• Latest
  • Trending
Latest News : ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

Latest News : ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

2 years ago
‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

44 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

2 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

2 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

2 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

3 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

4 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

4 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

4 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

4 hours ago
Hindi News
English News
Tuesday, May 12, 2026
No Result
View All Result
31 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

August 16, 2024
in ਖਬਰਾਂ, ਪੰਜਾਬ
Latest News : ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

Latest News : ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ ਸ਼ਾਮਲ ਸੀ : ਐਸਐਸਪੀ ਖੱਖ

ਜਲੰਧਰ/ਚੰਡੀਗੜ੍ਹ, 16 ਅਗਸਤ(ਵਿਸ਼ਵ ਵਾਰਤਾ)Latest News-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਇੱਕ ਚੀਨ ਦਾ ਬਣਿਆ 7.65 ਐਮਐਮ ਗਲਾਕ, ਦੋ .30 ਬੋਰ ਦਾ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨਾਂ ਸਮੇਤ ਉਨ੍ਹਾਂ ਦੇ ਦੋ ਵਾਹਨ ਮਹਿੰਦਰਾ ਐਕਸਯੂਵੀ (ਪੀਬੀ-09-3039) ਅਤੇ ਬ੍ਰੇਜ਼ਾ (PB-09-ਈਪੀ-7100) ਵੀ ਜ਼ਬਤ ਕੀਤੇ ਹਨ, ਜਿੰਨਾ ਦੀ ਵਰਤੋਂ ਅਪਰਾਧ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿਰੋਹ ਦੇ ਸਰਗਨਾ ਆਸਰਤ ਕੰਠ ਉਰਫ਼ ਸਾਬੀ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਅਮਨ ਉਰਫ਼ ਅੰਡਾ , ਜੋ ਇਸ ਸਮੇਂ ਜਰਮਨੀ ਵਿੱਚ ਰਹਿੰਦਾ ਹੈ, ਵੱਲੋਂ ਸਪਲਾਈ ਕੀਤੇ ਗਏ ਸਨ। ਇਹ ਹਥਿਆਰ ਬਟਾਲਾ ਵਾਸੀ ਸੰਜੂ ਉਰਫ ਸਾਹਿਲ ਕੁਮਾਰ ਜ਼ਰੀਏ ਸਪਲਾਈ ਕੀਤੇ ਗਏ ਸਨ, ਜੋ ਇਸ ਸਮੇਂ ਜੇਲ੍ਹ ਵਿੱਚ ਹੈ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਨਾਲ ਜੁੜੇ ਹੋਏ ਹਨ।

ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀ ਦੋ ਵਾਹਨਾਂ, ਇੱਕ ਮਹਿੰਦਰਾ ਐਕਸਯੂਵੀ ਅਤੇ ਮਾਰੂਤੀ ਬਰੇਜ਼ਾ ਵਿੱਚ ਜਾ ਰਹੇ ਹਨ ਅਤੇ ਭੱਜਣ ਦੀ ਫ਼ਿਰਾਕ ਵਿੱਚ ਹਨ।

ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਥਾਣਾ ਭੋਗਪੁਰ ਦੇ ਮੁੱਖ ਅਫਸਰ ਸਿਕੰਦਰ ਸਿੰਘ ਨੇ ਪਿੰਡ ਲਹਿਰਾ ਨੇੜੇ ਨਾਕਾ ਲਗਾਇਆ ਅਤੇ ਉਨ੍ਹਾਂ ਦੀ ਬਰੇਜ਼ਾ ਗੱਡੀ ਨੂੰ ਰੋਕਣ ਵਿੱਚ ਕਾਮਯਾਬ ਹੋ ਗਏ, ਜਿਸ ਦੇ ਨਤੀਜੇ ਵਜੋਂ ਸਾਬੀ ਅਤੇ ਕੋਮਲ ਬਾਜਵਾ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

ਹਾਲਾਂਕਿ, ਮਹਿੰਦਰਾ ਐਕਸਯੂਵੀ ਚਲਾ ਰਹੇ ਵਿਅਕਤੀ ਨਾਕਾਬੰਦੀ ਨੂੰ ਤੋੜ ਕੇ ਫਰਾਰ ਹੋ ਗਏ, ਜਿਨ੍ਹਾਂ ਦਾ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਗੋਰਾ ਅਤੇ ਜੁਨੇਜਾ ਨੂੰ ਮਕਸੂਦਾ ਦੇ ਜੀਂਦਾ ਰੋਡ ‘ਤੇ ਕਾਬੂ ਕਰ ਲਿਆ ਅਤੇ ਪੰਜਵਾਂ ਦੋਸ਼ੀ ਸਾਜਨਦੀਪ ਉਰਫ਼ ਲੋਡਾ ਭੱਜਣ ਵਿੱਚ ਕਾਮਯਾਬ ਹੋ ਗਿਆ।

ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਇਹ ਗਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਇੱਕ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ, ਜਿੱਥੇ ਇਹਨਾਂ ਨੇ ਇੱਕ ਵਿਰੋਧੀ ਗਿਰੋਹ ਦਾ ਮੈਂਬਰ, ਯੁੱਧਵੀਰ ਉਰਫ਼ ਯੋਧਾ, ਮਾਰਿਆ ਸੀ ਅਤੇ ਇੱਕ ਹੋਰ, ਰਾਹੁਲ ਦਾਤਰ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਐਸਐਸਪੀ ਖੱਖ ਨੇ ਐਸਪੀ ਸਪੈਸ਼ਲ ਬਰਾਂਚ ਜਲੰਧਰ (ਡੀ) ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀਐਸਪੀ ਆਦਮਪੁਰ ਸਬ-ਡਵੀਜ਼ਨ ਸੁਮਿਤ ਸੂਦ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਹੈ।

ਦੱਸਣਯੋਗ ਹੈ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਇਸ ਗਿਰੋਹ ਦੀਆਂ ਕਾਰਵਾਈਆਂ ਅਤੇ ਕੌਮਾਂਤਰੀ ਸਬੰਧਾਂ ਬਾਰੇ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਰਿਮਾਂਡ ਦੀ ਮੰਗ ਕਰੇਗੀ।

Tags: GANGSTER JAGGU BHAGWANPURIA GANGlatest newsPUNJAB POLICESSP HPS KHAKH
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Most Popular

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

by Ranjit Singh
3 weeks ago
0

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਚੰਡੀਗੜ੍ਹ, 22 ਅਪ੍ਰੈਲ 2026 – ਪੰਜਾਬ ਅਤੇ ਹਰਿਆਣਾ ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 