• Latest
  • Trending
PATIALA NEWS :ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

PATIALA NEWS :ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

2 years ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

21 minutes ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

22 minutes ago
Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

39 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

2 hours ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

2 hours ago
Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

3 hours ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

4 hours ago
Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

4 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

5 hours ago
Hindi News
English News
Thursday, October 8, 2026
No Result
View All Result
32 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS :ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

September 23, 2024
in ਸਿਆਸੀ, ਖਬਰਾਂ, ਪੰਜਾਬ
PATIALA NEWS :ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪਟਿਆਲਾ ‘ਚ ਹੋਇਆ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ
-ਹਰ ਇਨਸਾਨ ‘ਚ ਕੋਈ ਨਾ ਕੋਈ ਅਪੰਗਤਾ ਕੁਦਰਤ ਦਾ ਅਸੂਲ, ਇਸ ਲਈ ਬੋਲ ਜਾਂ ਸੁਣ ਨਾ ਸਕਣਾ ਤਰੱਕੀ ਦੇ ਰਾਹ ‘ਚ ਰੁਕਾਵਟ ਨਹੀਂ-ਡਾ. ਬਲਜੀਤ ਕੌਰ
-ਕਿਹਾ, ਸੰਕੇਤਿਕ ਭਾਸ਼ਾ ਨੂੰ ਬਣਦੀ ਤਰਜੀਹ ਦੇਣਾ ਵੀ ਪੰਜਾਬ ਸਰਕਾਰ ਦੀਆਂ ਤਰਜੀਹਾਂ ‘ਚ ਸ਼ਾਮਲ
PATIALA NEWS :ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪਟਿਆਲਾ, 23 ਸਤੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ ‘ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖੋਂ ਪਛੜੇ ਲੋਕਾਂ ਨੂੰ ਹੌਂਸਲਾ ਦੇ ਕੇ ਅੱਗੇ ਵਧਾਉਣਾ ਸਾਡਾ ਸਭ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਖਾਮੋਸ਼ ਹਨ, ਉਨ੍ਹਾਂ ਅੰਦਰ ਵੀ ਇੱਕ ਵੱਡਾ ਤੁਫ਼ਾਨ ਹੁੰਦਾ ਹੈ ਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆਂਦਾ ਜਾਵੇਗਾ ਤੇ ਪੰਜਾਬ ਸਰਕਾਰ ਇਸ ਪਾਸੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ‘ਤੇ ਅਧੂਰੇ ਹੋਣਾ ਵੱਡੀ ਘਾਟ ਹੈ।
ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਇੱਕ ਦੂਜੇ ਨੂੰ ਸਮਝਣ ਲਈ ਭਾਸ਼ਾ ਇੱਕ ਮਾਧਿਅਮ ਹੈ ਪਰੰਤੂ ਪਿਆਰ, ਮੁਹੱਬਤ, ਸਦਭਾਵਨਾ ਤੇ ਰਹਿਮ ਦਿਲ ਹੋਣਾ ਸਭ ਤੋਂ ਵੱਡੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਹਾਸ਼ੀਏ ਵੱਲ ਧੱਕੇ ਗਏ ਲੋਕ ਉਦੋਂ ਹੀ ਪੈਦਾ ਹੁੰਦੇ ਹਨ, ਜਦੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ, ਇਸ ਲਈ ਅਜਿਹੇ ਦੱਬੇ-ਕੁਚਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਣਨ ਤੋਂ ਅਸਮਰਥ ਲੋਕ ਤੇ ਖਾਸ ਕਰਕੇ ਅਜਿਹੇ ਬੱਚੇ ਇਸ ਨੂੰ ਆਪਣੀ ਤਰੱਕੀ ਦੀ ਰਾਹ ਵਿੱਚ ਰੁਕਾਵਟ ਨਾ ਸਮਝਣ ਸਗੋਂ ਉਨ੍ਹਾਂ ਲਈ ਸੰਕੇਤਿਕ ਭਾਸ਼ਾ ਨਵੇਂ ਦਰਵਾਜੇ ਖੋਲ੍ਹੇਗੀ ਤੇ ਉਹ ਜੋ ਚਾਹੁਣ ਉਹ ਕਰ ਸਕਦੇ ਹਨ।
ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਲਈ ਸਾਜਗ਼ਾਰ ਮਾਹੌਲ ਪ੍ਰਦਾਨ ਕਰਕੇ ਪਟਿਆਲਾ ਜ਼ਿਲ੍ਹੇ ਨੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਲਈ ਚਾਨਣ ਮੁਨਾਰੇ ਦਾ ਕੰਮ ਕੀਤਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨੋਇਡਾ ਡੈਫ਼ ਸੁਸਾਇਟੀ ਦੀ ਰਵਿੰਦਰ ਕੌਰ ਨੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦੇ ਪਿਛੋਕੜ ਬਾਰੇ ਦਸਦਿਆਂ ਪੰਜਾਬ ਸਰਕਾਰ ਵੱਲੋਂ ਇਸ ਕੌਮਾਂਤਰੀ ਦਿਵਸ ਮੌਕੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਸਮਾਗਮ ਮੌਕੇ ਪਟਿਆਲਾ ਸਕੂਲ ਫਾਰ ਦੀ ਡੈੱਫ਼, ਪਟਿਆਲਾ ਐਸੋਸੀਏਸ਼ਨ ਫ਼ਾਰ ਦੀ ਡੈਫ਼, ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਹੀਅਰਿੰਗ ਇੰਪੇਅਰਡ, ਨੋਇਡਾ ਡੈਫ ਸੁਸਾਇਟੀ ਤੇ ਸਪੀਕਿੰਗ ਹੈਂਡਸ ਸੁਸਾਇਟੀ ਰਾਜਪੁਰਾ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ, ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਜਗਦੀਪ ਸਿੰਘ ਤੋਂ ਇਲਾਵਾ ਪੰਜਾਬ ਭਰ ਤੋਂ ਆਏ ਬੋਲਣ ਤੇ ਸੁਨਣ ਤੋਂ ਅਸਮਰਥ ਲੋਕਾਂ ਨੇ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। PATIALA NEWS
Tags: Breaking news in PunjabiLatest News In PunjabiPatiala Newspunjab newsPunjab news in Punjabitop headlines in PunjabiWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

by Navjot
October 8, 2026
0

'Selling without prescription' : ਪੁਲਿਸ ਨੇ 2 ਮੈਡੀਕਲ ਸਟੋਰਾਂ 'ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ  ਸੂਰਤ, 8 ਅਕਤੂਬਰ...

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

by Navjot
October 8, 2026
0

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ 'ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ 'Vasudhaiva Kutumbakam' ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ :...

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

by Ranjit Singh
October 8, 2026
0

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ):...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 8, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

by Navjot
October 8, 2026
0

'Selling without prescription' : ਪੁਲਿਸ ਨੇ 2 ਮੈਡੀਕਲ ਸਟੋਰਾਂ 'ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ  ਸੂਰਤ, 8 ਅਕਤੂਬਰ...

Most Popular

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

by Ranjit Singh
4 weeks ago
0

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ ਨਵੀਂ ਦਿੱਲੀ, 10 ਸਤੰਬਰ (ਵਿਸ਼ਵ ਵਾਰਤਾ): ਆਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 