• Latest
  • Trending
Latest Punjab News: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

Latest Punjab News: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

2 years ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

19 minutes ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

25 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

27 minutes ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

2 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

2 hours ago
Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

3 hours ago
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

3 hours ago
US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

4 hours ago
ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

4 hours ago
ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

4 hours ago
WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

4 hours ago
ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

4 hours ago
Hindi News
English News
Sunday, September 13, 2026
No Result
View All Result
30 °c
Chandigarh
28 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

August 21, 2024
in ਪੰਜਾਬ

— ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਬਰਾਮਦ ਕੀਤੀ; ਧੋਖਾਧੜੀ ਨਾਲ ਜੁਟਾਈ ਰਾਸ਼ੀ ਚੋਂ 5.22 ਲੱਖ ਰੁਪਏ ਕੀਤੇ ਫਰੀਜ਼

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤੇ ਮੁਲਜ਼ਮਾਂ ਚੋਂ ਦੋ ਵਿਅਕਤੀ ਫਲਿੱਪਕਾਰਟ ਦੇ ਕਰਮਚਾਰੀ ਸਨ, ਜਿਨ੍ਹਾਂ ਨੇ ਕਮਿਸ਼ਨ ਲਈ ਆਪਣੇ ਬੈਂਕ ਖਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਕਿਰਾਏ ’ਤੇ ਦਿੱਤੇ ਸਨ: ਏ.ਡੀ.ਜੀ.ਪੀ ਵੀ. ਨੀਰਜਾ

– ਪਿਛਲੇ ਦੋ ਮਹੀਨਿਆਂ ਵਿੱਚ, ਰਾਜ ਭਰ ਦੇ ਸਾਈਬਰ ਕ੍ਰਾਈਮ ਪੁਲਿਸ ਥਾਣਿਆਂ ਵਿੱਚ 100 ਕੇਸ ਦਰਜ ਕੀਤੇ

Latest Punjab News: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਤਿੰਨ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਡਵੀਜਨ ਵੀ. ਨੀਰਜਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੋਵਨ ਸਾਹਾ, ਅਭਿਸ਼ੇਕ ਕੁਮਾਰ ਸਿੰਘ ਅਤੇ ਪਰਵੀਨ ਕੁਮਾਰ ਰਾਏ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੂੰ 49.60 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਕੰਪਨੀ ਦੇ ਅਕਾਊਂਟੈਂਟ ਨੂੰ ਮਾਲਕ, ਜੋ ਮੋਹਾਲੀ ਅਧਾਰਤ ਰੀਅਲਟਰ ਹੈ, ਦੀ ਡਿਸਪਲੇਅ ਪਿਕਚਰ ਦੀ ਵਰਤੋਂ ਕਰਕੇ ਇੱਕ ਵਟਸਐਪ ਮੈਸੇਜ ਭੇਜਿਆ ਸੀ। ਕਿਉਂਕਿ ਉਸ ਵਕਤ ਕੰਪਨੀ ਦਾ ਮਾਲਕ ਕਿਸੇ ਮੀਟਿੰਗ ਵਿੱਚ ਸੀ ਇਸ ਲਈ ਸੰਦੇਸ਼ ਦੀ ਸੱਚਾਈ ਦੀ ਪੁਸ਼ਟੀ ਨਹੀਂ ਹੋ ਸਕਦੀ ਸੀ । ਜਿਸ ਕਰਕੇ ਕਰਮਚਾਰੀ ਨੇ ਇਹ ਮੰਨ ਲਿਆ ਕਿ ਸੰਦੇਸ਼ ਕੰਪਨੀ ਦੇ ਮਾਲਕ ਦਾ ਹੀ ਹੈ ਅਤੇ ਉਸਨੇ ਧੋਖੇਬਾਜ਼ ਵੱਲੋਂ ਦਿੱਤੇ ਬੈਂਕ ਖਾਤੇ ਵਿੱਚ ਪੈਸੇ ਟਰਾਂਸਫਰ ਕਰ ਦਿੱਤੇ।

ਏਡੀਜੀਪੀ ਵੀ. ਨੀਰਜਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਫਲਿੱਪਕਾਰਟ ਦੇ ਕਰਮਚਾਰੀ ਹਨ, ਜਿਨ੍ਹਾਂ ਨੇ ਕਮਿਸ਼ਨ ਲਈ ਆਪਣੇ ਬੈਂਕ ਖਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਕਿਰਾਏ ’ਤੇ ਦਿੱਤੇ ਹੋਏ ਸਨ।

ਉਨ੍ਹਾਂ ਦੱਸਿਆ ,“ ਮੁਹੰਮਦ ਦਿਲੋਵਰ ਗਾਜ਼ੀ ਵਜੋਂ ਪਛਾਣੇ ਗਏ ਇੱਕ ਹੋਰ ਅਹਿਮ ਸ਼ੱਕੀ ਵਿਅਕਤੀ ਦਾ ਵੀ ਪਤਾ ਲਗਾਇਆ ਗਿਆ ਸੀ, ਪਰ ਡਿੱਗਣ ਕਾਰਨ ਉਸਦੇ ਸੱਟਾਂ ਵੱਜੀਆਂ ਸਨ ਅਤੇ ਉਹ ਸਫ਼ਰ ਕਰਨ ਦੀ ਸਥਿਤੀ ਵਿੱਚ ਨਹੀਂ ਸੀ। ਗਾਜ਼ੀ ਬਾਅਦ ਵਿੱਚ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸਨੇ ਗਿਰੋਹ ਦੇ ਹੋਰ ਮੈਂਬਰਾਂ ਦੇ ਨਾਵਾਂ ਬਾਰੇ ਖੁਲਾਸਾ ਕੀਤਾ।”’’

ਏਡੀਜੀਪੀ ਨੇ ਦੱਸਿਆ ਕਿ ਹੈਲਪਲਾਈਨ 1930 ਟੀਮ ਦੇ ਯਤਨਾਂ ਸਦਕਾ 44 ਵੱਖ-ਵੱਖ ਬੈਂਕ ਖਾਤਿਆਂ ਵਿੱਚ ਤੀਜੀ ਤੋਂ ਨੌਵੀਂ ਪਰਤ ਤੱਕ 5,22,700 ਰੁਪਏ ਦੀ ਰਕਮ ਫਰੀਜ਼ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਇਸ ਮਾਮਲੇ ਵਿਚ ਸਾਈਬਰ ਅਪਰਾਧੀਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਐਸ.ਪੀ. ਸਟੇਟ ਸਾਈਬਰ ਕ੍ਰਾਈਮ ਡਵੀਜਨ ਜਸ਼ਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਦੀ ਸੂਚਨਾ 12 ਘੰਟੇ ਬਾਅਦ ਸਟੇਟ ਸਾਈਬਰ ਕ੍ਰਾਈਮ ਨੂੰ ਦਿੱਤੀ ਗਈ ਸੀ ਅਤੇ ਐਨ.ਸੀ.ਆਰ. ਪੋਰਟਲ ’ਤੇ ਰਿਪੋਰਟ ਕਰਨ ਉਪਰੰਤ, ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਮੋਹਾਲੀ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਸਾਈਬਰ ਧੋਖੇਬਾਜ਼ਾਂ ਵੱਲੋਂ ਵਰਤੇ ਜਾਂਦੇ ਵਟਸਐਪ ਅਕਾਊਂਟ, ਬੈਂਕ ਖਾਤਿਆਂ ਅਤੇ ਮੋਬਾਈਲ ਨੰਬਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਸੀ, ਜਿਸ ਦੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪਹਿਲੀ ਅਤੇ ਦੂਜੀ ਪਰਤ ਵਿੱਚ ਰਕਮ ਪੱਛਮੀ ਬੰਗਾਲ ਦੇ ਬੈਂਕ ਖਾਤਾ ਧਾਰਕਾਂ ਨੂੰ ਟਰਾਂਸਫਰ ਕੀਤੀ ਗਈ ਸੀ।

ਐਸ.ਪੀ. ਗਿੱਲ ਨੇ ਦੱਸਿਆ ਕਿ ਇਸ ਉਪਰੰਤ, ਜੁਆਇੰਟ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਟੀਮ (ਜੇਸੀਸੀਟੀ) ਪੱਛਮੀ ਬੰਗਾਲ ਨਾਲ ਤਾਲਮੇਲ ਕਰਨ ਲਈ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੀ ਮਦਦ ਮੰਗੀ ਗਈ ਅਤੇ ਇੰਸਪੈਕਟਰ ਗਗਨ ਪ੍ਰੀਤ ਸਿੰਘ ਅਤੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਵਾਲੀ ਪੁਲਿਸ ਟੀਮ ਤੁਰੰਤ ਕੋਲਕਾਤਾ ਲਈ ਰਵਾਨਾ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਮਲਟੀਪਲ ਓਪਨ ਸੋਰਸ ਇੰਟੈਲੀਜੈਂਸ (ਓਐਸਆਈਐਨਟੀ) ਤਕਨੀਕਾਂ ਦੀ ਮਦਦ ਅਤੇ ਬੈਂਕ ਦੇ ਨੋਡਲ ਅਫਸਰਾਂ ਦੀ ਮਦਦ ਨਾਲ, ਪਹਿਲੀ ਅਤੇ ਦੂਜੀ ਪਰਤ ਵਿੱਚ ਦੋਸ਼ੀ ਵਿਅਕਤੀਆਂ ਦੇ ਟਿਕਾਣਿਆਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਧੋਖਾਧੜੀ ਕਰਨ ਵਾਲਿਆਂ ਨੇ 9 ਪਰਤਾਂ ਵਿੱਚ 150 ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਸੀ ਅਤੇ ਇਨ੍ਹਾਂ ਵਿੱਚੋਂ 44 ਖਾਤਿਆਂ ਵਿੱਚ ਪਈ ਰਕਮ ਨੂੰ ਫਰੀਜ਼ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਐਫ.ਆਈ.ਆਰ. ਨੰ. 21 ਮਿਤੀ 01/08/2024 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318, 319 ਅਤੇ 61 ਅਤੇ ਆਈ.ਟੀ. ਐਕਟ ਦੀਆਂ ਧਾਰਾਵਾਂ 66-ਸੀ ਅਤੇ 66-ਡੀ ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਈਬਰ ਕ੍ਰਾਈਮ ਡਵੀਜ਼ਨ ਵੱਲੋਂ ਦੂਜੇ ਸੂਬਿਆਂ ਦੇ ਸਾਈਬਰ ਅਪਰਾਧੀਆਂ ਨੂੰ ਫੜਨ ਲਈ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ। ਪਿਛਲੇ ਦੋ ਮਹੀਨਿਆਂ ਦੌਰਾਨ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਦੇ ਸਾਈਬਰ ਕ੍ਰਾਈਮ ਥਾਣਿਆਂ ਵਿੱਚ 100 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਸਾਈਬਰ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਦੇ 23.46 ਕਰੋੜ ਰੁਪਏ ਦੀ ਰਕਮ ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੀ ਗਈ ਹੈ।

ਡੱਬੀ: ਆਨਲਾਈਨ ਸੇਵਾਵਾਂ ਦੀ ਵਰਤੋਂ ਕਰਦੇ ਸਮੇਂ ਨਾਗਰਿਕਾਂ ਵੱਲੋਂ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ:
1. ਕੋਈ ਵੀ ਲੈਣ-ਦੇਣ ਕਰਨ ਤੋਂ ਪਹਿਲਾਂ ਹਮੇਸ਼ਾ ਸੋਸ਼ਲ ਮੀਡੀਆ ਅਕਾਊਂਟਾਂ ਦੇ ਅਸਲ ਉਪਭੋਗਤਾਵਾਂ ਦੀ ਪੁਸ਼ਟੀ ਕਰੋ
2. ਹਮੇਸ਼ਾ ਖਾਤਾ ਧਾਰਕਾਂ ਦੀ ਤਸਦੀਕ ਕਰੋ ਜਿਸ ਦੇ ਖਾਤੇ ਵਿੱਚ ਰਕਮ ਜਮ੍ਹਾਂ ਕੀਤੀ ਜਾਣੀ ਹੈ
3. ਵੱਧ ਰਿਟਰਨ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ
4. ਅਣਜਾਣ ਸਰੋਤਾਂ ਤੋਂ ਆਏ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ
5. ਕਿਸੇ ਵੀ ਐਪਲੀਕੇਸ਼ਨ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਸਬੰਧੀ ਵੇਰਵੇ ਸਾਂਝੇ ਨਾ ਕਰੋ
6. ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ
7. ਹਰੇਕ ਖਾਤੇ ਲਈ ਅਲੱਗ ਪਾਸਵਰਡ ਰੱਖੋ ਅਤੇ ਇਸਨੂੰ ਅਕਸਰ ਬਦਲਦੇ ਰਹੋ
8. ਸਭ ਤੋਂ ਮਹੱਤਵਪੂਰਨ, ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਣ ਦੀ ਸੂਰਤ ਵਿੱਚ ਤੁਰੰਤ ਹੈਲਪਲਾਈਨ 1930 ਜਾਂ
www.cybercrime.gov.in ’ਤੇ ਰਿਪੋਰਟ ਕਰੋ ਤਾਂ ਜੋ ਪੈਸੇ ਨੂੰ ਸਾਈਬਰ ਧੋਖੇਬਾਜ਼ਾਂ ਕੋਲ ਜਾਣ ਤੋਂ ਬਚਾਇਆ ਜਾ ਸਕੇ।

Tags: BREAKING NEWSLatest Punjab news in PunjabiPUNJABpunjab newsPUNJAB POLICEWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

by Navjot
September 13, 2026
0

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ...

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

by Navjot
September 13, 2026
0

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ    ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ...

Most Popular

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
3 weeks ago
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 