• Latest
  • Trending
PUNJAB NEWS: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

PUNJAB NEWS: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

2 years ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

July 27, 2024
in ਪੰਜਾਬ
PUNJAB NEWS: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

PUNJAB NEWS: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਇਸ ਪ੍ਰਾਜੈਕਟ ਦਾ ਬਣਾਇਆ ਸੀ ਵਿਚਾਰ
ਪੰਥ ਦੇ ਨਾਂ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹੇ ਮੁੱਦਿਆਂ ਦੀ ਪਰਵਾਹ ਨਹੀਂ ਕੀਤੀ
ਸੂਬੇ ਦੇ ਪਾਣੀਆਂ ‘ਤੇ ਰਾਇਲਟੀ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਲਈ ਹਰਸਿਮਰਤ ਦੀ ਆਲੋਚਨਾ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ’ ਪੁੱਟੀ ਜਾ ਰਹੀ ਹੈ।

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ ‘ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।

ਪਿਛਲੇ ਹੁਕਮਰਾਨਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ ‘ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ।

Tags: BREAKING NEWSPUNJABPUNJAB CMpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

Most Popular

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Navjot
4 weeks ago
0

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 