• Latest
  • Trending
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

2 years ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

18 minutes ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

52 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

8 hours ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

9 hours ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

9 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

9 hours ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

9 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

10 hours ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Monday, August 31, 2026
No Result
View All Result
27 °c
Chandigarh
31 ° Tue
29 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

September 19, 2024
in ਖਬਰਾਂ, ਪੰਜਾਬ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੰਪੋਜ਼ਿਟ ਪਰਮਿਟਾਂ ਦੀ ਵਿਆਪਕ ਜਾਂਚ ਦੇ ਹੁਕਮ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰਾਂਸਪੋਰਟ ਖੇਤਰ ਵਿੱਚ ਸਟੇਜ ਕੈਰੇਜ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਅਤੇ ਵਰਤੋਂ ਸਬੰਧੀ ਬੇਨਿਯਮੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਮਲ ਵਿੱਚ ਲਿਆਂਦੀ ਗਈ ਹੈ।

ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿੱਚ ਵਾਪਸੀ ਟਰਿੱਪਾਂ ਸਮੇਤ ਇੱਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸਲ ਸਥਿਤੀ ਨੂੰ ਬਹਾਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਭਾਗ ਨੂੰ ਕਾਨੂੰਨੀ ਚੁਣੌਤੀਆਂ ਦੇ ਵਾਧੇ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਆਪ੍ਰੇਟਰਾਂ ਨੇ ਰੂਟਾਂ ਸਬੰਧੀ ਸਮਾਂ-ਸਾਰਣੀ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਕਲੱਬ ਕੀਤੇ ਜਾਂ ਕੰਪੋਜ਼ਿਟ ਸਟੇਜ ਕੈਰੇਜ ਪਰਮਿਟਾਂ ਦੀ ਵੈਧਤਾ ਨੂੰ ਚੁਣੌਤੀ ਦਿੱਤੀ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਖ਼ਤਮ ਕਰਨਾ ਅਤੇ ਟਰਾਂਸਪੋਰਟ ਖੇਤਰ ਵਿੱਚ ਬੇਨਿਯਮੀਆਂ ਨੂੰ ਠੱਲ੍ਹ ਪਾਉਣਾ ਹੈ। ਉਨ੍ਹਾਂ ਕਿਹਾ, “ਸਾਡਾ ਟੀਚਾ ਕੁਝ ਵੱਡੇ ਟਰਾਂਸਪੋਰਟਰਾਂ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਰਾਹੀਂ ਲਏ ਜਾਂਦੇ ਨਾਜਾਇਜ਼ ਫ਼ਾਇਦਿਆਂ ਨੂੰ ਠੱਲ੍ਹ ਪਾਉਣਾ ਹੈ।” ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਛੋਟੇ ਅਤੇ ਦਰਮਿਆਨੇ ਬੱਸ ਆਪ੍ਰੇਟਰਾਂ ਲਈ ਵਧੇਰੇ ਬਰਾਬਰੀ ਵਾਲਾ ਮਾਹੌਲ ਪੈਦਾ ਹੋਵੇਗਾ, ਸਭਨਾਂ ਨੂੰ ਟਰਾਂਸਪੋਰਟ ਖੇਤਰ ਵਿੱਚ ਆਪਣਾ ਕਾਰੋਬਾਰ ਚਲਾਉਣ ਲਈ ਬਿਨਾਂ ਭੇਦਭਾਵ ਇੱਕ ਸਮਾਨ ਮੌਕੇ ਮਿਲਣਗੇ ਅਤੇ ਜਨਤਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ।

ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਨਾਲ ਪੈਦਾ ਸਥਿਤੀ ਦੀ ਗੰਭੀਰਤਾ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਾਂਚ ਵਿੱਚ ਕਈ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ, ਜਿੱਥੇ ਪਰਮਿਟਾਂ ਨੂੰ ਨਾ ਸਿਰਫ਼ ਗ਼ੈਰ-ਕਾਨੂੰਨੀ ਢੰਗ ਨਾਲ ਕਲੱਬ ਕੀਤਾ ਗਿਆ ਸੀ, ਸਗੋਂ ਸਬੰਧਤ ਅਥਾਰਟੀ ਦੇ ਅਧਿਕਾਰ-ਖੇਤਰ ਤੋਂ ਬਾਹਰ ਜਾ ਕੇ ਪਰਮਿਟ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਇਸ ਖੇਤਰ ਵਿੱਚ ਕਈ ਬੇਨਿਯਮੀਆਂ ਮਿਲੀਆਂ ਹਨ, ਜਿਵੇਂ ਵੱਖ-ਵੱਖ ਰੂਟਾਂ ਲਈ ਅਯੋਗ ਪਰਮਿਟਾਂ ਨੂੰ ਕਲੱਬ ਕਰਨਾ, ਇੱਕ ਕੰਪਨੀ ਦਿਖਾ ਕੇ ਮਲਟੀਪਲ ਕੰਪੋਜ਼ਿਟ ਪਰਮਿਟ ਜਾਰੀ ਕਰਾਉਣੇ ਅਤੇ ਰਿਟਰਨ ਟਰਿੱਪ ਲਾਜ਼ਮੀ ਸਰੰਡਰ ਕਰਨ ਦੀ ਬਜਾਏ ਵਾਧੂ ਰਿਟਰਨ ਟਰਿੱਪ ਨੂੰ ਅਣਅਧਿਕਾਰਤ ਤੌਰ ’ਤੇ ਕਿਸੇ ਹੋਰ ਪਰਮਿਟ ਨਾਲ ਕਲੱਬ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਇਨ੍ਹਾਂ ਉਲੰਘਣਾਵਾਂ ਦੇ ਮੱਦੇਨਜ਼ਰ ਸਾਰੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਸੀ.ਪੀ. ਪਰਮਿਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਨਿਯਮ 80-ਏ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਢੁਕਵੇਂ ਸਪੱਸ਼ਟੀਕਰਨ ਜਾਰੀ ਕਰਕੇ ਸਿਰਫ਼ ਯੋਗ ਪਰਮਿਟਾਂ ਨੂੰ ਹੀ ਸੰਯੁਕਤ ਸਮਾਂ-ਸਾਰਣੀ ਵਿੱਚ ਸ਼ਾਮਲ ਕਰਨ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਾਰੇ ਬੱਸ ਆਪ੍ਰੇਟਰਾਂ ਲਈ ਸੁਚਾਰੂ ਕਾਰੋਬਾਰ ਵਾਸਤੇ ਰਾਹ ਪੱਧਰਾ ਕਰਨ ਅਤੇ ਪੰਜਾਬ ਦੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਸੀ।

Tags: BREAKING NEWSBreaking news in PunjabiLatest Punjab News in englishLatest Punjab news in PunjabiPUNJABpunjab newsPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
August 31, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) 💫💫ਤੁਸੀਂ ਦੁਨੀਆਂ ਵਿੱਚ ਉਸੇ ਤਰ੍ਹਾਂ ਰਹਿ...

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

by Ankit
August 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 31-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
August 31, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) 💫💫ਤੁਸੀਂ ਦੁਨੀਆਂ ਵਿੱਚ ਉਸੇ ਤਰ੍ਹਾਂ ਰਹਿ...

Most Popular

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

by Jaspreet Kaur
3 weeks ago
0

ਲਿਓਨਲ ਮੇਸੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ - ਪਿਤਾ ਜਾਰਜ ਮੈਸੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 8 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 