• Latest
  • Trending
PUNJAB NEWS: ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

PUNJAB NEWS: ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

2 years ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

1 hour ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

2 hours ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

2 hours ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

3 hours ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

4 hours ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

5 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

5 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

6 hours ago
Hindi News
English News
Tuesday, September 15, 2026
No Result
View All Result
28 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਖਿਡਾਰੀਆਂ ਨੇ ਆਪਣੀ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾਃ ਮੁੱਖ ਮੰਤਰੀ

August 18, 2024
in ਪੰਜਾਬ
PUNJAB NEWS: ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

PUNJAB NEWS: ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

* ਖਿਡਾਰੀਆਂ ਨੇ ਆਪਣੀ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾਃ ਮੁੱਖ ਮੰਤਰੀ
* ਭਾਰਤੀ ਹਾਕੀ ਨੂੰ ਸੁਰਜੀਤੀ ਦੇ ਰਾਹ ਪੈਂਦਿਆਂ ਵੇਖ ਕੇ ਖ਼ੁਸ਼ੀ ਹੋਈ
* ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ
* ਮੈਚਾਂ ਦੌਰਾਨ ਖਿਡਾਰੀਆਂ ਦੇ ਤਜਰਬਿਆਂ ਬਾਰੇ ਪੁੱਛੇ ਸਵਾਲ

ਚੰਡੀਗੜ੍ਹ, 18 ਅਗਸਤ:-(ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ ‘ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਗ਼ਮਾ ਜਿੱਤਣਾ ਹਰ ਦੇਸ਼ ਵਾਸੀ ਲਈ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ ਅਤੇ ਸਭ ਤੋਂ ਚੰਗੀ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਨੇ ਅੱਗੇ ਵਧ ਕੇ ਟੀਮ ਦੀ ਅਗਵਾਈ ਕੀਤੀ, ਜਿਸ ਨਾਲ ਟੀਮ ਜਿੱਤ ਵੱਲ ਸੇਧਿਤ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰਸ਼ਿਪ ਕਾਬਲੀਅਤ ਬੇਮਿਸਾਲ ਸੀ, ਜਿਸ ਕਾਰਨ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਮਨ ਨੇ ਇਕੱਲੇ ਨੇ ਓਲੰਪਿਕ ਵਿੱਚ 10 ਗੋਲ ਕੀਤੇ ਹਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸੂਬਾ ਸਰਕਾਰ ਅੱਜ ਇਨ੍ਹਾਂ ਹੀਰਿਆਂ ਨੂੰ ਸਨਮਾਨਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਇਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਕੀਰਤੀਮਾਨ ਦੀ ਸ਼ਲਾਘਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਸੁਰਜੀਤੀ ਦੇ ਰਾਹ ‘ਤੇ ਹੈ ਅਤੇ ਪੰਜਾਬ ਨਵੰਬਰ ਮਹੀਨੇ ਵਿੱਚ ਹਾਕੀ ਦੀਆਂ ਚਾਰ ਵਿਸ਼ਵ ਪੱਧਰੀ ਟੀਮਾਂ ਵਿਚਕਾਰ ਲੀਗ ਟੂਰਨਾਮੈਂਟ ਕਰਵਾਉਣ ਲਈ ਵਿਚਾਰ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਾਹਿਲਪੁਰ ਖੇਤਰ ਵਿੱਚ ਫੁੱਟਬਾਲ, ਸੰਗਰੂਰ ਵਿੱਚ ਬਾਕਸਿੰਗ, ਜਲੰਧਰ ਵਿੱਚ ਹਾਕੀ, ਲੁਧਿਆਣਾ ਵਿੱਚ ਅਥਲੈਟਿਕਸ ਅਤੇ ਹੋਰ ਖੇਡ ਕਲੱਸਟਰਾਂ ਦਾ ਵਿਕਾਸ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਤਗ਼ਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦੇਣ ਤੋਂ ਇਲਾਵਾ ਸੂਬਾ ਸਰਕਾਰ ਉਨ੍ਹਾਂ ਨੂੰ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਨੌਕਰੀਆਂ ਵਿੱਚ ਤਰੱਕੀਆਂ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਇਕ ਵਿਲੱਖਣ ਭੂਮਿਕਾ ਨਿਭਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਓਲੰਪਿਕ ਮੈਚਾਂ ਦੌਰਾਨ ਮੈਦਾਨ ਵਿੱਚ ਉਨ੍ਹਾਂ ਦੇ ਤਜਰਬਿਆਂ ਬਾਰੇ ਖਿਡਾਰੀਆਂ ਨਾਲ ਸਵਾਲ-ਜਵਾਬ ਵੀ ਕੀਤੇ। ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਹੋਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਮੈਚਾਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਸ਼ਾਨਦਾਰ ਖੇਡ ਭਾਵਨਾ ਦੀ ਸ਼ਲਾਘਾ ਕੀਤੀ, ਜਿਸ ਸਦਕਾ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੇਡ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮੁੱਚਾ ਦੇਸ਼ ਇਨ੍ਹਾਂ ਸਾਰੇ ਖਿਡਾਰੀਆਂ ਦਾ ਰਿਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਪ੍ਰਾਪਤੀ ਨੂੰ ਬਿਆਨ ਕਰਨ ਲਈ ਸ਼ਬਦ ਵੀ ਥੋੜ੍ਹੇ ਪੈ ਜਾਂਦੇ ਹਨ। ਉਨ੍ਹਾਂ ਨੇ ਟੀਮ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸੂਬੇ ਦੀ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ ਤਾਂ ਕਿ ਸਾਡੇ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ।

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ ਸੂਬੇ ਵਿੱਚ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਵਿੱਚ ਹੋਰ ਮਦਦ ਕਰੇਗਾ।

ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੇ ਵੀ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਵਾਅਦਾ ਵੀ ਕੀਤਾ ਕਿ ਅਗਲੀ ਵਾਰ ਓਲੰਪਿਕ ਵਿੱਚ ਤਗ਼ਮੇ ਦਾ ਰੰਗ ਬਦਲੇਗਾ। ਮਨਦੀਪ ਸਿੰਘ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਅਗਲੀ ਵਾਰ ਸੂਬੇ ਦੇ ਓਲੰਪਿਕ ਦਲ ਵਿਚ ਪੰਜਾਬ ਦੇ ਖਿਡਾਰੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਵੇਗਾ।

ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।

Tags: PUNJAB CM
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

by Jaspreet Kaur
September 15, 2026
0

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ  ਟੀਮ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

by Jaspreet Kaur
September 15, 2026
0

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ ​ਅੰਮ੍ਰਿਤਸਰ, 15...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

by Jaspreet Kaur
September 15, 2026
0

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ! - 2,000 ਰੁਪਏ ਤੋਂ ਵੱਧ ਦੇ ਭੁਗਤਾਨਾਂ 'ਤੇ ਲੱਗੇਗਾ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
1 day ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 