• Latest
  • Trending
Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

6 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

6 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

7 hours ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

7 hours ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

8 hours ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

9 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

9 hours ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

9 hours ago
Hindi News
English News
Friday, April 17, 2026
No Result
View All Result
26 °c
Chandigarh
33 ° Sat
33 ° Sun
33 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

September 9, 2024
in ਖਬਰਾਂ, ਪੰਜਾਬ, ਫਿਰੋਜ਼ਪੁਰ
Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

– ਪੰਜਾਬ ਪੁਲਿਸ ਨੇ ਛੇ ਹਮਲਾਵਰਾਂ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਔਰੰਗਾਬਾਦ ਤੋਂ ਕਾਬੂ ਕੀਤਾ ਸੀ, ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤਾ ਸੀ ‘ਅਪਰੇਸ਼ਨ ਡੈਜ਼ਰਟ’

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ

– ਗ੍ਰਿਫ਼ਤਾਰ ਮੁਲਜ਼ਮਾਂ ਨੂੰ ਲਿਆਂਦਾ ਜਾ ਰਿਹਾ ਹੈ ਫਿਰੋਜ਼ਪੁਰ, ਅੱਜ ਸ਼ਾਮ ਤੱਕ ਪਹੁੰਚਣ ਦੀ ਉਮੀਦ

– ਗ੍ਰਿਫ਼ਤਾਰ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨਜ਼ਦੀਕੀ ਸਾਥੀ, ਉਸ ਨੂੰ ਡਿਪੋਰਟ ਕਰਵਾਉਣ ਲਈ ਕੋਸ਼ਿਸਾਂ ਜਾਰੀ

– ਅਗਲੇਰੀ ਜਾਂਚ ਜਾਰੀ, ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ।

ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪ੍ਰਿੰਸ ਵਾਸੀ ਪਿੰਡ ਕੁੰਡੇ, ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ।
ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਜ਼ਿਲ੍ਹਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਮਿਲ ਕੇ ਸਾਂਝੇ ਤੌਰ ‘ਤੇ ਕੀਤੀਆਂ ਗਈਆਂ ਸਨ।
ਜਾਣਕਾਰੀ ਅਨੁਸਾਰ, 9 ਸਤੰਬਰ ਨੂੰ ਦੁਪਹਿਰ 12:50 ਵਜੇ ਦੇ ਕਰੀਬ ਦਿਲਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਕਾਸ਼ਦੀਪ ਅਤੇ ਹਰਪ੍ਰੀਤ ਉਰਫ਼ ਜੌਂਟੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਕੰਬੋਜ ਨਗਰ, ਫਿਰੋਜ਼ਪੁਰ ਸ਼ਹਿਰ ਨਜ਼ਦੀਕ ਕਾਰ ਵਿੱਚ ਜਾ ਰਹੇ ਸਨ ਤਾਂ 6 ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਦਿਲਦੀਪ ਸਿੰਘ ਉਰਫ਼ ਲਾਲੀ, ਅਕਾਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਜਦਕਿ ਅਨਮੋਲਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਏਆਈਜੀ ਏਜੀਟੀਐਫ ਗੁਰਮੀਤ ਚੌਹਾਨ, ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ, ਜੋ ਅੱਜ ਇੱਥੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਸਾਂਝੇ ਤੌਰ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਨੂੰ ਫਿਰੋਜ਼ਪੁਰ ਲਿਆਂਦਾ ਜਾ ਰਿਹਾ ਹੈ ਅਤੇ ਅੱਜ ਸ਼ਾਮ ਤੱਕ ਉਨ੍ਹਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਲਈ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਅਧਿਕਾਰੀਆਂ ਨਾਲ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਵੀ ਮੌਜੂਦ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਦਿਲਦੀਪ ਸਿੰਘ ਅਤੇ ਬੁਵਨੇਸ਼ ਚੋਪੜਾ ਉਰਫ ਅਸ਼ੀਸ਼ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮੱਲ ਵਿਚਕਾਰ ਨਿੱਜੀ ਰੰਜਿਸ਼ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਿਲਦੀਪ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਬੂਵਨੇਸ਼ ਚੋਪੜਾ ਉਰਫ਼ ਅਸ਼ੀਸ਼ ਦੇ ਡਿਪੋਰਟ/ਹਵਾਲਗੀ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਗੁਰਮੀਤ ਚੌਹਾਨ ਨੇ ਦੱਸਿਆ ਕਿ ਅਪਰਾਧ ਵਾਲੀ ਥਾਂ ਅਤੇ ਮ੍ਰਿਤਕ ਵਿਅਕਤੀਆਂ ਦੇ ਪਿਛੋਕੜ ਤੋਂ ਸੁਰਾਗ ਜੁਟਾਉਣ ਲਈ ਪੁਲਿਸ ਵੱਲੋਂ ਅਪਰੇਸ਼ਨ ‘‘ਡੈਜ਼ਰਟ’’ ਸ਼ੁਰੂ ਕੀਤਾ ਗਿਆ ਸੀ ਅਤੇ ਮਨੁੱਖੀ ਸੂਝ-ਬੂਝ ਅਤੇ ਬਾਰੀਕੀ ਨਾਲ ਤਕਨੀਕੀ ਜਾਂਚ ਉਪਰੰਤ ਕਾਊਂਟਰ ਇੰਟੈਲੀਜੈਂਸ ਅਤੇ ਫਿਰੋਜ਼ਪੁਰ ਪੁਲਿਸ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛ-ਗਿੱਛ ਦੌਰਾਨ ਦੋਸ਼ੀ ਦਲਜੀਤ ਨੇ ਖੁਲਾਸਾ ਕੀਤਾ ਕਿ ਉਸ ਨੂੰ ਪੀੜਤਾਂ ਦੀ ਰੇਕੀ ਕਰਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ, ਏ.ਜੀ.ਟੀ.ਐਫ. ਨੇ ਮਹਾਰਾਸ਼ਟਰ ਦੇ ਨਾਂਦੇੜ ਖੇਤਰ ਵਿੱਚ ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦਾ ਪਤਾ ਲਗਾਇਆ ਅਤੇ ਏ.ਡੀ.ਜੀ.ਪੀ. (ਏ.ਜੀ.ਟੀ.ਐਫ.) ਪ੍ਰਮੋਦ ਬਾਨ, ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ 6 ਅਤੇ 7 ਸਤੰਬਰ, 2024 ਦੀ ਦਰਮਿਆਨੀ ਰਾਤ 3 ਵਜੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਜਾਣਕਾਰੀ ਬਾਰੇ ਪੁਲਿਸ ਕਮਿਸ਼ਨਰ, ਛਤਰਪਤੀ ਸੰਭਾਜੀ ਨਗਰ (ਔਰੰਗਾਬਾਦ) ਨੇ ਆਪਣੀਆਂ ਟੀਮਾਂ ਨੂੰ ਸੁਚੇਤ ਕੀਤਾ ਅਤੇ ਸਰਗਰਮੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ ਡੀਐਸਪੀ, ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਨੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਦੇ ਤਾਲਮੇਲ ਸਦਕਾ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਨਿਸ਼ਚਿਤ, ਸਮੇਂ ਸਿਰ ਦਿੱਤੀ ਇਤਲਾਹ ਦੇ ਆਧਾਰ ’ਤੇ ਇਨੋਵਾ ਗੱਡੀ ਐਮਐਚ 26ਏਸੀ 5599 ਨੂੰ ਰੋਕਿਆ ਤੇ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।
ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ, ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕਟ ਆਦਿ ਦੇ ਕੇਸ ਦਰਜ ਹਨ। ਜਦਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਨੂੰ ਵੀ ਦੋ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ।
ਇਸ ਸਬੰਧ ਵਿੱਚ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103, 109, 351(2), 191(3), 190 ਅਤੇ 61(2) ਅਤੇ ਧਾਰਾ ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25(7) ਦੇ ਤਹਿਤ ਐਫਆਈਆਰ ਨੰਬਰ 344 ਮਿਤੀ 03.09.2024 ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

Tags: BREAKING NEWSBreaking news in PunjabiFIROZPURFirozpur NewsLatest Punjab newsLatest Punjab News in englishLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

by Ankit
April 16, 2026
0

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
April 16, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਅਧਿਕਾਰੀਆਂ...

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 16, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 196...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 