• Latest
  • Trending
Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

28 minutes ago
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

45 minutes ago
Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

1 hour ago
Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

2 hours ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

2 hours ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

3 hours ago
Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

4 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

4 hours ago
ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

5 hours ago
Hindi News
English News
Thursday, May 28, 2026
No Result
View All Result
39 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

September 3, 2024
in Punjab-Chandigarh, ਖਬਰਾਂ, ਪੰਜਾਬ
Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

  • ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ
  • ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ
  • 31 ਜੁਲਾਈ, 2024 ਤੱਕ 500 ਗਜ਼ ਤੱਕ ਦੇ ਖਰੀਦੇ ਪਲਾਟ ਲਈ ਹੁਣ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ
  • ਸੋਧ ਦਾ ਮਕਸਦ ਆਮ ਲੋਕਾਂ ਦੇ ਪਲਾਟ ਰੈਗੂਲਰ ਕਰਨਾ ਨਾ ਕਿ ਗੈਰ-ਕਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨਾ
  • ਮੁੱਖ ਮੰਤਰੀ ਵੱਲੋਂ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਦੌਰਾਨ ਗੈਰ-ਕਨੂੰਨੀ ਕਲੋਨੀਆਂ ਦੀ ਪੁਸ਼ਤਪਨਾਹੀ ਕਰਨ ਲਈ ਵਿਰੋਧੀ ਆਗੂਆਂ ਦੀ ਸਖ਼ਤ ਅਲੋਚਨਾ

ਗੈਰ-ਕਨੂੰਨੀ ਕਲੋਨੀਆਂ ਕੱਟਣ ਵਾਲਿਆਂ ਨੂੰ 25 ਲੱਖ ਤੋਂ 5 ਕਰੋੜ ਤੱਕ ਹੋਵੇਗਾ ਜੁਰਮਾਨਾ

ਸੋਧ ਮੁਤਾਬਕ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੂੰ ਇਕ ਸਾਲ ਦੀ ਬਜਾਏ 10 ਸਾਲ ਤੱਕ ਦੀ ਸਜ਼ਾ ਦੀ ਵਿਵਸਥਾ

Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)Punjab News:- ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।

VIDEO: https://x.com/BhagwantMann/status/1830935809576353849?t=0VryGBIgagrLiYiyPLNk_A&s=19

ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ। ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ਼ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ।

Punjab News: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸ਼ਕਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਰੰਗਦਾਰ ਅਸ਼ਟਾਮ ਪੇਪਰ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋਵੇਗਾ ਕਿ ਜ਼ਮੀਨ ਦੀ ਵਰਤੋਂ ਸਿਰਫ਼ ਉਸ ਮਕਸਦ ਲਈ ਹੀ ਕੀਤੀ ਜਾਵੇ, ਜਿਸ ਲਈ ਨਿਵੇਸ਼ਕਾਂ ਨੇ ਪ੍ਰਵਾਨਗੀਆਂ ਮੰਗੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਾਜਾਇਜ਼ ਕਾਲੋਨੀਆਂ ਵਿੱਚ ਵਾਧਾ ਹੋਇਆ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨੂੰ ਗਲਤੀ ਨਾਲ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਵਿੱਚ ਘਿਰ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਨੂੰ ਪਨਾਹ ਦੇਣ ਵਾਲੇ ਆਗੂਆਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਦਰਵਾਜ਼ਾ ਦਿਖਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਗੂ ਆਪਣੇ ਕੀਤੇ ਮਾੜੇ ਕੰਮਾਂ ਦੀ ਮੁਆਫ਼ੀ ਮੰਗ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੀ ਗ਼ਲਤੀ ਕੀਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਹੁਣ ਆਪਣੇ ਕੀਤੇ ਦੀ ਮਾਫ਼ੀ ਮੰਗ ਰਹੇ ਹਨ ਪਰ ਇਨ੍ਹਾਂ ਨੂੰ ਇਕ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਤਾਂ ਮੁਆਫ਼ੀ ਮੰਗੀ ਜਾ ਸਕਦੀ ਹੈ ਪਰ ਗੁਨਾਹ ਮੁਆਫ਼ ਨਹੀਂ ਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਘਿਨਾਉਣੇ ਅਪਰਾਧ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

Also read: ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ

Tags: Breaking news in PunjabiChandigarhchandigarh newsLatest Chandigarh newslatest news of punjabPUNJABPUNJAB CMpunjab newsPunjab news in PunjabiPunjab Vidhan Sabhatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

by Jaspreet Kaur
May 28, 2026
0

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 28...

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

by Ranjit Singh
May 28, 2026
0

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ? ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਭਾਰਤੀ ਜਨਤਾ...

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
May 28, 2026
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

by Jaspreet Kaur
2 weeks ago
0

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ ਹੁਸ਼ਿਆਰਪੁਰ , 15 ਮਈ (ਵਿਸ਼ਵ ਵਾਰਤਾ): ਹੁਸ਼ਿਆਰਪੁਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 