਭਾਜਪਾ, ਪੰਜਾਬ ਪ੍ਰਤੀ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ

ਐਮ.ਐਸ.ਪੀ. ‘ਤੇ ਸਾਧੀ ਚੁੱਪ, ਅੰਨਦਾਤਾ ਨਾਲ ਭੱਦਾ ਮਜ਼ਾਕ

ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ):- ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਇਸ ਬਜਟ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਬਦਲਾਖੋਰੀ ਵਾਲਾ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿਉਂ ਜੋ ਉਹ ਸੂਬੇ ਦੀਆਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਜਿੱਤਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮੋਦੀ ਸਰਕਾਰ ਦਾ ਵਿਸ਼ੇਸ਼ ਧਿਆਨ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣਾ ਹੈ।

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ ਪਰ ਇਸ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਸਰਹੱਦੀ ਸੂਬੇ ਨੂੰ ਅੱਖੋਂ ਪਰੋਖੇ ਕਰਦਿਆਂ ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਕੋਈ ਵੀ ਉਪਬੰਧ ਨਹੀਂ ਕੀਤਾ ਗਿਆ ਜਦ ਕਿ ਇਸ ਦੇ ਉਲਟ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਲਈ ਭਾਜਪਾ ਨੇ ਆਪਣੇ ਭਾਈਵਾਲ਼ ਪਾਰਟੀਆਂ ਟੀ.ਡੀ.ਪੀ. ਅਤੇ ਜੇ.ਡੀ (ਯੂ) ਪ੍ਰਸ਼ਾਸਤ ਸੂਬਿਆਂ ਆਂਧਰਾ ਪ੍ਰਦੇਸ਼ ਅਤੇ ਬਿਹਾਰ ਨੂੰ ਵਿਸ਼ੇਸ਼ ਸੌਗਾਤਾਂ ਦਿੱਤੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੀਤੇ ਦਿਨੀਂ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫ਼ੰਡਾਂ ਦੀ ਮੰਗ ਕੀਤੀ ਹੈ ਪਰ ਅੱਜ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਦਿਆਂ ਆਫ਼ਤ ਪ੍ਰਬੰਧਨ, ਫ਼ਸਲੀ ਵਿਭਿੰਨਤਾ, ਉਦਯੋਗ ਜਾਂ ਐਮ.ਐਸ.ਐਮ.ਈਜ਼ ਲਈ ਕੋਈ ਵੀ ਵਿਸ਼ੇਸ਼ ਗਰਾਂਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਬਜਟ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਦੁਹਰਾਏ ਜਾਂਦੇ ਆਪਣੇ ਨਾਅਰੇ “ਸਬਕਾ ਸਾਥ, ਸਬਕਾ ਵਿਕਾਸ” ਦੀ ਪੋਲ ਖੋਲ੍ਹਦਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਜਨਕ ਅਤੇ ਦਿਸ਼ਾਹੀਣ ਹੋਣ ਦੇ ਨਾਲ-ਨਾਲ ਭਾਰਤ ਦੇ ਆਮ ਲੋਕਾਂ ਖ਼ਾਸ ਤੌਰ ‘ਤੇ ਪੰਜਾਬ ਦੇ ਲੋਕਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਦੀ ਸਪੱਸ਼ਟ ਉਦਾਹਰਣ ਹੈ। ਸ੍ਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪ੍ਰਮੁੱਖ ਮੁੱਦਿਆਂ ਦੇ ਹੱਲ ਪ੍ਰਤੀ ਆਪਣੀ ਨਾਕਾਮੀ ਦਾ ਸਬੂਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿੱਚ ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਗ਼ਰੀਬਾਂ ਲਈ ਵੀ ਕੋਈ ਖ਼ਾਸ ਉਪਬੰਧ ਨਹੀਂ ਕੀਤਾ ਗਿਆ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਆਪਣੀ ਉਪਜ ਦੀ ਕਾਨੂੰਨੀ ਗਰੰਟੀ ਲਈ ਪ੍ਰਦਰਸ਼ਨ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਬਾਰੇ ਇਕ ਸ਼ਬਦ ਵੀ ਬੋਲਣ ਨੂੰ ਰਾਜ਼ੀ ਨਹੀਂ, ਸਗੋਂ ਇਸ ਦੇ ਉਲਟ ਕਿਸਾਨਾਂ ’ਤੇ ਹੋਰ ਬੋਝ ਪਾਉਣ ਲਈ ਖਾਦਾਂ ਦੀ ਸਬਸਿਡੀ ’ਚ ਵੀ ਕਟੌਤੀ ਕਰ ਦਿੱਤੀ ਗਈ ਹੈ, ਜੋ ਹੱਡ-ਭੰਨਵੀਂ ਮਿਹਨਤ ਕਰਨ ਵਾਲੇ ਸਾਡੇ ਕਿਸਾਨ ਵੀਰਾਂ ਨਾਲ ਭੱਦਾ ਮਜ਼ਾਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜ ਰਾਜਾਂ ਵਿੱਚ ਕਿਸਾਨ ਕ੍ਰੈਡਿਟ ਕਾਰਡਾਂ ਬਾਰੇ ਖੋਖਲੇ ਵਾਅਦੇ ਕਰ ਰਹੀ ਹੈ ਅਤੇ ਸਪੱਸ਼ਟ ਤੌਰ ’ਤੇ ਇਹ ਦੱਸਣ ਤੋਂ ਬਚ ਰਹੀ ਹੈ ਕਿ ਕਿਹੜੇ ਰਾਜਾਂ ਨੂੰ ਇਸ ਦਾ ਲਾਭ ਹੋਵੇਗਾ ਜਾਂ ਉਧਾਰੀ ਦੀਆਂ ਸੀਮਾਵਾਂ (ਕ੍ਰੈਡਿਟ ਲਿਮਟ) ਕੀ ਹੋਣਗੀਆਂ? ਉਨ੍ਹਾਂ ਕਿਹਾ ਕਿ ਅਸਪੱਸ਼ਟਤਾ ਕਾਰਨ ਕਿਸਾਨ ਆਪਣੇ ਭਵਿੱਖ ਬਾਰੇ ਫ਼ਿਕਰਮੰਦ ਤੇ ਦੁਚਿੱਤੀ ਵਿੱਚ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰ ਸਾਲ ਨੌਜਵਾਨਾਂ ਨੂੰ ਦੋ ਕਰੋੜ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ ਪਰ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਵਿਵਾਦਪੂਰਣ ਅਗਨੀਵੀਰ ਸਕੀਮ ਨੂੰ ਖ਼ਤਮ ਕਰਨ ਅਤੇ ਫ਼ੌਜ ਦੀ ਰਵਾਇਤੀ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਨ ਦੀ ਬਜਾਏ, ਸਰਕਾਰ ਉਨ੍ਹਾਂ ਨੌਜਵਾਨਾਂ (ਅਗਨੀਵੀਰਾਂ) ਦੀ ਦੁਰਦਸ਼ਾ ’ਤੇ ਟਾਲਾ ਵੱਟੀ ਬੈਠੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਜਟ ਦੀ ਅਸਫ਼ਲਤਾ ਦੇ ਸਪੱਸ਼ਟ ਸੰਕੇਤ ਇਸ ਗੱਲ ਤੋਂ ਵੀ ਮਿਲ ਜਾਂਦੇ ਹਨ ਕਿ ਬਜਟ ਐਲਾਨੇ ਜਾਣ ਤੋਂ ਬਾਅਦ ਹੀ ਸਟਾਕ ਮਾਰਕੀਟ ਵਿੱਚ ਗਿਰਾਵਟ ਆਈ, ਜੋ ਜਨਤਾ ਵਿੱਚ ਵੱਡੀ ਪੱਧਰ ‘ਤੇ ਬੇਭਰੋਸਗੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਵਿਆਪਕ, ਦੂਰਅੰਦੇਸ਼ੀ ਵਾਲਾ ਦ੍ਰਿਸ਼ਟੀਕੋਣ ਅਪਣਾਉਣ ਦੀ ਥਾਂ ਸਰਕਾਰ ਦਾ ਆਰਜ਼ੀ ਤੇ ਅਸਥਾਈ ਸੁਧਾਰਾਂ ਵੱਲ ਰੁਖ਼ ਕਰਨ ਵਾਲਾ ਇਹ ਰੁਝਾਨ ਬਹੁਤ ਚਿੰਤਾਜਨਕ ਹੈ।

Tags: BREAKING NEWSLATEST PUNJABI NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ

by Jaspreet Kaur
July 13, 2026
0

Punjab Governor ਦੀ ਮਨਜ਼ੂਰੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਲਾਗੂ - ਹੁਣ ਨਹੀਂ ਹੋਵੇਗੀ ਸਕੂਲ ਫੀਸਾਂ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

by Jaspreet Kaur
July 13, 2026
0

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ 'ਚ ਖੁਦ ਨੂੰ ਲਾਈ ਅੱਗ ਇਲਾਜ ਦੌਰਾਨ ਹੋਈ ਮੌਤ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ): ਮਾਨਸਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 