PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਫੂਡ ਸਪਲਾਈ ਵਿਭਾਗ ਨਾਲ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 25ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਫੂਡ ਸਪਲਾਈ ਵਿਭਾਗ ਦੀ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਚਰਚਾ ਹੋਵੇਗੀ । ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਤੇ ਦੁਪਹਿਰ 1 ਵਜੇ ਹੋਵੇਗੀ ।























