• Latest
  • Trending
PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਦਿੱਤਾ ਜ਼ੋਰ

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਦਿੱਤਾ ਜ਼ੋਰ

2 years ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

46 minutes ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

2 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

2 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

3 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

3 hours ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

4 hours ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

4 hours ago
FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

4 hours ago
Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, June 22, 2026
No Result
View All Result
40 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਦਿੱਤਾ ਜ਼ੋਰ

September 11, 2024
in ਖਬਰਾਂ, ਪੰਜਾਬ
PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਦਿੱਤਾ ਜ਼ੋਰ

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 11 ਸਤੰਬਰ(ਵਿਸ਼ਵ ਵਾਰਤਾ)PUNJAB-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ ਨੂੰ ਮੁਆਵਜ਼ਾ ਦੇਣ ਦੇ ਢੰਗ-ਤਰੀਕੇ ਤਲਾਸ਼ਣੇ ਚਾਹੀਦੇ ਹਨ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਿੱਖਿਆ, ਪੰਜਾਬ ਸਰਕਾਰ ਲਈ ਤਰਜੀਹੀ ਖੇਤਰ ਹੈ, ਉਨ੍ਹਾਂ ਨੇ ਰਿਸਰਚ ਗ੍ਰਾਂਟਾਂ ਨੂੰ ਜੀ.ਐਸ.ਟੀ. ਤੋਂ ਛੋਟ ਦੇਣ ਦੀ ਵੀ ਵਕਾਲਤ ਕੀਤੀ।

ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੌਂਸਲ ਨੂੰ ਦੱਸਿਆ ਕਿ ਜੀ.ਐਸ.ਟੀ. ਪ੍ਰਣਾਲੀ ਅਧੀਨ ਟੈਕਸ ਦਰਾਂ ਹੁਣ ਸੂਬੇ ਦੇ ਕੰਟਰੋਲ ਵਿੱਚ ਨਹੀਂ ਹਨ, ਜਿਸ ਦੇ ਚੱਲਦਿਆਂ ਪੰਜਾਬ ਟੈਕਸ ਪ੍ਰਣਾਲੀ ਵਿੱਚ ਇਸ ਤਬਦੀਲੀ ਦੇ ਨਤੀਜੇ ਵਜੋਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦਾ। ਇਸ ਤੋਂ ਇਲਾਵਾ ਦੂਜੇ ਰਾਜਾਂ ਵਿੱਚ ਵਰਤੇ ਜਾਣ ਵਾਲੀਆਂ ਵਸਤਾਂ ਦਾ ਨਿਰਮਾਣ ਪੰਜਾਬ ਵਿੱਚ ਹੋਣ ਕਾਰਨ ਵੀ ਸੂਬੇ ਨੂੰ ਘੱਟ ਆਈ.ਜੀ.ਐਸ.ਟੀ. ਦਾ ਢੁੱਕਵਾਂ ਹਿੱਸਾ ਨਹੀਂ ਮਿਲਦਾ । ਇਸ ਲਈ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਦੇਖਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੌਂਸਲ ਨੂੰ ਜੀ.ਐਸ.ਟੀ. ਦੇ ਲਾਗੂਕਰਨ ਕਰਕੇ ਮਾਲੀਏ ‘ਚ ਕਮੀ ਵਾਲੇ ਰਾਜਾਂ ਨੂੰ ਮੁਆਵਜ਼ਾ ਦੇਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਜੀ.ਐਸ.ਟੀ. ਕੌਂਸਲ ਨੇ ਸ. ਚੀਮਾ ਵੱਲੋਂ ਦਿੱਤੇ ਸੁਝਾਅ ‘ਤੇ ਗੌਰ ਕਰਦਿਆਂ ਇਸ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ।

ਵਿੱਤ ਮੰਤਰੀ ਸ. ਚੀਮਾ ਨੇ ਸਿੱਖਿਆ ਨੂੰ ਹੁਲਾਰਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਹਵਾਲਾ ਦਿੰਦਿਆਂ ਰਿਸਰਚ ਗ੍ਰਾਂਟਾਂ ਨੂੰ ਜੀਐਸਟੀ ਤੋਂ ਛੋਟ ਦੇਣ ਦੀ ਗੱਲ ਵੀ ਰੱਖੀ। ਜੀ.ਐਸ.ਟੀ. ਕੌਂਸਲ ਨੇ ਸਰਕਾਰੀ ਸੰਸਥਾਵਾਂ, ਖੋਜ ਐਸੋਸੀਏਸ਼ਨਾਂ, ਯੂਨੀਵਰਸਿਟੀਆਂ, ਕਾਲਜਾਂ ਅਤੇ ਆਮਦਨ ਕਰ ਕਾਨੂੰਨ ਦੀ ਧਾਰਾ 35 ਤਹਿਤ ਨੋਟੀਫਾਈ ਹੋਰ ਸੰਸਥਾਵਾਂ ਨੂੰ ਪ੍ਰਾਈਵੇਟ ਗ੍ਰਾਂਟਾਂ ਸਮੇਤ ਰਿਸਰਚ ਗ੍ਰਾਂਟਾਂ ਤੋਂ ਛੋਟ ਦੇਣ ਦੀ ਹਾਮੀ ਭਰੀ।

ਪੰਜਾਬ ਸਰਕਾਰ ਨੇ ਕਾਰੋਬਾਰ ਤੋਂ ਕਾਰੋਬਾਰ (ਬੀ ਟੂ ਬੀ) ਲੈਣ-ਦੇਣ ‘ਤੇ 2% ਟੀ.ਡੀ.ਐਸ ਦੇ ਨਾਲ ਰਿਵਰਸ ਚਾਰਜ ਦੇ ਆਧਾਰ ‘ਤੇ ਮੈਟਲ ਸਕ੍ਰੈਪ ‘ਤੇ ਟੈਕਸ ਲਗਾਉਣ ਸਬੰਧੀ ਜੀ.ਐਸ.ਟੀ. ਕੌਂਸਲ ਦੇ ਫੈਸਲਿਆਂ ਦਾ ਸਵਾਗਤ ਕੀਤਾ। ਹਾਲਾਂਕਿ, ਕੈਬਨਿਟ ਮੰਤਰੀ ਚੀਮਾ ਨੇ ਮੈਟਲ ਸਕ੍ਰੈਪ ‘ਤੇ ਰਿਵਰਸ ਚਾਰਜ ਪ੍ਰਣਾਲੀ (ਆਰ.ਸੀ.ਐਮ.) ਦਰ ਦੀ ਮੁੜ ਪੜਚੋਲ ਕਰਨ ਦੀ ਸਿਫਾਰਸ਼ ਕਰਦਿਆਂ ਇਸਨੂੰ 5% ਤੱਕ ਘਟਾਉਣ ਦਾ ਪ੍ਰਸਤਾਵ ਦਿੱਤਾ। ਜੀ.ਐੱਸ.ਟੀ. ਕੌਂਸਲ ਨੇ ਸ. ਚੀਮਾ ਵੱਲੋਂ ਦਿੱਤੇ ਗਏ ਸੁਝਾਅ ‘ਤੇ ਗੌਰ ਕਰਦਿਆਂ ਇਸ ਸਬੰਧੀ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਸ. ਚੀਮਾ ਨੇ ਸਿਹਤ ਅਤੇ ਟਰਮ ਇੰਸ਼ੋਰੈਂਸ ‘ਤੇ ਅਦਾ ਕੀਤੇ ਜਾਂਦੇ ਪ੍ਰੀਮੀਅਮਾਂ ‘ਤੇ ਜੀ.ਐਸ.ਟੀ. ਨੂੰ ਘਟਾਉਣ ਜਾਂ ਇਸ ਤੋਂ ਛੋਟ ਦੀ ਵਕਾਲਤ ਵੀ ਕੀਤੀ, ਜਿਸ ਨਾਲ ਆਮ ਆਦਮੀ ਨੂੰ ਫਾਇਦਾ ਹੋਵੇਗਾ। ਹਾਲਾਂਕਿ ਇਸ ਸਬੰਧੀ ਕੋਈ ਸਹਿਮਤੀ ਨਹੀਂ ਬਣੀ, ਪਰ ਕੌਂਸਲ ਨੇ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਨੂੰ ਇਸ ਸਬੰਧੀ ਅਕਤੂਬਰ 2024 ਤੱਕ ਰਿਪੋਰਟ ਸੌਂਪਣ ਦੀ ਸਿਫਾਰਸ਼ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਈ.ਜੀ.ਐਸ.ਟੀ. ਵਹੀਖਾਤੇ (ਲੈਜਰ) ਵਿੱਚ ਨੈਗੇਟਿਵ ਬੈਲੇਂਸ ਹੋਣ ਕਰਕੇ ਰਾਜਾਂ ਤੋਂ ਵਸੂਲੀ ‘ਤੇ ਵੀ ਇਤਰਾਜ਼ ਜਤਾਇਆ ਅਤੇ ਨੈਗੇਟਿਵ ਬੈਲੇਂਸ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਉਣ ਦੀ ਸਿਫਾਰਸ਼ ਕੀਤੀ। ਕੌਂਸਲ ਨੇ ਸ. ਚੀਮਾ ਦੀ ਇਸ ਬੇਨਤੀ ‘ਤੇ ਵੀ ਸਹਿਮਤੀ ਜਤਾਈ।

ਜੀ.ਐਸ.ਟੀ. ਕੌਂਸਲ ਵੱਲੋਂ ਬਿਜਲੀ ਦੇ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਸਬੰਧੀ ਸਹਾਇਕ ਸੇਵਾਵਾਂ ਵਿੱਚ ਛੋਟ ਦਿੱਤੀ ਗਈ ਹੈ ਅਤੇ ਮੰਤਰੀ ਸ. ਚੀਮਾ ਵੱਲੋਂ ‘ਜਿਵੇਂ ਹੈ, ਜਿੱਥੇ ਹੈ’ ਦੇ ਆਧਾਰ ‘ਤੇ ਸੰਭਾਵੀ ਛੋਟ ਅਤੇ ਪਿਛਲੀ ਮਿਆਦ ਨੂੰ ਨਿਯਮਤ ਕਰਨ ਸਬੰਧੀ ਕੀਤੀ ਬੇਨਤੀ ਨੂੰ ਸਵੀਕਾਰ ਕਰ ਲਿਆ ਗਿਆ। ਪੰਜਾਬ ਨੇ ਟੈਕਸ ਵਸੂਲੀ ਨੂੰ ਆਸਾਨ ਬਣਾਉਣ ਲਈ ਰਿਵਰਸ ਚਾਰਜ ਮਕੈਨਿਜ਼ਮ ਰਾਹੀਂ ਵਪਾਰਕ ਜਾਇਦਾਦਾਂ ‘ਤੇ ਜੀਐਸਟੀ ਲਗਾਉਣ ਦਾ ਪ੍ਰਸਤਾਵ ਵੀ ਰੱਖਿਆ। ਕੌਂਸਲ ਵੱਲੋਂ ਇਸ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਰਜਿਸਟ੍ਰੇਸ਼ਨ ਦੇ 30 ਦਿਨਾਂ ਅੰਦਰ ਬੈਂਕ ਖਾਤਿਆਂ ਦੇ ਵੇਰਵੇ ਪੇਸ਼ ਕਰਨ ਸਬੰਧੀ ਹੁਕਮ ਵਿੱਚ ਸੋਧ ਬਾਰੇ ਸ. ਚੀਮਾ ਨੇ ਅਸਲ ਕਰਦਾਤਾਵਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਨੈਤਿਕ ਤੱਤਾਂ ਨੂੰ ਸਿਸਟਮ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਸਮਾਂ ਸੀਮਾ ਨੂੰ ਘਟਾ ਕੇ 15 ਦਿਨ ਕਰਨ ਦਾ ਸੁਝਾਅ ਦਿੱਤਾ। ਕੌਂਸਲ ਵੱਲੋਂ ਇਸ ਪ੍ਰਸਤਾਵ ‘ਤੇ ਵਿਚਾਰ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਕਰ ਸਬੰਧੀ ਨਿਯਮਾਂ ਦੀ ਪਾਲਣਾ ਵਿੱਚ ਹੋਰ ਵਾਧਾ ਕਰਨ ਲਈ ਬਿਜ਼ਨਸ-ਟੂ-ਕੰਜ਼ਿਊਮਰ ਈ-ਇਨਵੌਇਸਿੰਗ ਸਬੰਧੀ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਲਈ ਵੀ ਹਾਮੀ ਭਰੀ ਗਈ। ਜੀ.ਐਸ.ਟੀ. ਕੌਂਸਲ ਨੇ ਜੀ.ਐਸ.ਟੀ. ਅਪੀਲੀ ਟ੍ਰਿਬਿਊਨਲ ਦੀ ਸਥਾਪਨਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਸਥਾਨ ਬਦਲ ਕੇ ਚੰਡੀਗੜ੍ਹ ਕਰਨ ਅਤੇ ਜਲੰਧਰ ਵਿੱਚ ਇੱਕ ਵਾਧੂ ਬੈਂਚ ਸਥਾਪਤ ਕਰਨ ਲਈ ਤਿਆਰ ਹੈ। ਇਹ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਬੈਂਚ ਦੀ ਥਾਂ ਬਦਲਣ ਅਤੇ ਵਾਧੂ ਬੈਂਚ ਸਬੰਧੀ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

by Jaspreet Kaur
June 22, 2026
0

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ ਕੈਬਨਿਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

by Jaspreet Kaur
June 22, 2026
0

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ ਲੰਡਨ, 22 ਜੂਨ 2026 (ਵਿਸ਼ਵ ਵਾਰਤਾ): ਬ੍ਰਿਟੇਨ ਦੇ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

Most Popular

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

by Ranjit Singh
1 month ago
0

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 23 ਮਈ – ਸਨਟੇਕ ਸਿਟੀ ਪ੍ਰੋਜੈਕਟ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 