• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 minutes ago
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

15 minutes ago
ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

26 minutes ago
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

45 minutes ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

1 hour ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

2 hours ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

4 hours ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

4 hours ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

4 hours ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

5 hours ago
Hindi News
English News
Monday, August 3, 2026
No Result
View All Result
29 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

September 18, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਭਗਵੰਤ ਮਾਨ ਵੱਲੋਂ ਝੋਨੇ ਲਈ ਢੁਕਵੀਂ ਥਾਂ ਯਕੀਨੀ ਬਣਾਉਣ ਲਈ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ

ਕਿਹਾ, ਇਹ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜ਼ਰੂਰੀ

ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।

ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਕਿੱਲਤ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਰਾਈਸ ਮਿੱਲਰਾਂ ਦੇ ਯਤਨਾਂ ਦੇ ਬਾਵਜੂਦ ਹੁਣ ਤੱਕ ਐਫ.ਸੀ.ਆਈ. ਨੂੰ ਕੁੱਲ 98.35 ਫੀਸਦੀ ਚੌਲਾਂ ਦੀ ਸੁਪਰਦਗੀ ਕੀਤੀ ਜਾ ਸਕੀ ਹੈ। ਉਨ੍ਹਾਂ ਕਿਹਾ ਕਿ ਥਾਂ ਦੀ ਲਗਾਤਾਰ ਘਾਟ ਕਾਰਨ ਸੂਬਾ ਸਰਕਾਰ ਪਹਿਲਾਂ 31 ਜੁਲਾਈ, 2024 ਅਤੇ ਫਿਰ 31 ਅਗਸਤ, 2024 ਤੱਕ ਮਿਲਿੰਗ ਦਾ ਸਮਾਂ ਵਧਾਉਣ ਲਈ ਮਜਬੂਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਂ ਦੀ ਕਿੱਲਤ ਕਾਰਨ ਸਾਉਣੀ ਸੀਜ਼ਨ 2023-24 ਦੇ ਬਾਕੀ ਪਏ ਚੌਲਾਂ ਕਾਰਨ, ਕੇਂਦਰ ਸਰਕਾਰ ਨੇ ਸਪੁਰਦਗੀ ਦੀ ਮਿਆਦ 30 ਸਤੰਬਰ, 2024 ਤੱਕ ਵਧਾ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਕੋਲ ਥਾਂ ਦੀ ਕਮੀ ਦਾ ਮੁੱਦਾ ਬਾਕਾਇਦਾ ਉਠਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ‘ਚੋਂ ਕਣਕ ਅਤੇ ਝੋਨੇ ਦੇ ਵਾਧੂ ਰੈਕ ਭੇਜ ਕੇ ਇਸ ਸਮੱਸਿਆ ਦੇ ਤੁਰੰਤ ਨਿਪਟਾਰੇ ਦੀ ਮੰਗ ਕੀਤੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਪਹਿਲਾਂ ਪਏ ਚੌਲ ਜਲਦ ਤੋਂ ਜਲਦ ਐਫ.ਸੀ.ਆਈ. ਨੂੰ ਪਹੁੰਚਾਏ ਜਾਣ, ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਐਫ.ਸੀ.ਆਈ. ਕੋਲ ਥਾਂ ਦੀ ਉਪਲਬਧਤਾ ਦੇ ਮੁੱਦੇ ਦਾ ਸੁਚਾਰੂ ਢੰਗ ਨਾਲ ਹੱਲ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਸੀਜ਼ਨ ਦੌਰਾਨ 185-190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ, ਜਿਸ ਨਾਲ ਕੇਂਦਰੀ ਪੂਲ ਲਈ 120-125 ਲੱਖ ਮੀਟਰਕ ਟਨ ਚੌਲਾਂ ਦਾ ਉਤਪਾਦਨ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਤੱਕ, ਸੂਬੇ ਵਿੱਚ ਉਪਲਬਧ ਕੁੱਲ 171 ਲੱਖ ਮੀਟਰਕ ਟਨ ਦੀ ਕਵਰਡ ਸਪੇਸ ਦੇ ਮੁਕਾਬਲੇ, ਲਗਭਗ 121 ਲੱਖ ਮੀਟਰਕ ਟਨ ਚੌਲ ਅਤੇ 50 ਲੱਖ ਮੀਟਰਕ ਟਨ ਕਣਕ ਕਵਰਡ ਗੋਦਾਮਾਂ ਵਿੱਚ ਸਟੋਰ ਕੀਤੀ ਹੋਈ ਹੈ ਅਤੇ ਨਵੀਂ ਫਸਲ ਰੱਖਣ ਲਈ ਕੋਈ ਥਾਂ ਉਪਲਬਧ ਨਹੀਂ ਹੈ। ਰਾਈਸ ਮਿੱਲਰਾਂ ਵੱਲੋਂ ਐੱਫ.ਸੀ.ਆਈ. ਕੋਲ ਥਾਂ ਦੇ ਮੁੱਦੇ ’ਤੇ ਖਦਸ਼ਾ ਜ਼ਾਹਰ ਕੀਤੇ ਜਾਣ ਵਾਲੇ ਮਸਲੇ ’ਤੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵੱਲੋਂ ਅਗਾਮੀ ਸਾਉਣੀ ਲਈ ਸਮੇਂ ਸਿਰ ਵਾਧੂ ਰੈਕ ਜੁਟਾ ਕੇ ਲੋੜੀਂਦੀ ਥਾਂ ਬਣਾ ਲਈ ਜਾਂਦੀ ਹੈ ਤਾਂ ਇਹ ਸੂਬੇ ਦੇ ਕਿਸਾਨਾਂ ਲਈ ਕਾਫੀ ਲਾਹੇਵੰਦ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਭੰਡਾਰਨ ਦੇ ਮੁੱਦਾ ‘ਤੇ ਫੌਰੀ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਮਾਰਚ, 2025 ਤੱਕ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 20 ਲੱਖ ਮੀਟਰਕ ਟਨ ਅਨਾਜ, ਖਾਸ ਕਰਕੇ ਚੌਲਾਂ ਦੀ ਮਾਸਿਕ ਢੋਆ-ਢੁਆਈ/ਲੀਕਿਊਡੇਸ਼ਨ ਦੀ ਲੋੜ ਹੈ, ਤਾਂ ਜੋ ਸਾਉਣੀ ਸੀਜ਼ਨ 2024-25 ਦੇ ਤਾਜ਼ੇ ਚੌਲਾਂ ਨੂੰ ਲੋੜੀਂਦੀ ਥਾਂ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਕਤ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਨੂੰ ਕਵਰਡ ਸਟੋਰੇਜ ਸਪੇਸ ਦੇ ਲੋੜੀਂਦੇ ਪ੍ਰਬੰਧ ਕਰਨ ਹਿੱਤ ਐਫ.ਸੀ.ਆਈ. ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਲਈ ਨਿੱਜੀ ਤੌਰ ’ਤੇ ਦਖਲ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਸਤੰਬਰ ਤੋਂ 25 ਮਾਰਚ ਤੱਕ ਸੂਬੇ ਦੇ ਕਵਰਡ ਗੋਦਾਮਾਂ ਤੋਂ ਪ੍ਰਤੀ ਦਿਨ ਕਣਕ ਅਤੇ ਚੌਲਾਂ ਦੇ ਘੱਟੋ-ਘੱਟ 25 ਰੈਕ ਲੈਜਾਣੇ ਚਾਹੀਦੇ ਹਨ ਤਾਂ ਜੋ ਚੌਲਾਂ ਦੀ ਸੁਪਰਦਗੀ ਲਈ ਲੋੜੀਂਦੀ ਥਾਂ ਪੈਦਾ ਕੀਤੀ ਜਾ ਸਕੇ ਅਤੇ ਸੂਬੇ ਵਿੱਚ ਸਾਉਣੀ ਸੀਜ਼ਨ 2024-25 ਦੌਰਾਨ ਝੋਨੇ/ਚਾਵਲ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।

Tags: BREAKING NEWSBreaking news in PunjabiLatest Punjab newsLatest Punjab News in englishPUNJABPUNJAB CMpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

by Jaspreet Kaur
August 3, 2026
0

ਪੈਟਰੋਲ ਪੰਪ ਦੇ ਬਾਥਰੂਮ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਮਚਿਆ ਹੜਕੰਪ ਮੋਗਾ, 3 ਅਗਸਤ 2026 (ਵਿਸ਼ਵ ਵਾਰਤਾ): ਮੋਗਾ...

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

by Jaspreet Kaur
August 3, 2026
0

ਪੰਜਾਬ 'ਚ ਵਕੀਲਾਂ ਦੀ ਹੜਤਾਲ ਖ਼ਤਮ; ਮੰਗਲਵਾਰ ਤੋਂ ਕੰਮ 'ਤੇ ਪਰਤਣਗੇ ਵਕੀਲ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ...

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

by Jaspreet Kaur
August 3, 2026
0

ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

by Ranjit Singh
1 month ago
0

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ - 10 ਭਿਕਸ਼ੂਆਂ ਦੀ ਮੌਤ, 14 ਹੋਰ ਗੰਭੀਰ ਜ਼ਖਮੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 