ਮਾਨਸਾ, 18 ਸਤੰਬਰ (ਵਿਸ਼ਵ ਵਾਰਤਾ)- ਮਾਨਸਾ ਨੇੜਲੇ ਪਿੰਡ ਗੇਹਲੇ ਦੇ ਕਿਸਾਨ ਰੇਸ਼ਮ ਸਿੰਘ (32) ਨੇ ਕਰਜ਼ੇ ਦਾ ਬੋਝ ਨਾ ਸਹਿੰਆਂ ਕੋਈ ਜ਼ਹਿਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰ ਲਈ ਹੈ। ਮਿਰਤਕ ਕਿਸਾਨ ਰੇਸ਼ਮ ਸਿੰਘ ਕੋਲ ਡੇਢ ਏਕੜ ਜ਼ਮੀਨ ਸੀ ਤੇ ਉਹ ਦੋ ਲੱਖ ਰੁਪਏ ਦਾ ਬੈਂਕ ਕਰਜ਼ਾਈ ਸੀ। ਬੈਂਕ ਵੱਲੋਂ ਨੋਟਿਸ ਆਉਣ *ਤੇ ਉਸਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।
ਕਿਸਾਨ ਰੇਸ਼ਮ ਸਿੰਘ ਦੀ ਮਾਂ ਮਨਜੀਤ ਕੌਰ ਨੇ ਦੱਸਿਆ ਕਿ ਉਸਦੇ ਪੁੱਤਰ ਨੂੰ ਕੋਆਪਰੇਟਿਵ ਬੈਂਕ ਦਾ ਨੋਟਿਸ ਆਇਆ ਸੀ ਤੇ ਬੈਂਕ ਕਰਮਚਾਰੀਆਂ ਵੱਲੋਂ ਘਰ ਵਿਚ ਆਕੇ ਪ®ੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਉਸਨੂੰ ਪੁਲੀਸ ਨੂੰ ਫੜਾਉਣ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਬੈਂਕ ਦਾ ਪੈਸਾ ਭਰਨ ਦਾ ਕੋਈ ਜ਼ਰੀਆ ਨਾ ਹੋਣ ਕਰਕੇ ਉਸਨੇ ਰਾਤ ਵੇਲੇ ਕੋੲਂੀ ਜ਼ਹਿਰੀਲੀ ਵਸਤੂ ਪੀਕੇ ਖੁਦਕੁਸ਼ੀ ਕਰ ਲਈ ਹੈ। ਪਿੰਡ ਵਾਸੀਆਂ ਸਰਕਾਰ ਤੋਂ ਮµਗ ਕੀਤੀ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ।
ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਜੇਕਰ ਬੈਂਕ ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਪ®ੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਦਾ ਵੱਡਾ ਅੰਦੋਲਨ ਵਿੱਢਿਆ ਜਾਵੇਗਾ।
ਫੋਟੋ ਕੈਪਸ਼ਨ: ਮ੍ਰਿਤਕ ਕਿਸਾਨ ਰੇਸ਼ਮ ਸਿੰਘ ਦੀ ਫਾਈਲ ਫੋਟੋ।