• Latest
  • Trending
Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

2 years ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

10 minutes ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

6 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

7 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

7 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

8 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

8 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

8 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

10 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

10 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

11 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਡੀਜੀਪੀ ਗੌਰਵ ਯਾਦਵ ਨੇ ਇਸ ਬੇਮਿਸਾਲ ਅੰਤਰਰਾਸ਼ਟਰੀ ਕਾਰਵਾਈ ਨੂੰ ਅੰਜਾਮ ਦੇਣ ਲਈ ਏਜੀਟੀਐਫ ਪੰਜਾਬ ਦੀ ਕੀਤੀ ਸ਼ਲਾਘਾ

August 22, 2024
in ਪੰਜਾਬ
Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

Latest Punjab News: ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ
– ਡੀਜੀਪੀ ਗੌਰਵ ਯਾਦਵ ਨੇ ਇਸ ਬੇਮਿਸਾਲ ਅੰਤਰਰਾਸ਼ਟਰੀ ਕਾਰਵਾਈ ਨੂੰ ਅੰਜਾਮ ਦੇਣ ਲਈ ਏਜੀਟੀਐਫ ਪੰਜਾਬ ਦੀ ਕੀਤੀ ਸ਼ਲਾਘਾ
– ਇਸ ਸਹਿਯੋਗ ਲਈ ਹਾਂਗਕਾਂਗ ਦੇ ਅਧਿਕਾਰੀਆਂ, ਸੀਬੀਆਈ, ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਕੀਤਾ ਧੰਨਵਾਦ

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ ਭਾਰਤ ਵਾਪਸ ਲਿਆਂਦਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਪਲੇਟਫਾਰਮ (ਪਹਿਲਾਂ ਟਵਿੱਟਰ) ਉੱਤੇ ਪੋਸਟ ਰਾਹੀਂ ਦੱਸਿਆ, “ਪੰਜਾਬ ਪੁਲਿਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ, ਨਿਆਂ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਸਾਜ਼ਿਸ਼ਕਰਤਾ ਰੋਮੀ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਉਹ #ISI ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ((#KLF) ਦੇ ਹੋਰ ਫਰਾਰ ਕੈਦੀਆਂ ਸਮੇਤ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਸੀ।”
ਡੀਜੀਪੀ ਨੇ ਟਵੀਟ ਵਿੱਚ ਅੱਗੇ ਲਿਖਿਆ, “ਅਸੀਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਹਾਂਗਕਾਂਗ ਦੇ ਅਧਿਕਾਰੀਆਂ, ਸੀਬੀਆਈ, ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ।”
ਜ਼ਿਕਰਯੋਗ ਹੈ ਕਿ ਭਗੌੜੇ ਰਮਨਜੀਤ ਸਿੰਘ ਉਰਫ਼ ਰੋਮੀ ਨੇ 27 ਨਵੰਬਰ 2016 ਨੂੰ ਸਵੇਰੇ 9 ਵਜੇ ਦੇ ਕਰੀਬ ਵਾਪਰੇ ਨਾਭਾ ਜੇਲ੍ਹ ਬ੍ਰੇਕ ‘ਚ ਅਹਿਮ ਭੂਮਿਕਾ ਨਿਭਾਈ ਸੀ। ਇਸ ਕਾਂਡ ‘ਚ ਗੈਂਗਸਟਰਾਂ ਨੇ ਪੁਲਿਸ ਦੀ ਵਰਦੀ ਪਾ ਕੇ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਘੁਸਪੈਠ ਕਰਕੇ 6 ਖਤਰਨਾਕ ਕੈਦੀਆਂ/ਗੈਂਗਸਟਰਾਂ ਨੂੰ ਫ਼ਰਾਰ ਕਰਵਾਇਆ ਸੀ। ਇਹਨਾਂ ਗੈਂਗਸਟਰਾਂ ਵਿੱਚ ਹਰਮਿੰਦਰ ਸਿੰਘ ਉਰਫ ਮਿੰਟੂ, ਗੁਰਪ੍ਰੀਤ ਸਿੰਘ ਸੇਖੋਂ, ਅਮਨਦੀਪ ਸਿੰਘ ਢੋਟੀਆਂ, ਕੁਲਪ੍ਰੀਤ ਸਿੰਘ ਉਰਫ ਨੀਟਾ ਦਿਓਲ, ਕਸ਼ਮੀਰ ਸਿੰਘ ਉਰਫ ਗਲਵੱਡੀ ਅਤੇ ਗੈਂਗਸਟਰ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਹਨਾਂ ਵਿੱਚੋਂ ਵਿੱਕੀ ਗੌਂਡਰ ਨੂੰ ਬਾਅਦ ਵਿੱਚ ਪੰਜਾਬ ਪੁਲਿਸ ਨੇ 26 ਜਨਵਰੀ 2018 ਨੂੰ ਰਾਜਸਥਾਨ ਵਿਖੇ ਮਾਰ ਮੁਕਾਇਆ ਸੀ, ਜਦਕਿ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਰੋਮੀ, ਜੋ ਸ਼ੇਰਾ ਖੁੱਬਣ/ਵਿੱਕੀ ਗੌਂਡਰ ਗੈਂਗ ਦਾ ਮੁੱਖ ਮੈਂਬਰ ਹੈ, ਨੇ ਨਾਭਾ ਜੇਲ੍ਹ ਬ੍ਰੇਕ ਨੂੰ ਅੰਜਾਮ ਦੇਣ ਲਈ ਗੈਂਗ ਮੈਂਬਰਾਂ ਨੂੰ ਵਿੱਤੀ ਸਹਾਇਤਾ, ਹਥਿਆਰ ਅਤੇ ਜੇਲ੍ਹ ‘ਚ ਅੰਦਰ ਜਾਣ ਲਈ ਜਾਅਲੀ ਆਈਡੀ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਵਿੱਚੋਂ ਫਰਾਰ ਹੋਏ ਕੈਦੀਆਂ ਨੂੰ ਸੁਰੱਖਿਅਤ ਘਰ ਅਤੇ ਛੁਪਣਗਾਹਾਂ ਵੀ ਮੁਹੱਈਆ ਕਰਵਾਈਆਂ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਅਤੇ ਅਪਰੇਸ਼ਨਾਂ ਰਾਹੀਂ ਨਾਭਾ ਜੇਲ੍ਹ ਬ੍ਰੇਕ ਦੇ ਕੁੱਲ 26 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚਾਰਜਸ਼ੀਟ ਕੀਤਾ ਗਿਆ ਸੀ, ਜਦੋਂ ਕਿ ਰਮਨਜੀਤ ਸਿੰਘ ਉਰਫ਼ ਰੋਮੀ, ਜੋ ਕਿ ਵਿਦੇਸ਼ੀ ਹੈਂਡਲਰ ਸੀ, ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਰਮਨਜੀਤ, ਜੋ ਕਿ ਆਈਐਸਆਈ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਵੀ ਸੀ, ਜੇਲ੍ਹ ਬਰੇਕ ਦਾ ਮਾਸਟਰਮਾਈਂਡ ਸੀ।
ਡੀਜੀਪੀ ਨੇ ਕਿਹਾ ਕਿ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਸਾਡੀ ਨਿਰੰਤਰ ਕੋਸ਼ਿਸ਼ ਨੇ ਰੋਮੀ ਦੇ ਖਿਲਾਫ ਲੁੱਕ ਆਉਟ ਸਰਕੂਲਰ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ। ਉਸਦੀ ਹਵਾਲਗੀ ਲੈਣ ਸਬੰਧੀ ਪ੍ਰਕਿਰਿਆ 2018 ਵਿੱਚ ਵਿਸ਼ੇਸ਼ ਪ੍ਰਸ਼ਾਸਨਿਕ ਖੇਤਰ ਹਾਂਗਕਾਂਗ ਨਾਲ ਆਪਸੀ ਕਾਨੂੰਨੀ ਸਹਾਇਤਾ ਸੰਧੀ ਤਹਿਤ ਕੀਤੀ ਗਈ ਸੀ ਅਤੇ ਇਸ ਕੇਸ ਨੂੰ ਨਿਆਂ ਵਿਭਾਗ ਅਤੇ ਮਾਨਯੋਗ ਹਾਂਗਕਾਂਗ ਅਦਾਲਤ ਵਿੱਚ ਠੋਸ ਢੰਗ ਨਾਲ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਹਾਂਗਕਾਂਗ ਦੇ ਮਾਨਯੋਗ ਮੁੱਖ ਕਾਰਜਕਾਰੀ ਅਧਿਕਾਰੀ ਵੱਲੋਂ 6 ਅਗਸਤ, 2024 ਨੂੰ ਰੋਮੀ ਦੇ ਆਤਮ ਸਮਰਪਣ ਸਬੰਧੀ ਆਦੇਸ਼ ਜਾਰੀ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀ ਸਮੁੱਚੀ ਟੀਮ ਦੇ ਸਖ਼ਤ ਯਤਨਾਂ ਦੀ ਪ੍ਰਸ਼ੰਸਾ ਕੀਤੀ ਜਿਸ ਤਹਿਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (ਐਮਈਏ) ਦੇ ਸਹਿਯੋਗ ਨਾਲ ਇੱਕ ਬੇਮਿਸਾਲ ਅੰਤਰਰਾਸ਼ਟਰੀ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਨੇਪੜੇ ਚਾੜ੍ਹ ਕੇ ਪੰਜਾਬ ਪੁਲਿਸ ਦੀ ਦ੍ਰਿੜਤਾ ਅਤੇ ਯੋਗਤਾ ਨੂੰ ਦਰਸਾਇਆ ਹੈ।

Tags: BREAKING NEWSdgplatest newslatest news of punjabLatest Punjab newsPUNJABPUNJAB POLICEtop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

by Jaspreet Kaur
4 weeks ago
0

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ - ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 