• Latest
  • Trending
PUNJAB : ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ – ਰਾਜਪਾਲ ਬਨਵਾਰੀ ਲਾਲ ਪੁਰੋਹਿਤ

PUNJAB : ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ – ਰਾਜਪਾਲ ਬਨਵਾਰੀ ਲਾਲ ਪੁਰੋਹਿਤ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

22 minutes ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

28 minutes ago
National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

35 minutes ago
Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

43 minutes ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

51 minutes ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

11 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

11 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

12 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

13 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

13 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ – ਰਾਜਪਾਲ ਬਨਵਾਰੀ ਲਾਲ ਪੁਰੋਹਿਤ

July 25, 2024
in Politics, ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB : ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ – ਰਾਜਪਾਲ ਬਨਵਾਰੀ ਲਾਲ ਪੁਰੋਹਿਤ

PUNJAB : ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ – ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਹਰੇਕ ਡਰੋਨ ਦੀ ਬਰਾਮਦਗੀ ਉੱਤੇ ਦਿੱਤਾ ਜਾਵੇਗਾ ਇਕ ਲੱਖ ਰੁਪਏ ਦਾ ਇਨਾਮ- ਡੀਜੀਪੀ

ਅੰਮ੍ਰਿਤਸਰ ,25 ਜੁਲਾਈ (ਵਿਸ਼ਵ ਵਾਰਤਾ)PUNJAB-ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕੇ ਦੀਆਂ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਐਲਾਨ ਕੀਤਾ ਕਿ ਇੱਕ ਸਾਲ ਦੇ ਅੰਦਰ ਅੰਦਰ ਪੂਰੀ ਭਾਰਤ ਪਾਕ ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ , ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਬੁੱਧਵਾਰ ਨੂੰ ਪਿੰਡ ਧਨੋਏ ਅਤੇ ਉਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਲ ਵਿੱਚ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਵੀ ਐਲ ਡੀ ਸੀ ਮੈਂਬਰਾਂ ਨਾਲ ਮੀਟਿੰਗ ਕਰਦੇ ਸ੍ਰੀ ਪ੍ਰੋਹਿਤ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਅਪਣਾਈ ਹਮਲਾਵਰ ਨੀਤੀ ਲਈ ਕੇਂਦਰੀ ਅਤੇ ਸੂਬਾ ਏਜੰਸੀਆਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਿਵਲ, ਪੁਲਿਸ ਅਤੇ ਕੇਂਦਰੀ ਏਜੰਸੀਆਂ ਮਿਲ ਕੇ ਕੰਮ ਕਰ ਰਹੀਆਂ ਹਨ ਉਸਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਉਨਾਂ ਇਹ ਵੀ ਐਲਾਨ ਕੀਤਾ ਕਿ ਭਾਰਤ ਪਾਕ ਸਰਹੱਦ ਨਾਲ ਲੱਗਦੇ ਛੇ ਜ਼ਿਲਿਆਂ ਵਿੱਚ ਚੰਗਾ ਕੰਮ ਕਰਨ ਵਾਲੀਆਂ ਕਮੇਟੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ , ਜਿਨਾਂ ਵਿੱਚ ਪਹਿਲਾ ਇਨਾਮ 3 ਲੱਖ ਰੁਪਏ, ਦੂਸਰਾ ਇਨਾਮ 2 ਲੱਖ ਰੁਪਏ ਤੇ ਤੀਸਰਾ ਇਨਾਮ ਇਕ ਲੱਖ ਰੁਪਏ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਵਿਚ ਨਸ਼ਿਆਂ ਦੇ ਖਾਤਮੇ ਲਈ ਹਰ ਜ਼ਿਲ੍ਹੇ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ ਅਤੇ ਜਿਲ੍ਹੇ ਪੱਧਰ ਦੀ ਮੀਟਿੰਗ ਹਰ ਸਾਲ ਬੁਲਾ ਕੇ ਕਮੇਟੀ ਮੈਂਬਰਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨਾਂ ਨਸ਼ੇ ਦੇ ਅਦਾਲਤੀ ਕੇਸਾਂ ਨਜਿੱਠਣ ਲਈ ਵਕੀਲਾਂ ਦਾ ਵਿਸ਼ੇਸ਼ ਪੈਨਲ ਗਠਿੱਤ ਕਰਨ ਅਤੇ ਦੋਸ਼ੀ ਵਿਅਕਤੀ ਨੂੰ ਸਜਾ ਸੁਣਾਏ ਜਾਣ ਤੇ ਤੁਰੰਤ ਉਸਦੀ ਜਾਇਦਾਦ ਜਬ਼ਤ ਕਰਨ ਦੀ ਹਦਾਇਤ ਵੀ ਕੀਤੀ। ਉਨਾਂ ਕਿਹਾ ਕਿ ਨਸ਼ੇ ਦੇ ਸਮੱਗਲਰਾਂ ਨਾਲ ਰਤੀ ਭਰ ਵੀ ਤਰਸ ਨਾ ਕੀਤਾ ਜਾਵੇ, ਬਲਿਕ ਕੁਚਲਣ ਦੀ ਨੀਤੀ ਅਪਣਾਈ ਜਾਵੇ।

ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਵੀ ਐਲ ਡੀ ਸੀ ਮੈਂਬਰਾਂ ਨੂੰ ਅਸਲਾ ਲਾਇਸੰਸ ਲੋੜ ਅਨੁਸਾਰ ਜਾਰੀ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਉਹਨਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇ ਤਾਂ ਜੋ ਲੋਕ ਅੱਗੇ ਆ ਕੇ ਇਸ ਤਸਕਰਾਂ ਵਿਰੁੱਧ ਕੰਮ ਕਰਨ । ਉਹਨਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਬਾਰਡਰ ਏਰੀਏ ਦੇ ਪੁਲਿਸ ਸਟੇਸ਼ਨ ਨੂੰ ਮਜਬੂਤ ਕੀਤਾ ਜਾਵੇਗਾ।

ਉਹਨਾਂ ਨੇ ਕਿਹਾ ਕਿ ਪਾਕਿਸਤਾਨ ਕਿਉਂਕਿ ਸਿੱਧੇ ਤੌਰ ਉਤੇ ਭਾਰਤ ਨਾਲ ਲੜਨ ਦੀ ਸਮਰੱਥਾ ਨਹੀਂ ਰੱਖਦਾ ਇਸ ਲਈ ਇਹ ਨਸ਼ਾ ਤਸਕਰੀ ਉਸ ਦੁਆਰਾ ਲੜੀ ਜਾ ਰਹੀ ਲੜਾਈ ਹੈ ,ਜਿਸ ਵਿੱਚ ਦੁਸ਼ਮਣ ਨੂੰ ਹਰਾਉਣ ਲਈ ਸਰਹੱਦੀ ਖੇਤਰ ਦੇ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ। ਉਹਨਾਂ ਨੇ ਸਰਹੱਦ ਉੱਤੇ ਬੈਠੇ ਪਿੰਡਾਂ ਦੇ ਲੋਕਾਂ ਦੀ ਬਹਾਦਰੀ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਸਹਿਯੋਗ ਹਮੇਸ਼ਾ ਦੁਸ਼ਮਣ ਨੂੰ ਪਛਾੜਨ ਵਿੱਚ ਕਾਰਗਰ ਸਾਬਤ ਹੋਇਆ ਹੈ ਅਤੇ ਅੱਜ ਵੀ ਨਸ਼ੇ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਪੁਲਿਸ ਨੂੰ ਵੱਡੀ ਲੋੜ ਹੈ । ਉਹਨਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਨਸ਼ੇ ਵਿਰੁੱਧ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਤੁਹਾਡਾ ਸਾਥ ਦੇਣ ਲਈ ਆਉਂਦੇ ਰਹਿਣਗੇ ਬਸ਼ਰਤੇ ਕਿ ਤੁਸੀਂ ਇਸ ਤਸਕਰੀ ਵਿਰੁੱਧ ਡਟੇ ਰਹੋ। ਇਸ ਤੋਂ ਪਹਿਲਾਂ ਉਨਾਂ ਨੇ ਧਨੋਏ ਕਲਾਂ ਵਿਖੇ ਸ਼ਹੀਦਾਂ ਦੀ ਯਾਦਗਾਰ ਉੱਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਬੀ.ਐਸ.ਐਫ. ਪੋਸਟ ਵਿਖੇ ‘ਇੱਕ ਪੇੜ ਮਾਂ ਕੇ ਨਾਮ’ ਦੀ ਸ਼ੁਰੂਆਤ ਕਰਦੇ ਇਕ ਪੌਦਾ ਵੀ ਲਗਾਇਆ।

ਇਸ ਮੌਕੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਸਰਹੱਦ ਪਾਰ ਤੋਂ ਆਉਂਦੇ ਡਰੋਨ ਨੂੰ ਫੜਾਉਣ ਵਿੱਚ ਪੁਲਿਸ ਦੀ ਮਦਦ ਕਰੇਗਾ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਜੋ ਵੀ ਡਰੋਨ ਲੋਕਾਂ ਨੇ ਫੜਾਏ ਹਨ ਉਹਨਾਂ ਦਾ ਵੀ ਇਨਾਮ ਉਹਨਾਂ ਨੂੰ ਮਿਲੇਗਾ ਅਤੇ ਭਵਿੱਖ ਵਿੱਚ ਵੀ ਇਹ ਇਨਾਮ ਦਿੱਤਾ ਜਾਵੇਗਾ। ਉਹਨਾਂ ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਿੰਨ ਪਿੰਡਾਂ ਧਨੋਏ , ਮੋਦੋ ਕੇ ਅਤੇ ਅਟੱਲਗੜ੍ਹ ਦੀਆਂ ਯੂਥ ਕਲੱਬਾਂ ਨੂੰ 3.5 ਲੱਖ ਰੁਪਏ ਦੀ ਗਰਾਂਟ ਦਿੱਤੀ ।

ਇਸ ਮੌਕੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ, ਵਧੀਕ ਪ੍ਰਮੁੱਖ ਸਕੱਤਰ ਸ਼੍ਰੀ ਕੇ ਸ਼ਿਵਾ ਪ੍ਰਸ਼ਾਦ , ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਪ੍ਰਭਾਰੀ ਸੈਕਟਰੀ ਸ਼੍ਰੀ ਕਮਲ ਕਿਸ਼ੋਰ ਯਾਦਵ, ਪੁਲਿਸ ਕਮਿਸ਼ਨਰ ਸ੍ਰੀ ਰਣਜੀਤ ਸਿੰਘ, ਡੀਆਈਜੀ ਸ੍ਰੀ ਰਾਕੇਸ਼ ਕੌਸ਼ਲ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਤੇ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਅਸ਼ਵਨੀ ਕਪੂਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: amritsarAnti-drone technologyGovernor Banwari Lal PurohitPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

by Ranjit Singh
August 28, 2026
0

International: ਨੇਪਾਲ 'ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ - 290 ਭਾਰਤੀ ਵੀ ਲਾਪਤਾ,...

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

by Ranjit Singh
August 28, 2026
0

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਬੰਨ੍ਹਣਗੀਆਂ ਰੱਖੜੀਆਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਅੱਜ ਦੇਸ਼...

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

by Ranjit Singh
August 28, 2026
0

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ 'ਤੇ ਅੱਜ ਫਿਰ ਹੋਵੇਗੀ ‘ਟੂ-ਟੂ...’ - ਖਾਤਿਆਂ 'ਚ ਆਵੇਗੀ ਸਤਿਕਾਰ ਰਾਸ਼ੀ ਬਾਬਾ ਬਕਾਲਾ, 28 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

Most Popular

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

by Ranjit Singh
2 weeks ago
0

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ... - ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਨਾਕਾਬੰਦੀ ਆਖਰਕਾਰ ਸੱਤ ਘੰਟਿਆਂ ਬਾਅਦ ਖੁੱਲ੍ਹੀ ਅੰਬਾਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 