• Latest
  • Trending
PUNJAB NEWS: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

PUNJAB NEWS: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

2 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

July 26, 2024
in ਪੰਜਾਬ

ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਦਾ ਪਰਦਾਫਾਸ਼

ਇਸ ਤੋਂ ਇਲਾਵਾ, ਜਾਅਲੀ ਬਿੱਲ ਬਣਾਉਣ ਲਈ ਹੋਰਨਾਂ ਦੇ ਨਾਂ ‘ਤੇ 68 ਫਰਮਾਂ ਚਲਾਉਣ ਦੇ ਮਾਮਲੇ ‘ਚ 5 ਗ੍ਰਿਫਤਾਰ, 11 ਨਾਮਜ਼ਦ

ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ, ਜਦਕਿ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ, 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ ‘ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ।

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ ‘ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਉਕਤ ਫਰਮ ਵੱਲੋਂ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਫਰਮਾਂ ਤੋਂ ਉਕਤ ਫਰਮ ਨੇ ਸੋਨਾ ਖਰੀਦਿਆ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਹੋ ਚੁੱਕੀ ਸੀ ਅਤੇ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ।

ਸੋਨੇ ਦੇ ਲੈਣ-ਦੇਣ ਵਿੱਚ ਇਸੇ ਤਰ੍ਹਾਂ ਦੀ ਹੇਰਾਫੇਰੀ ਕਰਨ ਵਾਲੀ ਲੁਧਿਆਣਾ ਸਥਿਤ ਫਰਮ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਕਤ ਫਰਮ ਵੱਲੋਂ 424 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਨਾਲ ਸੋਨੇ ਦੀ ਵਿਕਰੀ-ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਉਕਤ ਫਰਮ ਨੇ ਜਿਨ੍ਹਾਂ ਦੋ ਫਰਮਾਂ ਤੋਂ ਸੋਨੇ ਦੀ ਖਰੀਦਦਾਰੀ ਦਿਖਾਈ ਹੈ, ਦੀ ਰਜਿਸਟ੍ਰੇਸ਼ਨ ਰੱਦ ਹੋ ਚੁੱਕੀ ਹੈ ਅਤੇ ਇਸ ਮਾਮਲੇ ਵਿੱਚ ਵੀ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ।

ਇਸ ਤੋਂ ਇਲਾਵਾ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵਿੱਚੋਂ 11 ਫਰਮਾਂ ਪੰਜਾਬ ਨਾਲ, 86 ਫਰਮਾਂ ਹੋਰਨਾਂ ਸੂਬਿਆਂ ਨਾਲ ਅਤੇ 206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਕੋਲ ਰਜਿਸਟਰਡ 217 ਫਰਮਾਂ ਕੋਲ 89.7 ਕਰੋੜ ਰੁਪਏ ਦਾ ਆਈਟੀਸੀ ਬਕਾਇਆ ਸੀ ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 707 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਦਾਅਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਸਾਰੀਆਂ 11 ਫਰਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਜਾਂ ਮੁਅੱਤਲ ਕਰ ਦਿੱਤੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ, ਜਦਕਿ ਬਾਕੀ 206 ਫਰਮਾਂ ਦੀ ਸੂਚੀ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵਿਅਕਤੀਆਂ ਦੇ ਨਾਵਾਂ ’ਤੇ ਰਜਿਸਟਰੇਸ਼ਨ ਕਰਵਾ ਕੇ ਫਰਜ਼ੀ ਬਿਲਿੰਗ ਕਰਨ ਵਾਲੀਆਂ 68 ਫਰਮਾਂ ਦੇ ਮਾਮਲੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 5 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ਼ ਕਰਵਾਈ ਗਈ ਹੈ ਅਤੇ 11 ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 533 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਪਾਈ ਗਈ ਹੈ, ਜਿਸ ਕਾਰਨ ਕਰੀਬ 100 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਕਲੇਮ ਹੈ।

ਸੂਬੇ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਟੈਕਸ ਵਿਭਾਗ ਸੂਬੇ ਵਿੱਚ ਜੀ.ਐਸ.ਟੀ. ਰਜਿਸਟ੍ਰੇਸ਼ਨ ਨੂੰ ‘ਆਧਾਰ’ਅਧਾਰਤ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਦੂਜਿਆਂ ਦੇ ਨਾਂ ‘ਤੇ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.), ਅਤੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਆਦਿ ਦੀ ਸਥਾਪਨਾ ਵਰਗੀਆਂ ਪਹਿਲਕਦਮੀਆਂ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੀ.ਐੱਸ.ਟੀ. ਕੁਲੈਕਸ਼ਨ ਵਿੱਚ 13 ਫੀਸਦੀ ਤੋਂ ਵੱਧ ਵਿਕਾਸ ਦਰ ਨੂੰ ਯਕੀਨੀ ਬਣਾਉਣ ਵਿੱਚ ਸਫਲ ਹੋਈ ਹੈ, ਜਦਕਿ ਪਿਛਲੀ ਸਰਕਾਰ ਦੌਰਾਨ ਇਹ ਸਿਰਫ 6 ਫੀਸਦੀ ਤੱਕ ਸੀਮਤ ਸੀ।

ਇਸ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਜਾਇੰਟ ਕਮਿਸ਼ਨਰ (ਕਰ) ਜਸਕਰਨ ਸਿੰਘ ਬਰਾੜ ਵੀ ਮੌਜੂਦ ਸਨ।

Tags: BREAKING NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

by Ranjit Singh
3 weeks ago
0

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 